03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਡੀ.ਐੱਫ.ਐੱਸ.ਸੀ. ਹਰਚਰਨ ਸਿੰਘ ਬਰਾੜ ਦਾ ਭਰਵਾਂ ਸਵਾਗਤ, ਜਨਹਿਤ ਦੇ ਮੁੱਦਿਆਂ ’ਤੇ ਹੋਈ ਸਾਰਥਿਕ ਚਰਚਾ

ਅਜੀਤ ਡੈਸਕ 26-07-2026
ਜਲੰਧਰ, 25 ਜੁਲਾਈ (ਸ਼ਿਵ)- ਆਮ ਆਦਮੀ ਪਾਰਟੀ ਦੇ ਕੌਂਸਲਰ ਰਾਜ ਕੁਮਾਰ ਰਾਜੂ, ਭੁਪਿੰਦਰ ਨਾਰੰਗ ਅਤੇ ਸੁਭਾਸ਼ ਗੋਰੀਆ ਨੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ (ਡੀ.ਐੱਫ.ਐੱਸ.ਸੀ.) ਹਰਚਰਨ ਸਿੰਘ ਬਰਾੜ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਅਹੁਦਾ ਸੰਭਾਲਣ ’ਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਦਿਲੋਂ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਦੌਰਾਨ ਜਲੰਧਰ ਸ਼ਹਿਰ ਨਾਲ ਸੰਬੰਧਿਤ ਵੱਖ-ਵੱਖ ਜਨਹਿਤ ਦੇ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਖ਼ਾਸ ਤੌਰ ’ਤੇ ਆਮ ਲੋਕਾਂ ਨੂੰ ਖ਼ੁਰਾਕ ਅਤੇ ਸਪਲਾਈ ਵਿਭਾਗ ਨਾਲ ਜੁੜੀਆਂ ਸੇਵਾਵਾਂ ਵਿਚ ਆ ਰਹੀਆਂ ਸਮੱਸਿਆਵਾਂ, ਰਾਸ਼ਨ ਵੰਡ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਅਤੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਬਾਰੇ ਚਰਚਾ ਹੋਈ। ਡੀ.ਐੱਫ.ਐੱਸ.ਸੀ. ਹਰਚਰਨ ਸਿੰਘ ਬਰਾੜ ਨੇ ਵੀ ਪ੍ਰਤੀਨਿਧੀ ਮੰਡਲ ਦਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਵਿਭਾਗ ਪੂਰੀ ਪਾਰਦਰਸ਼ਤਾ, ਜਵਾਬਦੇਹੀ ਤੇ ਸੰਵੇਦਨਸ਼ੀਲਤਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਏਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸੁਵਿਧਾ ਤੇ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਸਮੇਂ ਸਿਰ ਪਹੁੰਚਾਉਣਾ ਵਿਭਾਗ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਜਨ ਪ੍ਰਤੀਨਿਧੀਆਂ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨੂੰ ਮਹੱਤਵਪੂਰਨ ਦੱਸਦਿਆਂ ਭਵਿੱਖ ਵਿਚ ਵੀ ਸਕਾਰਾਤਮਿਕ ਤਾਲਮੇਲ ਬਣਾਈ ਰੱਖਣ ਦੀ ਗੱਲ ਕਹੀ।
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਇਤਿਹਾਸਕ ਸੁਧਾਰ ਕੀਤੇ- ਕੈਬਨਿਟ ਮੰਤਰੀ ਮੋਹਿੰਦਰ ਭਗਤ ਅਗਲੀ ਖ਼ਬਰ ਟੋਹਾਣਾ ਦੇ ਰਿਗਵੇਦਾ ਇੰਟਰਨੈਸ਼ਨਲ ਸਕੂਲ ਨੇ ਕਾਰਗਿਲ ਵਿਜੇ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।