ਸ੍ਰੀ ਦੇਵੀ ਤਲਾਬ ਮੰਦਰ ਵਿਖੇ ਪੱਥਰਬਾਜ਼ੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ
ਚੁਗਿੱਟੀ/ ਜੰਡੂ ਸਿੰਘਾ, 10 ਅਗਸਤ ( ਨਰਿੰਦਰ ਲਾਗੂ) ਸਿੱਧ ਸ਼ਕਤੀ ਪੀਠ ਸ੍ਰੀ ਦੇਵੀ ਤਲਾਬ ਮੰਦਿਰ ਵਿਖੇ ਕਥਿਤ ਅਪਵਿੱਤਰ ਅਤੇ ਪੱਥਰਬਾਜ਼ੀ ‘ਤੇ ਰੋਸ ਪ੍ਰਗਟ ਕਰਨ ਲਈ, ਛੋਟੀ ਅਯੁੱਧਿਆ ਦੇ ਸ੍ਰੀ ਰਾਮ ਮੰਦਿਰ, ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਇੱਕ ਬੈਠਕ ਕੀਤੀ ਗਈ। ਇਸ ਮੌਕੇ ਉਕਤ ਕਾਲੋਨੀ ਅਤੇ ਸ਼ਹਿਰ ਦੇ ਸਾਰੇ ਸੀਨੀਅਰ ਹਿੰਦੂ ਸਨਾਤਨੀਆਂ ਦੇ ਨਾਲ -ਨਾਲ ਵੱਖ -ਵੱਖ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਨੁਮਾਇੰਦਿਆਂ ਵੱਲੋਂ ਸ਼ਮੂਲੀਅਤ ਕਰਕੇ ਆਪੋ ਆਪਣੇ ਵਿਚਾਰ ਪੇਸ਼ ਕਰਦੇ ਹੋਏ ਚਿੰਤਾ ਪ੍ਰਗਟ ਕੀਤੀ ਗਈ।
ਚੁਗਿੱਟੀ/ ਜੰਡੂ ਸਿੰਘਾ, 10 ਅਗਸਤ ( ਨਰਿੰਦਰ ਲਾਗੂ) ਸਿੱਧ ਸ਼ਕਤੀ ਪੀਠ ਸ੍ਰੀ ਦੇਵੀ ਤਲਾਬ ਮੰਦਿਰ ਵਿਖੇ ਕਥਿਤ ਅਪਵਿੱਤਰ ਅਤੇ ਪੱਥਰਬਾਜ਼ੀ ‘ਤੇ ਰੋਸ ਪ੍ਰਗਟ ਕਰਨ ਲਈ, ਛੋਟੀ ਅਯੁੱਧਿਆ ਦੇ ਸ੍ਰੀ ਰਾਮ ਮੰਦਿਰ, ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਇੱਕ ਬੈਠਕ ਕੀਤੀ ਗਈ।ਇਸ ਮੌਕੇ ਉਕਤ ਕਾਲੋਨੀ ਅਤੇ ਸ਼ਹਿਰ ਦੇ ਸਾਰੇ ਸੀਨੀਅਰ ਹਿੰਦੂ ਸਨਾਤਨੀਆਂ ਦੇ ਨਾਲ -ਨਾਲ ਵੱਖ -ਵੱਖ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਨੁਮਾਇੰਦਿਆਂ ਵੱਲੋਂ ਸ਼ਮੂਲੀਅਤ ਕਰਕੇ ਆਪੋ ਆਪਣੇ ਵਿਚਾਰ ਪੇਸ਼ ਕਰਦੇ ਹੋਏ ਚਿੰਤਾ ਪ੍ਰਗਟ ਕੀਤੀ ਗਈ। ਉਨ੍ਹਾਂ ਸਰਬਸੰਮਤੀ ਨਾਲ ਮੰਗ ਕੀਤੀ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਇਸ ਮਾਮਲੇ ਵਿੱਚ ਦਰਜ਼ ਐਫ਼.ਆਈ.ਆਰ.ਅਨੁਸਾਰ ਨਿਰਪੱਖ ਜਾਂਚ ਕਰੇ, ਅਤੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਦੇ ਵਿਰੁੱਧ ਕਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਹਿੰਦੂ ਧਰਮ ਦੀ ਆਸਥਾ ਅਤੇ ਸਿੱਧ ਸ਼ਕਤੀ ਪੀਠ ਸ੍ਰੀ ਦੇਵੀ ਤਲਾਬ ਮੰਦਿਰ ਦੀ ਸ਼ਾਨ ਬਰਕਰਾਰ ਰਹੇ।