02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਯੂਕੇ ਭੇਜਣ ਦੇ ਨਾਂਅ ’ਤੇ 26 ਲੱਖ ਦੀ ਠੱਗੀ ਮਾਰਨ ਵਾਲੇ ਮੁੱਖ ਮੁਲਜ਼ਮ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਅਜੀਤ ਡੈਸਕ 31-07-2026
ਸਿਰਸਾ, 30 ਜੁਲਾਈ (ਭੁਪਿੰਦਰ ਪੰਨੀਵਾਲੀਆ)- ਯੂਕੇ ਭੇਜਣ ਦੇ ਨਾਂ ’ਤੇ 26 ਲੱਖ ਤੋਂ ਵੱਧ ਦੀ ਠੱਗੀ ਮਾਰਨ ਵਾਲੇ ਮੁੱਖ ਮੁਲਜ਼ਮ ਨੂੰ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਦਿੱਲੀ ਹਵਾਈ ਅੱਡੇ ਤੋਂ ਗਿ੍ਰਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਅਮਨਦੀਪ ਸਿੰਘ ਵਜੋਂ ਕੀਤੀ ਗਈ ਹੈ। ਪੁਲਿਸ ਸੁਪਰਡੈਂਟ ਨੇ ਦੱਸਿਆ ਕਿ ਮੁਲਜ਼ਮ ਵਿਰੁੱਧ ਪਹਿਲਾਂ ਹੀ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਹੈ ਕਿ ਲੰਡਨ ਤੋਂ ਭਾਰਤ ਵਾਪਸ ਆਉਣ ’ਤੇ ਪੁਲਿਸ ਨੇ ਇਮੀਗ੍ਰੇਸ਼ਨ ਜਾਂਚ ਦੌਰਾਨ ਉਸਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਵਿੱਚ ਪਹਿਲਾਂ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਐਸਪੀ ਦੀਪਕ ਸਹਾਰਨ ਨੇ ਦੱਸਿਆ ਕਿ ਐਲਨਾਬਾਦ ਖੇਤਰ ਦੇ ਮੌਜੂ ਕੀ ਢਾਣੀ ਪਿੰਡ ਦੇ ਰਹਿਣ ਵਾਲੇ ਵਿਨੋਦ ਕੁਮਾਰ ਨੇ ਸ਼ਿਕਾਇਤ ਕੀਤੀ ਸੀ ਕਿ ਉਹ ਆਪਣੇ ਪਰਿਵਾਰ ਨਾਲ ਯੂਕੇ ਜਾਣਾ ਚਾਹੁੰਦਾ ਸੀ। ਇਸ ਦੌਰਾਨ ਉਹ ਸੁਖੇਰਾ ਖੇੜਾ ਦੇ ਰਹਿਣ ਵਾਲੇ ਰਾਜਨ ਨੂੰ ਮਿਲਿਆ। ਉਸ ਨੇ ਆਪਣੇ ਯੂਕੇ ਰਹਿੰਦੇ ਭਰਾ ਅਮਨਦੀਪ ਅਤੇ ਸਚਿਨ ਮੌਜੂਦਗੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਹ ਪੂਰੇ ਪਰਿਵਾਰ ਨੂੰ ਵਰਕ ਪਰਮਿਟ ਵੀਜ਼ੇ ’ਤੇ ਵਿਦੇਸ਼ ਭੇਜ ਸਕਦਾ ਹੈ। ਇਸ ਬਦਲ ਉਸ ਨੇ 32 ਲੱਖ ਦੀ ਮੰਗ ਕੀਤੀ। ਸ਼ਿਕਾਇਤ ’ਚ ਦੱਸਿਆ ਗਿਆ ਹੈ ਕਿ ਯੂਕੇ ਜਾਣ ਲਈ ਉਨ੍ਹਾਂ ਨੇ 26 ਲੱਖ 19 ਹਜ਼ਾਰ ਦਾ ਭੁਗਤਾਨ ਅਮਨ ਦੇ ਪਰਿਵਾਰ ਨੂੰ ਕਰ ਦਿੱਤਾ ਤੇ ਉਕਤ ਲੋਕਾਂ ਨੇ ਕਥਿਤ ਤੌਰ ’ਤੇ ਜਾਅਲੀ ਦਸਤਾਵੇਜ਼ ਤਿਆਰ ਕੀਤੇ ਅਤੇ ਜਲਦੀ ਵੀਜ਼ਾ ਪ੍ਰਾਪਤ ਕਰਨ ਦਾ ਵਾਅਦਾ ਕੀਤਾ। ਇਸ ਤੋਂ ਬਾਅਦ ਮੁਲਜ਼ਮ ਜਲਦੀ ਵੀਜ਼ਾ ਦੇਣ ਦੇ ਝੂਠੇ ਵਾਅਦੇ ਕਰਦੇ ਰਹੇ ਪਰ ਉਨ੍ਹਾਂ ਨੂੰ ਯੂਕੇ ਨਹੀਂ ਭੇਜਿਆ। ਉਨ੍ਹਾਂ ਦੱਸਿਆ ਕਿ ਪੀੜਤ ਦੀ ਸ਼ਿਕਾਇਤ ਦੇ ਆਧਾਰ ’ਤੇ 3 ਸਤੰਬਰ, 2025 ਨੂੰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਜਾਂਚ ਆਰਥਿਕ ਅਪਰਾਧ ਸ਼ਾਖਾ ਨੂੰ ਸੌਂਪ ਦਿੱਤੀ ਗਈ ਸੀ। ਜਾਂਚ ਦੌਰਾਨ ਪੁਲਿਸ ਨੂੰ ਮਹੱਤਵਪੂਰਨ ਜਾਣਕਾਰੀ ਮਿਲੀ ਕਿ ਮੁਲਜ਼ਮ ਵਿਦੇਸ਼ ਤੋਂ ਭਾਰਤ ਵਾਪਸ ਆ ਰਿਹਾ ਹੈ ਜਿਥੇ ਉਸ ਨੂੰ ਹਵਾਈ ਅੱਡੇ ਤੋਂ ਹੀ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਲਿਆ ਗਿਆ ਹੈ।
ਪਿਛਲੀ ਖ਼ਬਰ ਏਐਨਐਮ ਟਰੇਨਿੰਗ ਸਕੂਲ ਵਿਖੇ ਪੋਸ਼ਣ, ਸਿਹਤ ਅਤੇ ਸੰਤੁਲਿਤ ਖੁਰਾਕ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਮਹਿਲਾਵਾਂ ਨਾਲ ਸੰਬੰਧਿਤ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਬਾਲ ਭਲਾਈ ਪ੍ਰੀਸ਼ਦ ਦੇ ਆਡੀਟੋਰੀਅਮ ਵਿਖੇ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।