ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਪ੍ਰਸ਼ਨੋਤਰੀ ਮੁਕਾਬਲੇ 30 ਨੂੰ
ਰਤੀਆ, 27 ਅਗਸਤ (ਬੇਅੰਤ ਕੌਰ ਮੰਡੇਰ)- ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਉਣ ਲਈ 30 ਅਗਸਤ ਨੂੰ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪੁਰਾਣਾ ਬਾਜ਼ਾਰ ਰਤੀਆ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਵਿੱਚ ਖੇਤਰ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ ਭਾਗ ਲੈਣਗੇ। ਇਸ ਸੰਬੰਧ ਵਿਚ ਗੁਰਦੁਆਰਾ ਸਾਹਿਬ ਪੁਰਾਣਾ ਬਾਜ਼ਾਰ ਰਤੀਆ ਵਿਖੇ ਹੋਈ ਮੀਟਿੰਗ ਮੌਕੇ ਸੁਸਾਇਟੀ ਮੈਂਬਰ ਰਣਜੀਤ ਸਿੰਘ ਬਿੱਟੂ ਅਤੇ ਹੈਪੀ ਸਿੰਘ ਸੇਠੀ ਨੇ ਦੱਸਿਆ ਕਿ ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਉਣ ਲਈ ਰਤੀਆ ’ਚ ਪਹਿਲੀ ਵਾਰ ਸਿੱਖ ਇਤਿਹਾਸ ਸੰਬੰਧੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਵਿਚ ਖੇਤਰ ਦੇ ਸਕੂਲਾਂ ਦੇ ਬੱਚੇ ਭਾਗ ਲੈਣਗੇ।
ਰਤੀਆ, 27 ਅਗਸਤ (ਬੇਅੰਤ ਕੌਰ ਮੰਡੇਰ)- ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਉਣ ਲਈ 30 ਅਗਸਤ ਨੂੰ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪੁਰਾਣਾ ਬਾਜ਼ਾਰ ਰਤੀਆ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਵਿੱਚ ਖੇਤਰ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ ਭਾਗ ਲੈਣਗੇ। ਇਸ ਸੰਬੰਧ ਵਿਚ ਗੁਰਦੁਆਰਾ ਸਾਹਿਬ ਪੁਰਾਣਾ ਬਾਜ਼ਾਰ ਰਤੀਆ ਵਿਖੇ ਹੋਈ ਮੀਟਿੰਗ ਮੌਕੇ ਸੁਸਾਇਟੀ ਮੈਂਬਰ ਰਣਜੀਤ ਸਿੰਘ ਬਿੱਟੂ ਅਤੇ ਹੈਪੀ ਸਿੰਘ ਸੇਠੀ ਨੇ ਦੱਸਿਆ ਕਿ ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਉਣ ਲਈ ਰਤੀਆ ’ਚ ਪਹਿਲੀ ਵਾਰ ਸਿੱਖ ਇਤਿਹਾਸ ਸੰਬੰਧੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਵਿਚ ਖੇਤਰ ਦੇ ਸਕੂਲਾਂ ਦੇ ਬੱਚੇ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੀਆਂ ਟੀਮਾਂ ਤੋ ਇਲਾਵਾ ਭਾਗ ਲੈਣ ਵਾਲੀਆਂ ਬਾਕੀ ਟੀਮਾਂ ਦਾ ਵੀ ਸਨਮਾਨ ਕਰ ਕੇ ਹੌਸਲਾ ਅਫਜਾਈ ਕੀਤੀ ਜਾਵੇਗੀ। ਇਸ ਮੌਕੇ ਮੈਨੇਜਰ ਦਲਜੀਤ ਸਿੰਘ, ਭਾਈ ਤ੍ਰਿਲੋਕ ਸਿੰਘ, ਐਡਵੋਕੇਟ ਹਰਜੀਵਨ ਸਿੰਘ ਸਿੱਧੂ, ਹਰਨੇਕ ਸਿੰਘ ਸੰਧੂ, ਜਸਵੰਤ ਸਿੰਘ, ਕਮਲਜੀਤ ਸਿੰਘ ਮਾਨ, ਜਸ਼ਨਦੀਪ ਸਿੰਘ, ਪੂਰਨ ਸਿੰਘ ਆਦਿ ਹਾਜ਼ਰ ਸਨ।