22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਨਾਜਾਇਜ਼ ਅਸਲ੍ਹੇ ਦੇ ਮਾਮਲੇ ’ਚ ਲੋੜੀਂਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ

ਕਾਲਾਂਵਾਲੀ/ਸਿਰਸਾ, 21 ਅਗਸਤ (ਭੁਪਿੰਦਰ ਪੰਨੀਵਾਲੀਆ)- ਪੁਲੀਸ ਨੇ ਅਪਰਾਧਿਕ ਗਤੀਵਿਧੀਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਚਲਾਈ ਵਿਸ਼ੇਸ਼ ਮੁਹਿੰਮ ਦੇ ਤਹਿਤ ਡੱਬਵਾਲੀ ਏਐਨਸੀ ਸਟਾਫ ਨੇ ਗੈਰ-ਕਾਨੂੰਨੀ ਹਥਿਆਰਾਂ ਦੇ ਮੁੱਖ ਸਪਲਾਇਰ ਗੋਬਿੰਦਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਬੀਤੀ 19 ਅਗਸਤ ਨੂੰ ਡੱਬਵਾਲੀ ਏਐਨਸੀ ਸਟਾਫ ਦੇ ਇੰਚਾਰਜ ਏਐਸਆਈ ਰਣਜੋਧ ਸਿੰਘ ਦੀ ਅਗਵਾਈ ਵਿੱਚ ਉਨ੍ਹਾਂ ਦੀ ਟੀਮ ਨੇ ਕਾਲਾਂਵਾਲੀ ਪਿੰਡ ਤੋਂ ਮੁਲਜ਼ਮ ਬਲਰਾਜ ਸਿੰਘ ਨੂੰ 315 ਬੋਰ ਦੇ ਗੈਰ-ਕਾਨੂੰਨੀ ਹਥਿਆਰ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ।

ਅਜੀਤ ਡੈਸਕ 22-08-2026
ਕਾਲਾਂਵਾਲੀ/ਸਿਰਸਾ, 21 ਅਗਸਤ (ਭੁਪਿੰਦਰ ਪੰਨੀਵਾਲੀਆ)- ਪੁਲੀਸ ਨੇ ਅਪਰਾਧਿਕ ਗਤੀਵਿਧੀਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਚਲਾਈ ਵਿਸ਼ੇਸ਼ ਮੁਹਿੰਮ ਦੇ ਤਹਿਤ ਡੱਬਵਾਲੀ ਏਐਨਸੀ ਸਟਾਫ ਨੇ ਗੈਰ-ਕਾਨੂੰਨੀ ਹਥਿਆਰਾਂ ਦੇ ਮੁੱਖ ਸਪਲਾਇਰ ਗੋਬਿੰਦਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਬੀਤੀ 19 ਅਗਸਤ ਨੂੰ ਡੱਬਵਾਲੀ ਏਐਨਸੀ ਸਟਾਫ ਦੇ ਇੰਚਾਰਜ ਏਐਸਆਈ ਰਣਜੋਧ ਸਿੰਘ ਦੀ ਅਗਵਾਈ ਵਿੱਚ ਉਨ੍ਹਾਂ ਦੀ ਟੀਮ ਨੇ ਕਾਲਾਂਵਾਲੀ ਪਿੰਡ ਤੋਂ ਮੁਲਜ਼ਮ ਬਲਰਾਜ ਸਿੰਘ ਨੂੰ 315 ਬੋਰ ਦੇ ਗੈਰ-ਕਾਨੂੰਨੀ ਹਥਿਆਰ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਪੁਲੀਸ ਨੇ ਮੁਲਜ਼ਮ ਖਿਲਾਫ਼ ਥਾਣਾ ਕਾਲਾਂਵਾਲੀ ਵਿਖੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਜਾਂਚ ਸ਼ੁਰੂ ਕੀਤੀ ਗਈ ਸੀ। ਬਲਰਾਜ ਸਿੰਘ ਤੋਂ ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ ’ਤੇ ਪੁਲੀਸ ਟੀਮ ਨੇ ਮਹੱਤਵਪੂਰਨ ਸੁਰਾਗ ਇਕੱਠੇ ਕੀਤੇ ਅਤੇ ਇਸ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦੇ ਮੁੱਖ ਸਪਲਾਇਰ ਗੋਬਿੰਦਾ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਟੋਹਾਣਾ ’ਚ 23 ਅਗਸਤ ਨੂੰ ਹੋਵੇਗੀ ਸ਼ਾਖਾ ਪੱਧਰੀ ਰਾਸ਼ਟਰੀ ਸਮੂਹ ਗਾਇਨ ਪ੍ਰਤੀਯੋਗਤਾ ਅਗਲੀ ਖ਼ਬਰ ਵੋਟਰ ਸੂਚੀਆਂ ਸੰਬੰਧੀ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਵਿਸ਼ੇਸ਼ ਕੈਂਪਾਂ ਦੀਆਂ ਤਰੀਕਾਂ ਨਿਰਧਾਰਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।