27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਕਾਲਾਂਵਾਲੀ ਦੇ ਵਿਧਾਇਕ ਨੂੰ ਮੰਗ ਪੱਤਰ ਦਿੰਦੇ ਕਿਸਾਨ ਜਥੇਬੰਦੀਆਂ ਦੇ ਆਗੂ। ਬੰਦੀ ਸਿੰਘਾਂ ਨੂੰ ਮਿਲਣੀ ਚਾਹੀਦੀ ਹੈ ਪੈਰੋਲ - ਸੁਖਵਿੰਦਰ ਸਿੰਘ

ਕਰਨਾਲ, 26 ਅਗਸਤ (ਗੁਰਮੀਤ ਸਿੰਘ ਸੱਗੂ )-ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਿੱਖ ਨਸਲਕੁਸ਼ੀ ਦੇ ਵਿਰੋਧ ਵਿਚ ਵਿਦਰੋਹ ਦਾ ਕਦਮ ਚੁੱਕਣ ਵਾਲੇ ਬੰਦੀ ਸਿੰਘ ਜੋ ਕੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ 30-32 ਸਾਲਾ ਤੋਂ ਜੇਲ੍ਹਾਂ ਵਿਚ ਡੱਕ ਕੇ ਰੱਖੇ ਹੋਏ ਹਨ ਉਨ੍ਹਾਂ ਦੀ ਰਿਹਾਈ ਹੋਣੀ ਚਾਹੀਦੀ ਹੈ ਅਤੇ ਬਣਦੀ ਉੱਚਿਤ ਪੈਰੋਲ ਮਿਲਣੀ ਚਾਹੀਦੀ ਹੈ। ਭਾਈ ਜਗਤਾਰ ਸਿੰਘ ਹਵਾਰਾ ਦੇ ਮਾਤਾ ਜੀ ਬਿਮਾਰ ਹਨ, ਜਿਸ ਕਰਕੇ ਉਨ੍ਹਾਂ ਨੂੰ ਪੈਰੋਲ ਦਿੱਤੀ ਜਾਵੇ।

ਰਘੂਜੀਤ ਸਿੰਘ ਵਿਰਕ ਅਤੇ ਸੁਖਵਿੰਦਰ ਸਿੰਘ ਦੀਆਂ ਤਸਵੀਰਾਂ। ਤਸਵੀਰ : ਗੁਰਮੀਤ ਸਿੰਘ ਸੱਗੂ 27-08-2026
ਕਰਨਾਲ, 26 ਅਗਸਤ (ਗੁਰਮੀਤ ਸਿੰਘ ਸੱਗੂ )-ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਿੱਖ ਨਸਲਕੁਸ਼ੀ ਦੇ ਵਿਰੋਧ ਵਿਚ ਵਿਦਰੋਹ ਦਾ ਕਦਮ ਚੁੱਕਣ ਵਾਲੇ ਬੰਦੀ ਸਿੰਘ ਜੋ ਕੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ 30-32 ਸਾਲਾ ਤੋਂ ਜੇਲ੍ਹਾਂ ਵਿਚ ਡੱਕ ਕੇ ਰੱਖੇ ਹੋਏ ਹਨ ਉਨ੍ਹਾਂ ਦੀ ਰਿਹਾਈ ਹੋਣੀ ਚਾਹੀਦੀ ਹੈ ਅਤੇ ਬਣਦੀ ਉੱਚਿਤ ਪੈਰੋਲ ਮਿਲਣੀ ਚਾਹੀਦੀ ਹੈ। ਭਾਈ ਜਗਤਾਰ ਸਿੰਘ ਹਵਾਰਾ ਦੇ ਮਾਤਾ ਜੀ ਬਿਮਾਰ ਹਨ, ਜਿਸ ਕਰਕੇ ਉਨ੍ਹਾਂ ਨੂੰ ਪੈਰੋਲ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਇਕ ਪਾਸੇ ਤਾਂ ਰਾਮ ਰਹੀਮ ਨੂੰ 17ਵੀਂ ਵਾਰ ਪੈਰੋਲ ਦਿੱਤੀ ਜਾ ਚੁੱਕੀ ਹੈ ਅਤੇ ਇਹ ਜਿਆਦਾਤਰ ਸਮਾਂ ਬਾਹਰ ਹੀ ਰਹਿੰਦਾ ਹੈ। ਜਿਸ ਕਰਕੇ ਬੇਅਦਬੀ ਅਤੇ ਜਬਰ-ਜਨਾਹ ਦੇ ਦੋਸ਼ੀ ਨੂੰ ਪੈਰੋਲ ਦੇਣ ’ਤੇ ਸਿੱਖਾਂ ਦੇ ਹਿਰਦੇ ਵਲੂੰਧਰੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਕਿ 30 ਸਾਲਾ ਤੋਂ ਜੇਲ੍ਹ ਵਿਚ ਬੰਦ ਹਨ, ਜਿਨ੍ਹਾਂ ਦੀ ਫਾਂਸੀ ਬਾਰੇ ਸੁਪਰੀਮ ਕੋਰਟ ਨੇ ਭਾਰਤ ਸਰਕਾਰ ਨੂੰ ਫੈਸਲਾ ਲੈਣ ਲਈ ਕਿਹਾ ਹੈ, ਜਿਸ ਬਾਰੇ ਭਾਰਤ ਸਰਕਾਰ ਕੁਝ ਵੀ ਨਹੀਂ ਕਰ ਰਹੀ। ਜਿਸ ਕਰਕੇ ਸਿੱਖਾਂ ਨੂੰ ਦੂਸਰੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਉਹਨਾਂ ਦੇ ਮਾਤਾ ਜੀ ਬਿਮਾਰ ਹੋਣ ਕਰਕੇ ਪੈਰੋਲ ਮਿਲਣੀ ਚਾਹੀਦੀ ਹੈ।
ਪਿਛਲੀ ਖ਼ਬਰ ਉੱਦਮਤਾ ਪੰਦ੍ਹਰਵਾੜੇ ਦੇ ਜਸ਼ਨ ਮੌਕੇ ਜ਼ਿਲ੍ਹਾ ਪ੍ਰੀਸ਼ਦ ਭਵਨ ਜਗਾਧਰੀ ਵਿਖੇ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਵਿਕਰੀ - ਕਮ - ਪ੍ਰਦਰਸ਼ਨੀ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।