09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਬਿਸ਼ਨ ਮੱਲ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਟੂਰਨਾਮੈਂਟ ’ਚ ਕਈ ਤਗਮੇ ਜਿੱਤੇ

ਅਜੀਤ ਡੈਸਕ 27-07-2026
ਕਾਲਾਂਵਾਲੀ/ਸਿਰਸਾ, 26 ਜੁਲਾਈ (ਭੁਪਿੰਦਰ ਪੰਨੀਵਾਲੀਆ)- ਬਿਸ਼ਨਮਲ ਜੈਨ ਸਰਸਵਤੀ ਵਿਦਿਆ ਮੰਦਰ ਦੇ ਵਿਦਿਆਰਥੀਆਂ ਨੇ ਸਰਕਾਰੀ ਮਾਡਲ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਕਾਲਾਂਵਾਲੀ ਵਿਖੇ ਕਰਵਾਏ ਛੇ ਦਿਨਾਂ ਬਲਾਕ ਪੱਧਰੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਅਤੇ ਵੱਖ-ਵੱਖ ਖੇਡਾਂ ਵਿੱਚ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਕੋਆਰਡੀਨੇਟਰ ਸਰਿਤਾ ਮੁੰਜਾਲ ਨੇ ਦੱਸਿਆ ਕਿ ਅੰਡਰ-14, 17 ਅਤੇ 19 ਉਮਰ ਵਰਗ ਵਿੱਚ ਲੜਕਿਆਂ ਦੇ ਖੇਡ ਮੁਕਾਬਲਿਆਂ ਵਿੱਚ ਕਈ ਤਗਮੇ ਜਿੱਤੇ ਗਏ ਹਨ। ਉਹਨਾਂ ਦੱਸਿਆ ਜੋਇਸਪ੍ਰੀਤ ਨੇ 100 ਮੀਟਰ ਦੌੜ ਵਿੱਚ ਸੋਨ ਤਗਮਾ ਜਿੱਤਿਆ, ਜਿਸ ਨਾਲ ਉਸ ਦੀ ਜ਼ਿਲ੍ਹਾ ਪੱਧਰ ’ਤੇ ਚੋਣ ਹੋਈ। ਇਸੇ ਤਰ੍ਹਾਂ ਗੁਰਜੋਤ ਸਿੰਘ ਨੇ ਅੰਡਰ-14 ਵਰਗ ਵਿੱਚ 80 ਮੀਟਰ ਅੜਿੱਕਾ ਦੌੜ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਦੁਸ਼ਯੰਤ ਨੇ ਅੰਡਰ-17 100 ਮੀਟਰ ਦੌੜ ਵਿੱਚ ਚਾਂਦੀ ਦੇ ਤਗਮੇ ਜਿੱਤ ਕੇੇ ਜ਼ਿਲ੍ਹਾ ਪੱਤਰ ’ਤੇ ਆਪਣੀ ਥਾਂ ਬਣਾਈ। ਹਰਮਨ ਨੇ ਅੰਡਰ-17 400 ਮੀਟਰ ਦੌੜ ਵਿੱਚ ਦੂਜਾ ਸਥਾਨ ਅਤੇ ਹਰਡਲਸ ਵਿੱਚ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ। ਤਨਿਸ਼ ਨੇ ਅੰਡਰ-17 ਬੈਡਮਿੰਟਨ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਤਨਿਸ਼ ਨੇ ਅੰਡਰ-14 ਬੈਡਮਿੰਟਨ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਅਮਰਿੰਦਰ ਨੇ ਅੰਡਰ-14 ਬੈਡਮਿੰਟਨ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਹਰਮਨ ਨੇ ਅੰਡਰ-17 ਸ਼ਾਟ ਪੁੱਟ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਕਮੇਟੀ ਦੇ ਮੈਂਬਰਾਂ ਅਤੇ ਪ੍ਰਿੰਸੀਪਲ ਸੰਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ। ਪ੍ਰਿੰਸੀਪਲ ਸੰਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਲਈ ਬਹੁਤ ਮਹੱਤਵਪੂਰਨ ਹਨ ਅਤੇ ਉਨ੍ਹਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਜਾਰੀ ਰਹਿਣੀਆਂ ਚਾਹੀਦੀਆਂ ਹਨ। ਸਕੂਲ ਵਿੱਚ ਅਜਿਹੀਆਂ ਗਤੀਵਿਧੀਆਂ ਨਿਯਮਿਤ ਤੌਰ ’ਤੇ ਆਯੋਜਿਤ ਕੀਤੀਆਂ ਜਾਂਦੀਆਂ ਹਨ, ਜਿਸਦੇ ਨਤੀਜੇ ਵਜੋਂ ਬੱਚਿਆਂ ਦੀਆਂ ਪ੍ਰਾਪਤੀਆਂ ਹੁੰਦੀਆਂ ਹਨ।
ਪਿਛਲੀ ਖ਼ਬਰ 7 ਅਗਸਤ ਦੀ ਮੋਹਾਲੀ ਮਹਾਰੈਲੀ ’ਚ ਸਿਹਤ ਕਾਮੇ ਵੱਡੀ ਗਿਣਤੀ ਵਿਚ ਕਰਨਗੇ ਸ਼ਮੂਲੀਅਤ-ਗੁਰਪ੍ਰੀਤ ਮੰਗਵਾਲ ਅਗਲੀ ਖ਼ਬਰ ਅਗਰਵਾਲ ਸਭਾ ਨੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।