12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਆਜ਼ਾਦੀ ਦਿਵਸ ਦੇ ਜਸ਼ਨਾਂ ਨੂੰ ਲੈ ਕੇ ਫੁੱਲ - ਡਰੈਸ ਰਿਹਰਸਲ ਹੋਈ

ਯਮੁਨਾਨਗਰ, 11 ਅਗਸਤ (ਗੁਰਦਿਆਲ ਸਿੰਘ ਨਿਮਰ)-ਆਜ਼ਾਦੀ ਦਿਵਸ ਦੇ ਜਸ਼ਨਾਂ ਨੂੰ ਸ਼ਾਨਦਾਰ ਅਤੇ ਯਾਦਗਾਰੀ ਬਣਾਉਣ ਲਈ ਜ਼ਿਲ੍ਹੇ ‘ਚ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸੇ ਲੜੀ ਤਹਿਤ ਸਕੂਲੀ ਬੱਚੇ ਸੱਭਿਆਚਾਰਕ ਪ੍ਰੋਗਰਾਮਾਂ, ਦੇਸ਼ ਭਗਤੀ ਦੇ ਗੀਤਾਂ, ਸਮੂਹ ਨਾਚਾਂ ਅਤੇ ਜਸ਼ਨਾਂ ’ਚ ਪੇਸ਼ ਕੀਤੀਆਂ ਜਾਣ ਵਾਲੀਆਂ ਹੋਰਨਾਂ ਪੇਸ਼ਕਾਰੀਆਂ ਲਈ ਪੂਰੀ ਲਗਨ ਅਤੇ ਉਤਸ਼ਾਹ ਨਾਲ ਅਭਿਆਸ ਕਰ ਰਹੇ ਹਨ।

ਅਜੀਤ ਡੈਸਕ 12-08-2026
ਯਮੁਨਾਨਗਰ, 11 ਅਗਸਤ (ਗੁਰਦਿਆਲ ਸਿੰਘ ਨਿਮਰ)-ਆਜ਼ਾਦੀ ਦਿਵਸ ਦੇ ਜਸ਼ਨਾਂ ਨੂੰ ਸ਼ਾਨਦਾਰ ਅਤੇ ਯਾਦਗਾਰੀ ਬਣਾਉਣ ਲਈ ਜ਼ਿਲ੍ਹੇ ‘ਚ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸੇ ਲੜੀ ਤਹਿਤ ਸਕੂਲੀ ਬੱਚੇ ਸੱਭਿਆਚਾਰਕ ਪ੍ਰੋਗਰਾਮਾਂ, ਦੇਸ਼ ਭਗਤੀ ਦੇ ਗੀਤਾਂ, ਸਮੂਹ ਨਾਚਾਂ ਅਤੇ ਜਸ਼ਨਾਂ ’ਚ ਪੇਸ਼ ਕੀਤੀਆਂ ਜਾਣ ਵਾਲੀਆਂ ਹੋਰਨਾਂ ਪੇਸ਼ਕਾਰੀਆਂ ਲਈ ਪੂਰੀ ਲਗਨ ਅਤੇ ਉਤਸ਼ਾਹ ਨਾਲ ਅਭਿਆਸ ਕਰ ਰਹੇ ਹਨ। ਆਜ਼ਾਦੀ ਦਿਵਸ ਦੇ ਜਸ਼ਨਾਂ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰੋਗਰਾਮ ਵਾਲੇ ਸਥਾਨਕ ‘ਤੇ ਫੁੱਲ-ਡਰੈਸ ਰਿਹਰਸਲ ਕਰਵਾਈ ਗਈ। ਰਿਹਰਸਲ ਦੌਰਾਨ ਸਕੂਲੀ ਬੱਚਿਆਂ ਨੇ ਦੇਸ਼ ਭਗਤੀ ਦੇ ਪ੍ਰੋਗਰਾਮਾਂ, ਸਮੂਹ ਨਾਚਾਂ, ਦੇਸ਼ ਭਗਤੀ ਦੇ ਗੀਤਾਂ ਅਤੇ ਹੋਰਨਾਂ ਪੇਸ਼ਕਾਰੀਆਂ ਦਾ ਮਨਮੋਹਕ ਪ੍ਰਦਰਸ਼ਨ ਪੇਸ਼ ਕੀਤਾ। ਫੁੱਲ-ਡਰੈਸ ਰਿਹਰਸਲ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਅਤੇ ਅਨੁਸ਼ਾਸਨ ਦਾ ਪੂਰਾ ਧਿਆਨ ਰੱਖਿਆ। ਆਜ਼ਾਦੀ ਦਿਵਸ ਸਮਾਰੋਹ ‘ਚ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ ਦੇ ਨਾਲ-ਨਾਲ ਮਾਰਚ ਪਾਸਟ, ਸਰੀਰਕ ਪ੍ਰਦ ਰਸ਼ਨ ਅਤੇ ਹੋਰ ਗਤੀਵਿਧੀਆਂ ਦਾ ਵੀ ਅਭਿਆਸ ਕੀਤਾ ਗਿਆ। ਰਿਹਰਸਲ ਦੌਰਾਨ ਪ੍ਰੋਗਰਾਮਾਂ ਦੇ ਕ੍ਰਮ, ਸਟੇਜ ਪ੍ਰਬੰਧ ਅਤੇ ਹੋਰ ਤਿਆਰੀਆਂ ਨੂੰ ਵੀ ਅੰਤਿਮ ਰੂਪ ਦਿੱਤਾ ਗਿਆ। ਆਜ਼ਾਦੀ ਦਿਵਸ ਦੇ ਜਸ਼ਨਾਂ ‘ਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੇਸ਼ ਭਗਤੀ, ਰਾਸ਼ਟਰੀ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦੇਣਗੇ। ਡੀ. ਸੀ. ਕਿਹਾ ਕਿ ਆਜ਼ਾਦੀ ਦਿਵਸ ਸਾਡੇ ਦੇਸ਼ ਦੇ ਮਾਣ ਅਤੇ ਸਾਡੇ ਬਹਾਦਰ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦਾ ਮੌਕਾ ਹੈ। ਜਸ਼ਨਾਂ ‘ਚ ਬੱਚਿਆਂ ਦੇ ਪ੍ਰਦਰਸ਼ਨ ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਜ਼ਾਦੀ ਦਿਵਸ ਦੇਸ਼ ਦੇ ਬਹਾਦਰ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦਾ ਇਕ ਪਵਿੱਤਰ ਮੌਕਾ ਹੈ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ। ਸੁਰੱਖਿਆ, ਆਵਾਜਾਈ, ਪੀਣ ਵਾਲਾ ਪਾਣੀ, ਬਿਜਲੀ, ਸੈਨੀਟੇਸ਼ਨ ਅਤੇ ਬੈਠਣ ਦੇ ਪ੍ਰਬੰਧਾਂ ਸਮੇਤ ਸਥਾਨ ‘ਤੇ ਸਾਰੇ ਜ਼ਰੂਰੀ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਸਾਰੇ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਇਕ ਸਨਮਾਨਜਨਕ ਅਤੇ ਸ਼ਾਨਦਾਰ ਆਜ਼ਾਦੀ ਦਿਵਸ ਸਮਾਰੋਹ ਨੂੰ ਯਕੀਨੀ ਬਣਾਇਆ ਜਾ ਸਕੇ।
ਪਿਛਲੀ ਖ਼ਬਰ ਹਾਦਸੇ ’ ਚ ਜ਼ਖਮੀ ਹੋਏ ਵਿਅਕਤੀ ਦੀ ਮਦਦ ਕਰਨਾ ਹਰੇਕ ਨਾਗਰਿਕ ਦੀ ਮਨੁੱਖੀ ਅਤੇ ਸਮਾਜਿਕ ਜ਼ਿੰਮੇਵਾਰੀ : ਡੀ . ਸੀ . ਅਗਲੀ ਖ਼ਬਰ ‘ ਹਰ ਘਰ ਤਿਰੰਗਾ ਅਭਿਆਨ ’ ਤਹਿਤ ਕਰਵਾਏ ਗਏ ਤਿਰੰਗਾ ਮੁਕਾਬਲੇ ’ ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।