21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਸੰਬੰਧੀ ਕਰਵਾਏ ਗੁਰਮਤਿ ਸਮਾਗਮ

ਜਲੰਧਰ, 20 ਅਗਸਤ (ਐੱਮ. ਐੱਸ.

ਅਜੀਤ ਡੈਸਕ 21-08-2026
ਜਲੰਧਰ, 20 ਅਗਸਤ (ਐੱਮ. ਐੱਸ. ਲੋਹੀਆ) - ਗੁਰਦੁਆਰਾ ਨੌਵੀਂ ਪਾਤਿਸ਼ਾਹੀ, ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਵਿਸ਼ੇਸ਼ ਉਪਰਾਲੇ ਸਦਕਾ ਭਾਦੋਂ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਸ਼ਾਮ ਸਮੇਂ ਸਜਾਏ ਗਏ ਵਿਸ਼ੇਸ਼ ਦੀਵਾਨਾਂ ਅੰਦਰ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਦੇ ਜੱਥੇ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਭਾਈ ਗੁਰਪਿੰਦਰ ਸਿੰਘ (ਹਜ਼ੂਰੀ ਰਾਗੀ, ਗੁਰਦੁਆਰਾ ਸਾਹਿਬ), ਕਥਾ ਵਾਚਕ ਭਾਈ ਬਲਜੀਤ ਸਿੰਘ ਅਤੇ ਗਿਆਨੀ ਪ੍ਰੀਤਮ ਸਿੰਘ (ਲੁਧਿਆਣੇ ਵਾਲੇ) ਨੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਗੁਰੂ ਚਰਨਾ ਨਾਲ ਜੋੜਿਆ। ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ।
ਪਿਛਲੀ ਖ਼ਬਰ ਜੰਡਿਆਲਾ ਮੰਜਕੀ ਵਿਖੇ ‘ ਤੀਆਂ ਦਾ ਤਿਉਹਾਰ ’ ਧੂਮ - ਧਾਮ ਨਾਲ ਮਨਾਇਆ ਅਗਲੀ ਖ਼ਬਰ ਭਾਕਿਯੂ ਏਕਤਾ (ਡਕੌਂਦਾ) ਵਲੋਂ ਖਾਦਾਂ ਦੇ ਵਧਾਏ ਭਾਅ ਦੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।