28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਸਰਟੀਫਿਕੇਟਾਂ ਨਾਲ ਕੀਤਾ ਸਨਮਾਨਿਤ

ਕਾਲਾਂਵਾਲੀ/ਸਿਰਸਾ, 27 ਅਗਸਤ (ਭੁਪਿੰਦਰ ਪੰਨੀਵਾਲੀਆ)- ਸੇਂਟ ਜ਼ੇਵੀਅਰਜ਼ ਪਬਲਿਕ ਸਕੂਲ ਕਾਲਾਂਵਾਲੀ ਵਿਖੇ ਅੱਜ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਰਟੀਫਿਕੇਟ ਵੰਡ ਸਮਾਰੋਹ ਕੀਤਾ ਗਿਆ। ਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਡਾ.

ਇੱਕ ਹੋਣਹਾਰ ਵਿਦਿਆਰਥੀ ਦਾ ਸਨਮਾਨ ਕਰਦੇ ਹੋਏ ਮੁੱਖ ਮਹਿਮਾਨ ਮਧੂ ਗਰਗ। ਤਸਵੀਰ : ਪੰਨੀਵਾਲੀਆ 28-08-2026
ਕਾਲਾਂਵਾਲੀ/ਸਿਰਸਾ, 27 ਅਗਸਤ (ਭੁਪਿੰਦਰ ਪੰਨੀਵਾਲੀਆ)- ਸੇਂਟ ਜ਼ੇਵੀਅਰਜ਼ ਪਬਲਿਕ ਸਕੂਲ ਕਾਲਾਂਵਾਲੀ ਵਿਖੇ ਅੱਜ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਰਟੀਫਿਕੇਟ ਵੰਡ ਸਮਾਰੋਹ ਕੀਤਾ ਗਿਆ। ਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਡਾ. ਮਧੂ ਗਰਗ ਅਤੇ ਸਕੂਲ ਪ੍ਰਿੰਸੀਪਲ ਸੋਨੀਆ ਕੰਬੋਜ ਦੁਆਰਾ ਦੀਵਾ ਜਗਾ ਕੇ ਕੀਤਾ ਗਿਆ। ਇਸ ਸਮਾਰੋਹ ਦੌਰਾਨ ਵੱਖ-ਵੱਖ ਮੁਕਾਬਲਿਆਂ ਅਤੇ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮਾਰੋਹ ਵਿੱਚ ਰਾਜ ਪੱਧਰੀ ਅਬੈਕਸ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਪਰਵ ਬਾਂਸਲ ਅਤੇ ਰਿਦਿਤ ਗਰਗ ਨੂੰ ਵੀ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਡਾ. ਮਧੂ ਨੇ ਬੱਚਿਆਂ ਨੂੰ ਦੱਸਿਆ ਕਿ ਕਿਵੇਂ ਅਬੈਕਸ ਬਹੁਤ ਘੱਟ ਸਮੇਂ ਵਿੱਚ ਗੁੰਝਲਦਾਰ ਗਣਨਾਵਾਂ ਕਰ ਸਕਦਾ ਹੈ। ਡਾ. ਮਧੂ ਗਰਗ ਖੁਦ ਤਿੰਨ ਵਾਰ ਰਾਸ਼ਟਰੀ ਯੋਗਤਾ ਪ੍ਰੀਖਿਆ ਪਾਸ ਕਰ ਚੁੱਕੀ ਹੈ ਅਤੇ ਪੀਐਚਡੀ ਵੀ ਪ੍ਰਾਪਤ ਕਰ ਚੁੱਕੀ ਹੈ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਸੋਨੀਆ ਕੰਬੋਜ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ, ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਪਟਵਾਰੀ ਅਤੇ ਕਾਨੂੰਗੋ ਐਸੋਸੀਏਸ਼ਨ ਵਲੋਂ ਧਰਨਾ ਛੇਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਬਸਰਾ ਸ਼੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ ) ਦੁਆਬਾ ਜ਼ੋਨ ਦੇ ਮੀਡੀਆ ਕੋਆਰਡੀਨੇਟਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।