ਇਨੈਲੋ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਜੱਸਾ ਨੇ ਕਾਲਾਂਵਾਲੀ ਅਤੇ ਸਿਰਸਾ ਹਲਕਿਆਂ ਦੇ ਵਰਕਰਾਂ ਨਾਲ ਕੀਤੀ ਮੀਟਿੰਗ ਇਨੈਲੋ ਦੇ ਰਾਸ਼ਟਰੀ ਪ੍ਰਧਾਨ ਅਭੈ ਚੌਟਾਲਾ 10 ਅਗਸਤ ਨੂੰ ਦੋਵਾਂ ਹਲਕਿਆਂ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ
ਕਾਲਾਂਵਾਲੀ/ਸਿਰਸਾ, 3 ਅਗਸਤ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹੇ ਦੇ ਪਾਰਟੀ ਅਹੁਦੇਦਾਰ ਅਤੇ ਵਰਕਰ ਚੌਧਰੀ ਦੇਵੀ ਲਾਲ ਦੀ ਜਨਮ ਵਰ੍ਹੇਗੰਢ ਮਨਾਉਣ ਲਈ 27 ਸਤੰਬਰ ਨੂੰ ਨੂਹ ਵਿੱਚ ਹੋਣ ਵਾਲੇ ਸਨਮਾਨ ਸਮਾਰੋਹ ਨੂੰ ਲੈ ਕੇ ਉਤਸ਼ਾਹਿਤ ਹਨ। ਇਹ ਗੱਲ ਇਨੈਲੋ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜੱਸਾ ਨੇ ਇਨੈਲੋ ਦੇ ਜ਼ਿਲ੍ਹਾ ਦਫ਼ਤਰ ਵਿਖੇ ਕਾਲਾਂਵਾਲੀ ਅਤੇ ਸਿਰਸਾ ਹਲਕਿਆਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਹੀ।
ਇਨੈਲੋ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜੱਸਾ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇੇ ਹੋਏ। ਤਸਵੀਰ : ਪੰਨੀਵਾਲੀਆ
04-08-2026