03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਜਲੰਧਰ ਸਿਟੀ ਰੇਲਵੇ ਸਟੇਸ਼ਨ ਦਾ ਨਿਰਮਾਣ ਕੇਂਦਰ ਸਰਕਾਰ ਦਾ ਵਿਲੱਖਣ ਉਪਰਾਲਾ ਹੋਵੇਗਾ -ਭੰਡਾਰੀ

ਅਜੀਤ ਡੈਸਕ 26-07-2026
ਉਧਰ ਇਸ ਸੰਬੰਧੀ ਜਦੋਂ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਲੰਧਰ ਸਿਟੀ ਰੇਲਵੇ ਸਟੇਸ਼ਨ ਦਾ ਕੀਤਾ ਜਾ ਰਿਹਾ ਨਵ-ਨਿਰਮਾਣ ਯਾਤਰੀਆਂ ਦੀ ਸਹੂਲਤ ਲਈ ਇੱਕ ਵਿਲੱਖਣ ਉਪਰਾਲਾ ਹੋਵੇਗਾ। ਜੋ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਤਿਆਰ ਕੀਤਾ ਜਾਵੇਗਾ। ਉਕਤ ਦੇ ਨਵੀਨੀਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਭੰਡਾਰੀ ਨੇ ਆਖਿਆ ਕਿ ਬੜੀ ਖੁਸ਼ੀ ਵਾਲੀ ਗੱਲ ਹੈ ਕਿ ਇਹ ਤੋਂ ਪਹਿਲਾਂ ਪ੍ਰਧਾਨ ਮੰਤਰੀ ਵੱਲੋਂ ਪਿਛਲੇ ਦਿਨੀਂ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਨੂੰ ਨਿਰਮਾਣ ਉਪਰੰਤ ਲੋਕ ਅਰਪਣ ਕੀਤਾ ਸੀ। ਉਨ੍ਹਾਂ ਕਿਹਾ ਕਿ ਜਲੰਧਰ ਸਿਟੀ ਰੇਲਵੇ ਸਟੇਸ਼ਨ ਦਾ ਨਿਰਮਾਣ ਵੀ ਜਲਦ ਸ਼ੁਰੂ ਹੋਣ ਜਾ ਰਿਹਾ ਹੈ ਜਿਸ ਦੇ ਮੁਕੰਮਲ ਹੋਣ ਨਾਲ ਯਾਤਰੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਮਿਲ ਸਕਣਗੀਆਂ।
ਪਿਛਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ‘ਆਪ’ ਦਾ ਰੋਸ ਪ੍ਰਦਰਸ਼ਨ, ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਯਾਤਰੀਆਂ ਨੂੰ ਆਗਾਮੀ ਦਿਨਾਂ ’ਚ ਪ੍ਰਭਾਵਸ਼ਾਲੀ ਨਵੀਂ ਦਿੱਖ ’ਚ ਨਜ਼ਰ ਆਵੇਗਾ ‘ਜਲੰਧਰ’ ਸਿਟੀ ਰੇਲਵੇ ਸਟੇਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।