03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸੇਠ ਜੈ ਪ੍ਰਕਾਸ਼ ਪੋਲੀਟੈਕਨਿਕ ਦਾਮਲਾ ਨੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਬੂਟੇ ਲਗਾਏ

ਅਜੀਤ ਡੈਸਕ 30-07-2026
ਯਮੁਨਾਨਗਰ, 29 ਜੁਲਾਈ (ਗੁਰਦਿਆਲ ਸਿੰਘ ਨਿਮਰ)-ਵਾਤਾਵਰਨ ਸੁਰੱਖਿਆ ਅਤੇ ਹਰੇ-ਭਰੇ ਭਵਿੱਖ ਪ੍ਰਤੀ ਆਪਣੀ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਲੋਂ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਬੂਟੇ ਲਗਾਏ ਗਏ। ਇਸ ਦੌਰਾਨ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਸੰਸਥਾ ਦੇ ਸਵਤੰਤਰ ਵਿਹਾਰ ਕੈਂਪਸ ਵਿਖੇ 100 ਦੇ ਕਰੀਬ ਬੂਟੇ ਲਗਾਏ ਗਏ। ਸੰਸਥਾ ਦੀਆਂ ਐਨ. ਐਸ. ਐਸ. ਅਤੇ ਐਨ. ਸੀ. ਸੀ. ਇਕਾਈਆਂ ਦੇ ਸਹਿਯੋਗ ਨਾਲ ਚਲਾਈ ਗਈ ਇਸ ਮੁਹਿੰਮ ਦੌਰਾਨ ਸੰਸਥਾ ਦੇ ਪ੍ਰਿੰ. ਸੰਜੀਵ ਸਹਿਗਲ ਨੇ ਕਿਹਾ ਕਿ ਵਾਤਾਵਰਨ ਸੁਰੱਖਿਆ ਹਰ ਨਾਗਰਿਕ ਦੀ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਬੂਟੇ ਲਗਾਉਣਾ ਕੁਦਰਤ ਪ੍ਰਤੀ ਸਾਡੀ ਸਭ ਤੋਂ ਮਹੱਤਵਪੂਰਨ ਸੇਵਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ, ਉਨ੍ਹਾਂ ਦੀ ਨਿਯਮਿਤ ਦੇਖਭਾਲ ਕਰਨ ਅਤੇ ਵਾਤਾਵਰਨ ਸੁਰੱਖਿਆ ਨੂੰ ਇਕ ਜਨ ਲਹਿਰ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਮੁਹਿੰਮ ਦੀ ਸਫਲਤਾ ਲਈ ਐਨ. ਐਸ. ਐਸ. ਵਲੰਟੀਅਰਾਂ, ਐਨ. ਸੀ. ਸੀ. ਕੈਡਿਟਾਂ, ਫੈਕਲਟੀਜ਼ ਅਤੇ ਸਟਾਫ਼ ਮੈਂਬਰਾਂ ਦੇ ਸਮਰਪਿਤ ਯਤਨਾਂ ਦੀ ਭਰਪੂਰ ਸ਼ਲਾਘਾ ਵੀ ਕੀਤੀ। ਪ੍ਰੋਗਰਾਮ ਦੇ ਅੰਤ ‘ਚ ਸਾਰੇ ਭਾਗੀਦਾਰਾਂ ਨੇ ਮੁਹਿੰਮ ਦੌਰਾਨ ਲਗਾਏ ਗਏ ਬੂਟਿਆਂ ਦੀ ਸੁਰੱਖਿਆ ਅਤੇ ਪਾਲਣ-ਪੋਸ਼ਣ ਦਾ ਪ੍ਰਣ ਲਿਆ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸਕੂਲ ਖੇਡ ਮੁਕਾਬਲੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸ਼ੁਰੂ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ 16ਵੇਂ ਵਿਸ਼ਾਲ ਖ਼ੂਨਦਾਨ ਕੈਂਪ ਲਈ ਸੱਦਾ ਮੁਹਿੰਮ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।