ਕਾਂਗਰਸ ਪਾਰਟੀ ਵਰਕਰ ਮੀਟਿੰਗ ਅੱਜ
ਕਾਲਾਂਵਾਲੀ/ਸਿਰਸਾ, 4 ਅਗਸਤ (ਭੁਪਿੰਦਰ ਪੰਨੀਵਾਲੀਆ)- ਕਾਂਗਰਸ ਜ਼ਿਲ੍ਹਾ ਪ੍ਰਧਾਨ ਸੰਤੋਸ਼ ਬੈਨੀਵਾਲ ਕਾਲਾਂਵਾਲੀ ਵਿੱਚ ਗੁਦਰਾਣਾ ਰੋਡ ’ਤੇ ਸੂਰਤੀਆ ਧਰਮਸ਼ਾਲਾ ਵਿਖੇ ਪਾਰਟੀ ਵਰਕਰਾਂ ਨਾਲ ਇੱਕ ਮੀਟਿੰਗ ਕਰਨਗੇ। ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਮਲੜ੍ਹੀ ਨੇ ਕਿਹਾ ਕਿ ਪਾਰਟੀ ਵਰਕਰ ਇਸ ਮੀਟਿੰਗ ਨੂੰ ਲੈ ਕੇ ਉਤਸ਼ਾਹਿਤ ਹਨ।
ਅਜੀਤ ਡੈਸਕ
05-08-2026