20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

ਸਿਰਸਾ, 19 ਅਗਸਤ (ਭੁਪਿੰਦਰ ਪੰਨੀਵਾਲੀਆ)- ਪੁਲਿਸ ਦੇ ਐਂਟੀ-ਨਾਰਕੋਟਿਕਸ ਸੈੱਲ ਦੀ ਟੀਮ ਨੇ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਐਂਟੀ-ਨਾਰਕੋਟਿਕਸ ਸੈੱਲ ਦੀ ਟੀਮ ਅਗਰਸੇਨ ਕਲੋਨੀ ਦੇ ਇਲਾਕੇ ਵਿੱਚ ਗਸ਼ਤ ਅਤੇ ਜਾਂਚ ਕਰ ਰਹੀ ਸੀ ਤਾਂ ਇਸੇ ਦੌਰਾਨ ਇੱਕ ਨੌਜਵਾਨ ਪੈਦਲ ਆਉਂਦਾ ਦੇਖਦਿਆ ਗਿਆ ਤਾਂ ਉਹ ਪੁਲਿਸ ਦੀ ਗੱਡੀ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਪੁਲਿਸ ਦੇ ਜਵਾਨਾਂ ਨੇ ਉਸ ਨੂੰ ਕਾਬੂ ਕਰ ਲਿਆ।

ਅਜੀਤ ਡੈਸਕ 20-08-2026
ਸਿਰਸਾ, 19 ਅਗਸਤ (ਭੁਪਿੰਦਰ ਪੰਨੀਵਾਲੀਆ)- ਪੁਲਿਸ ਦੇ ਐਂਟੀ-ਨਾਰਕੋਟਿਕਸ ਸੈੱਲ ਦੀ ਟੀਮ ਨੇ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਐਂਟੀ-ਨਾਰਕੋਟਿਕਸ ਸੈੱਲ ਦੀ ਟੀਮ ਅਗਰਸੇਨ ਕਲੋਨੀ ਦੇ ਇਲਾਕੇ ਵਿੱਚ ਗਸ਼ਤ ਅਤੇ ਜਾਂਚ ਕਰ ਰਹੀ ਸੀ ਤਾਂ ਇਸੇ ਦੌਰਾਨ ਇੱਕ ਨੌਜਵਾਨ ਪੈਦਲ ਆਉਂਦਾ ਦੇਖਦਿਆ ਗਿਆ ਤਾਂ ਉਹ ਪੁਲਿਸ ਦੀ ਗੱਡੀ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਪੁਲਿਸ ਦੇ ਜਵਾਨਾਂ ਨੇ ਉਸ ਨੂੰ ਕਾਬੂ ਕਰ ਲਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਹੈਰੋਇਨ ਬਰਾਮਦ ਹੋਈ ਜੋ ਤੋਲਣ ’ਤੇ 35 ਗ੍ਰਾਮ 130 ਮਿਲੀਗ੍ਰਾਮ ਬਣੀ। ਸੈੱਲ ਇੰਚਾਰਜ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਜਾਰਜ ਵਜੋਂ ਹੋਈ ਹੈ। ਸੈੱਲ ਇੰਚਾਰਜ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਸਿਟੀ ਥਾਣੇ ’ਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਅਗਲੇਰੀ ਜਾਂਚ ਸਿਟੀ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ।
ਪਿਛਲੀ ਖ਼ਬਰ ਐਸ . ਜੀ . ਪੀ . ਸੀ . ਸ੍ਰੀ ਅੰਮ੍ਰਿਤਸਰ ਵਲੋਂ ਗ਼ਰੀਬ ਬੱਚਿਆਂ ਦੀ ਫ਼ੀਸਾਂ ਦਾ ਭੁਗਤਾਨ ਅਗਲੀ ਖ਼ਬਰ ਸ਼ਹਿਰ ’ ਚ ਥਾਂ - ਥਾਂ ਲੱਗੇ ਕੂੜੇ ਦੇ ਢੇਰ , ਬਿਮਾਰੀ ਅਤੇ ਪਸ਼ੂ - ਪੰਛੀਆਂ ਲਈ ਵਧਿਆ ਖ਼ਤਰਾ - ਸਮਾਜ ਸੇਵੀ ਨਵਜੋਤ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।