03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਇਤਿਹਾਸਕ ਸੁਧਾਰ ਕੀਤੇ- ਕੈਬਨਿਟ ਮੰਤਰੀ ਮੋਹਿੰਦਰ ਭਗਤ

ਅਜੀਤ ਡੈਸਕ 26-07-2026
ਜਲੰਧਰ, 25 ਜੁਲਾਈ (ਜਤਿੰਦਰ ਪੰਮੀ)–ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਕੂਲ ਬੈਗ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬਾਦਪੁਰਾ ਵਿਖੇ 11ਵੀਂ ਅਤੇ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਸਕੂਲ ਬੈਗਾਂ ਦੀ ਵੰਡ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਨੇ ਸਕੂਲ ਦੇ ਵਿਕਾਸ ਕਾਰਜਾਂ ਲਈ 30 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਜਿਥੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਅਤਿ-ਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ ਉਥੇ ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਟ੍ਰੇਨਿੰਗ ਹਾਸਲ ਕਰਵਾਈ ਹੈ। ਮੰਤਰੀ ਭਗਤ ਨੇ ਕਿਹਾ ਕਿ ਸਕੂਲ ਬੈਗ ਮੁਹੱਈਆ ਕਰਵਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਮਾਪਿਆਂ ’ਤੇ ਪੈਣ ਵਾਲੇ ਆਰਥਿਕ ਬੋਝ ਨੂੰ ਵੀ ਘੱਟ ਕਰਨਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੂਰੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਵਿਭਾਗ ਵੱਲੋਂ ਭੇਜਿਆ ਆਰ. ਓ. ਅਤੇ ਸੈਨੇਟਰੀ ਨੈਪਕਿਨ ਵੈਂਡਿੰਗ ਮਸ਼ੀਨ ਵੀ ਸਕੂਲ ਨੂੰ ਸਮਰਪਿਤ ਕੀਤੀ। ਇਸ ਤੋਂ ਪਹਿਲਾਂ ਪ੍ਰਿੰਸੀਪਲ ਸੋਨੀਆ ਧਵਨ ਨੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦਾ ਸਕੂਲ ਪਹੁੰਚਣ ‘ਤੇ ਸਵਾਗਤ ਕੀਤਾ। ਇਸ ਮੌਕੇ ਸੰਜੀਵ ਭਗਤ, ਗੁਰਨਾਮ ਸਿੰਘ, ਰਣਜੀਤ ਕੁਮਾਰ, ਸਰਬਜੀਤ ਕੌਰ, ਗੁਰਦਰਸ਼ਨ ਅਤੇ ਅਧਿਆਪਕ ਪ੍ਰਵੀਨ ਬਾਲਾ, ਗੁਰਪ੍ਰੀਤ ਸਿੰਘ, ਤ੍ਰਿਪਤਾ ਭਾਟੀਆ, ਸਰੋਜ ਬਾਲਾ ਤੇ ਹੋਰ ਸਟਾਫ਼ ਵੀ ਮੌਜੂਦ ਸੀ।
ਪਿਛਲੀ ਖ਼ਬਰ ਯਾਤਰੀਆਂ ਨੂੰ ਆਗਾਮੀ ਦਿਨਾਂ ’ਚ ਪ੍ਰਭਾਵਸ਼ਾਲੀ ਨਵੀਂ ਦਿੱਖ ’ਚ ਨਜ਼ਰ ਆਵੇਗਾ ‘ਜਲੰਧਰ’ ਸਿਟੀ ਰੇਲਵੇ ਸਟੇਸ਼ਨ ਅਗਲੀ ਖ਼ਬਰ ਡੀ.ਐੱਫ.ਐੱਸ.ਸੀ. ਹਰਚਰਨ ਸਿੰਘ ਬਰਾੜ ਦਾ ਭਰਵਾਂ ਸਵਾਗਤ, ਜਨਹਿਤ ਦੇ ਮੁੱਦਿਆਂ ’ਤੇ ਹੋਈ ਸਾਰਥਿਕ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।