02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸੇਵਾ ਪੰਥੀ ਦਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 29-07-2026

ਯਮੁਨਾਨਗਰ, 28 ਜੁਲਾਈ (ਗੁਰਦਿਆਲ ਸਿੰਘ ਨਿਮਰ)- ਯਮੁਨਾਨਗਰ ਦੀ ਸੇਵਾ ਪੰਥੀ ਦਲ ਸੰਸਥਾ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸੰਸਥਾ ਵਲੋਂ ਪਿਛਲੇ 50 ਸਾਲਾਂ ਤੋਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਕੀਰਤਨ ਦਰਬਾਰ ਸਜਾਇਆ ਜਾਂਦਾ ਹੈ, ਜਿਸ ‘ਚ ਹਰ ਸਾਲ ਪੰਥ ਦੇ ਨਾਮਵਰ ਕੀਰਤਨੀ ਜਥੇ ਹਾਜ਼ਰੀ ਭਰਦੇ ਹਨ। ਅੱਜ ਕਰਵਾਏ ਗਏ 51ਵੇਂ ਸਮਾਗਮ ਦਾ ਆਗਾਜ਼ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਕਾਲੋਨੀ ਵਿਖੇ ਸ਼ਾਮ ਦੇ 6 ਵਜੇ ਹੋਇਆ। ਇਸ ਮੌਕੇ ਬੀਬੀ ਜਸਬੀਰ ਕੌਰ, ਬੀਬੀ ਰਜਿੰਦਰ ਕੌਰ, ਭਾਈ ਜਗਮੀਤ ਸਿੰਘ ਅਤੇ ਭਾਈ ਸਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥੇ ਵਲੋਂ ਸੰਗਤਾਂ ਇਲਾਹੀ ਬਾਣੀ ਦੇ ਕੀਰਤਨ ਅਤੇ ਕਥਾ-ਵਿਚਾਰਾਂ ਦੁਆਰਾ ਨਿਹਾਲ ਕੀਤਾ ਗਿਆ, ਜਦਕਿ ਭਾਈ ਹਰਜਿੰਦਰ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਗੁਰੂ ਚਰਨਾਂ ‘ਚ ਅਰਦਾਸ ਕੀਤੀ ਗਈ। ਅੰਤ ‘ਚ ਭਾਈ ਗੁਰਬਖਸ਼ ਸਿੰਘ ਵਲੋਂ ਸਮੁੱਚੇ ਸੇਵਾਦਾਰਾਂ ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਪਿਛਲੀ ਖ਼ਬਰ ਗਰੀਬੀ ਜਾਂ ਨਸ਼ੇ ਦੀ ਲਤ ! ਟੋਹਾਣਾ ਦੇ ਰਾਮਨਗਰ ’ਚ ਨੌਜਵਾਨ ਨਾਲੇ ਉੱਤੇ ਲੱਗੀ ਲੋਹੇ ਦੀ ਜਾਲੀ ਪੁੱਟ ਕੇ ਲੈ ਗਿਆ ਅਗਲੀ ਖ਼ਬਰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਖੇਤੀਬਾੜੀ ਸੰਦਾਂ ’ਤੇ ਸਬਸਿਡੀ ਲਈ 3 ਅਗਸਤ ਤੱਕ ਆਨਲਾਈਨ ਅਪਲਾਈ ਕੀਤਾ ਜਾਵੇ :...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।