13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲੇ ’ ਚ ਅਕਸ਼ ਨੇ ਜਿੱਤਿਆ ਸੋਨ ਤਮਗਾ ਐਸ.ਐਮ. ਐਲ.ਏ ਸਕੂਲ ਟੋਹਾਣਾ ਦਾ ਨਾਂਅ ਕੀਤਾ ਰੌਸ਼ਨ - ਮਮਤਾ ਠਾਕੁਰ

ਟੋਹਾਣਾ, 12 ਅਗਸਤ (ਮਨਜੀਤ ਸਿੰਘ)-ਟੋਹਾਣਾ ਦੇ ਐਸ. ਐਮ.

ਅਜੀਤ ਡੈਸਕ 13-08-2026
ਟੋਹਾਣਾ, 12 ਅਗਸਤ (ਮਨਜੀਤ ਸਿੰਘ)-ਟੋਹਾਣਾ ਦੇ ਐਸ.ਐਮ. ਐਲ.ਏ ਮਿਲੇਨੀਅਮ ਸਟਾਰ ਅਕਸ਼ ਨੇ ਜ਼ਿਲ੍ਹਾ ਪੱਧਰੀ ਸਕੂਲੀ ਖੇਡ ਮੁਕਾਬਲਿਆਂ ਵਿੱਚ ਬਾਕਸਿੰਗ ਦੇ ਅੰਡਰ-14 ਵਰਗ ਦੇ 30 ਤੋਂ 32 ਕਿਲੋਗ੍ਰਾਮ ਭਾਰ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗਾ ਜਿੱਤਿਆ। ਅਕਸ਼ ਕਲਾਸ ਅੱਠਵੀਂ ਦਾ ਵਿਦਿਆਰਥੀ ਹੈ। ਸਿੱਖਿਆ ਵਿਭਾਗ, ਫ਼ਤਿਹਾਬਾਦ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਕੂਲੀ ਖੇਡ ਮੁਕਾਬਲਿਆਂ ਦੌਰਾਨ ਅਕਸ਼ ਨੇ ਆਪਣੀ ਖੇਡ ਪ੍ਰਤਿਭਾ, ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਸਖ਼ਤ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਸਕੂਲ ਦੇ ਸਰਪ੍ਰਸਤ ਡਾ. ਸ਼ਿਵ ਸਚਦੇਵਾ ਨੇ ਅਕਸ਼ ਨੂੰ ਸਨਮਾਨਿਤ ਕਰਦਿਆਂ ਉਸ ਨੂੰ ਵਧਾਈ ਦਿੱਤੀ ਅਤੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਮਿਹਨਤ ਅਤੇ ਸੰਘਰਸ਼ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਅਕਸ਼ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਬੰਧ ਨਿਰਦੇਸ਼ਕ ਸ੍ਰੀ ਕੇ.ਐੱਸ. ਠਾਕੁਰ ਅਤੇ ਪ੍ਰਿੰਸੀਪਲ ਸ੍ਰੀਮਤੀ ਮਮਤਾ ਠਾਕੁਰ ਨੇ ਵੀ ਅਕਸ਼, ਉਸ ਦੇ ਮਾਪਿਆਂ ਅਤੇ ਖੇਡ ਕੋਚ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਨੇ ਵੀ ਅਕਸ਼ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਸ ਦੇ ਉਜਲੇ ਅਤੇ ਸਫ਼ਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਕਸ਼ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ। ਸਕੂਲ ਵੱਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋ ਸਕੇ।
ਪਿਛਲੀ ਖ਼ਬਰ ਸਰਕਾਰ ਨੇ ਹਰਿਆਣੇ ਨੂੰ ਕੂੜਾਦਾਨ ਬਣਾ ਕੇ ਰੱਖ ਦਿੱਤਾ ਹੈ - ਸੁਖਵਿੰਦਰ ਸਿੰਘ ਗਿੱਲ ਅਗਲੀ ਖ਼ਬਰ ਕੁੜੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਸਾਈਬਰ ਅਪਰਾਧ ਤੋਂ ਸੁਰੱਖਿਆ ਬਾਰੇ ਜਾਗਰੂਕ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।