03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਖੇਤੀਬਾੜੀ ਮੰਤਰੀ ਨੇ ਪਿੰਡ ਅਲਾਹਰ ਵਿਖੇ 5.63 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਪ੍ਰਾਇਮਰੀ ਸਿਹਤ ਕੇਂਦਰ ਦਾ ਨੀਂਹ ਪੱਥਰ ਰੱਖਿਆ

ਅਜੀਤ ਡੈਸਕ 26-07-2026
ਯਮੁਨਾਨਗਰ, 25 ਜੁਲਾਈ (ਗੁਰਦਿਆਲ ਸਿੰਘ ਨਿਮਰ)- ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਮੱਛੀ ਪਾਲਣ ਅਤੇ ਪਸ਼ੂ ਪਾਲਣ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਰਾਦੌਰ ਹਲਕੇ ਦੇ ਪਿੰਡ ਅਲਾਹਰ ਦੇ ਲੋਕਾਂ ਨੂੰ 5.63 ਕਰੋੜ ਰੁ. ਦੀ ਲਾਗਤ ਨਾਲ ਕਰੀਬ ਡੇਢ ਏਕੜ ਜ਼ਮੀਨ ‘ਤੇ ਬਣਨ ਵਾਲੇ ਪ੍ਰਾਇਮਰੀ ਸਿਹਤ ਕੇਂਦਰ ਦਾ ਨੀਂਹ ਪੱਥਰ ਰੱਖ ਕੇ ਮਹੱਤਵਪੂਰਨ ਤੋਹਫ਼ਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਪੇਂਡੂ ਪੱਧਰ ‘ਤੇ ਲੋਕਾਂ ਲਈ ਸਮੇਂ ਸਿਰ ਅਤੇ ਬਿਹਤਰ ਸਿਹਤ ਸੰਭਾਲ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਇਮਰੀ ਸਿਹਤ ਕੇਂਦਰ ਦੀ ਸਥਾਪਨਾ ਨਾਲ ਪਿੰਡ ਅਲਾਹਰ ਦੇ ਨਾਲ-ਨਾਲ ਆਲੇ-ਦੁਆਲੇ ਦੇ ਅਨੇਕਾਂ ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਗੁਣਵੱਤਾ ਭਰਪੂਰ ਸਿਹਤ ਸੇਵਾਵਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਪਹੁੰਚਯੋਗ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਵੇਂ ਹਸਪਤਾਲ, ਸਿਹਤ ਕੇਂਦਰ ਅਤੇ ਆਧੁਨਿਕ ਡਾਕਟਰੀ ਉਪਕਰਣ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਤੰਦਰੁਸਤ ਸਰੀਰ ਲਈ ਯੋਗਾ ਦਾ ਅਭਿਆਸ ਵੀ ਕਰਨਾ ਚਾਹੀਦਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਰਹਿੰਦੇ ਸਾਰੇ ਵਿਕਾਸ ਕਾਰਜ ਪਹਿਲ ਦੇ ਆਧਾਰ ‘ਤੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਵਿਕਾਸ ਪ੍ਰਾਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਰਾਦੌਰ ਵਿਧਾਨ ਸਭਾ ਹਲਕੇ ਨੂੰ ਸੂਬੇ ਦਾ ਇਕ ਖੁਸ਼ਹਾਲ ਖੇਤਰ ਬਣਾਉਣਾ ਹੈ। ਖੇਤੀਬਾੜੀ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਸੰਪੂਰਨ ਅਤੇ ਸੰਤੁਲਿਤ ਵਿਕਾਸ ਲਈ ਵਚਨਬੱਧ ਹੈ। ਸਰਕਾਰ ਦਾ ਉਦੇਸ਼ ਹਰੇਕ ਨਾਗਰਿਕ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਅਤੇ ਵਿਕਾਸ ਪ੍ਰਾਜੈਕਟਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਉੱਚ ਗੁਣਵੱਤਾ ਨਾਲ ਪੂਰਾ ਕਰਨਾ ਹੈ। ਇਸ ਮੌਕੇ ਪਿੰਡ ਅਲਾਹਰ ਦੇ ਸਰਪੰਚ ਰਜਤ ਕੰਬੋਜ ਨੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਅੱਗੇ ਵਿਕਾਸ ਕਾਰਜਾਂ ਸੰਬੰਧੀ ਕਈ ਮੰਗਾਂ ਰੱਖੀਆਂ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸੀ. ਐਚ. ਸੀ. ਰਾਦੌਰ ਦੇ ਐਸ. ਐਮ. ਓ. ਡਾ. ਵਿਜੇ ਕੁਮਾਰ, ਪੀ. ਐਚ. ਸੀ. ਅਲਾਹਰ ਦੇ ਡਾ. ਅਜੇ ਕੁਮਾਰ, ਜ਼ਿਲ੍ਹਾ ਪ੍ਰੀਸ਼ਦ ਦੇ ਕਾਰਜਕਾਰੀ ਇੰਜ. ਨਰੇਸ਼ ਢਿੱਲੋਂ, ਐਸ. ਡੀ. ਓ. ਜੋਗਿੰਦਰ ਖਮਰਾ, ਜੇ. ਈ. ਸਤਨਾਮ ਸਿੰਘ, ਮਾਰਕੀਟ ਕਮੇਟੀ ਰਾਦੌਰ ਦੇ ਚੇਅਰਮੈਨ ਰੁਪਿੰਦਰ ਸਿੰਘ ਮੱਲੀ, ਸੀਨੀਅਰ ਭਾਜਪਾ ਆਗੂ ਗੋਪਾਲ ਕ੍ਰਿਸ਼ਨ, ਰਾਜਪਾਲ, ਸੁਨੀਲ ਕੁਮਾਰ, ਸੰਜੀਵ ਕੰਬੋਜ ਤੇ ਰਾਕੇਸ਼ ਕੰਬੋਜ ਸਮੇਤ ਸਿਹਤ ਵਿਭਾਗ ਦੇ ਹੋਰ ਕਰਚਮਾਰੀ, ਆਸ਼ਾ ਵਰਕਰਾਂ ਅਤੇ ਵੱਡੀ ਗਿਣਤੀ ‘ਚ ਪਿੰਡ ਵਾਸੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅਬੋਹਰ ਦੇ ਡੀ.ਏ.ਵੀ.ਕਾਲਜ ਦੇ ਬਾਹਰ ਫਾਇਰਿੰਗ ਕਰਨ ਵਾਲੇ 3 ਮੁਲਜ਼ਮ ਕਾਬੂ ਅਗਲੀ ਖ਼ਬਰ ਪੁਲਿਸ ਥਾਣਾ ਸਿਟੀ ਟੋਹਾਣਾ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਇੱਕ ਨੌਜਵਾਨ ਕੀਤਾ ਗ੍ਰਿਫ਼ਤਾਰ 6.43 ਗ੍ਰਾਮ ਹੈਰੋਇਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।