02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਮਹਿਲਾ ਕਾਂਗਰਸ ਨੇ ਕੇਂਦਰੀ ਸਿੱਖਿਆ ਮੰਤਰੀ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਦਾ ਪੁਤਲਾ ਸਾੜਿਆ

ਅਜੀਤ ਡੈਸਕ 31-07-2026
ਸਿਰਸਾ, 30 ਜੁਲਾਈ (ਭੁਪਿੰਦਰ ਪੰਨੀਵਾਲੀਆ)- ਦੇਸ਼ ਦੇ ਨੌਜਵਾਨਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੇ ਜਾਣ ਦੇ ਵਿਰੋਧ ਵਿੱਚ ਜ਼ਿਲ੍ਹਾ ਮਹਿਲਾ ਕਾਂਗਰਸ ਨੇ ਕੇਂਦਰੀ ਸਿੱਖਿਆ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਦਾ ਪੁਤਲਾ ਫੂਕਿਆ ਤੇ ਜੋਰਦਾਰ ਨਾਅਰੇਬਾਜ਼ੀ ਕੀਤੀ। ਸੂਬਾ ਮਹਿਲਾ ਕਾਂਗਰਸ ਦੀ ਕਾਰਜਕਾਰਨੀ ਮੈਂਬਰ ਕ੍ਰਿਸ਼ਨਾ ਫੋਗਾਟ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੇ ਜੰਤਰ-ਮੰਤਰ ’ਤੇ ਆਪਣੇ ਹੱਕਾਂ ਲਈ ਲੜਾਈ ਲੜੀ ਪਰ ਭਾਜਪਾ ਸਰਕਾਰ ਹੁਣ ਇਨ੍ਹਾਂ ਨੌਜਵਾਨਾਂ ਨੂੰ ਆਪਣੇ ਦੁਸ਼ਮਣ ਸਮਝ ਕੇ ਅਤੇ ਉਨ੍ਹਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਕੇ ਆਪਣੀ ਨਕਾਰਾਤਮਕ ਮਾਨਸਿਕਤਾ ਦਾ ਪ੍ਰਦਰਸ਼ਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਹਿਲੇ ਦਿਨ ਤੋਂ ਹੀ ਨੌਜਵਾਨਾਂ ਦੇ ਬਿਹਤਰ ਅਤੇ ਸੁਰੱਖਿਅਤ ਭਵਿੱਖ ਲਈ ਰੁਜ਼ਗਾਰ ਦਾ ਸਮਰਥਨ ਕਰਦੀ ਆਈ ਹੈ ਪਰ ਮੌਜੂਦਾ ਭਾਜਪਾ ਸਰਕਾਰ ਉਨ੍ਹਾਂ ਨੂੰ ਨੌਕਰੀਆਂ ਦੇਣ ਤੋਂ ਇਨਕਾਰ ਕਰ ਰਹੀ ਹੈ। ਜਿਸ ਕਾਰਨ ਪੜ੍ਹੇ-ਲਿਖੇ ਨੌਜਵਾਨ ਸੜਕਾਂ ’ਤੇ ਉਤਰਨ ਲਈ ਮਜਬੂਰ ਹਨ। ਉਨ੍ਹਾਂ ਨੌਜਵਾਨਾਂ ’ਤੇ ਗੋਲੀਬਾਰੀ ਅਤੇ ਲਾਠੀਚਾਰਜ ਲਈ ਭਾਜਪਾ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਅਤੇ ਉਨ੍ਹਾਂ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ। ਇਸ ਮੌਕੇ ’ਤੇ ਸ਼ਕੁੰਤਲਾ ਨਯੂਲ, ਪੂਜਾ ਨਯੂਲ, ਕਾਂਤਾ, ਕਲਾਵਤੀ, ਸੁਨੀਤਾ ਰਾਣੀ, ਕਵਿਤਾ ਰਾਣੀ, ਸੋਨਮ, ਸੰਗੀਤਾ ਅਤੇ ਸੰਤੋਸ਼ ਸਮੇਤ ਕਈ ਔਰਤਾਂ ਮੌਜੂਦ ਸਨ।
ਪਿਛਲੀ ਖ਼ਬਰ ਗੁਰੂ ਪੂਰਨਿਮਾ ਮਹਾਂਉਤਸਵ ’ਚ ਮੇਅਰ ਰੇਣੂ ਬਾਲਾ ਗੁਪਤਾ ਨੇ ਹਾਜ਼ਰੀ ਭਰਦਿਆਂ ਸਵਾਮੀ ਗਿਆਨਾਨੰਦ ਮਹਾਰਾਜ ਤੋਂ ਲਿਆ ਅਸ਼ੀਰਵਾਦ... ਅਗਲੀ ਖ਼ਬਰ ਮਾਰਕੀਟ ਕਮੇਟੀ ਨੇ ਆੜ੍ਹਤੀ ਅਤੇ ਕਿਸਾਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।