ਸਿੱਖ ਸੀਨੀਅਰ ਸੈਕੰਡਰੀ ਸਕੂਲ ਅੰਬਾਲਾ ਕੈਂਟ ਵਿਖੇ ਇਕ ਰੋਜ਼ਾ ਗੁਰਮਤਿ ਸੈਮੀਨਾਰ ਕਰਵਾਇਆ
ਕਰਨਾਲ , 27 ਅਗਸਤ (ਗੁਰਮੀਤ ਸਿੰਘ ਸੱਗੂ )- ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰਪਾਲ ਸਿੰਘ ਮਛੋਂਡਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਅਗਵਾਈ ਵਿਚ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਦੇ ਸਹਿਯੋਗ ਨਾਲ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਵਲੋਂ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ 450 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸਿੱਖ ਸੀਨੀਅਰ ਸੈਕੰਡਰੀ ਸਕੂਲ ਅੰਬਾਲਾ ਕੈਂਟ ਵਿਖੇ ਇਕ ਰੋਜ਼ਾ ਗੁਰਮਤਿ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਭਾਈ ਨਵਜੋਤ ਸਿੰਘ ਪ੍ਰਚਾਰਕ ਵਲੋਂ ਬੱਚਿਆਂ ਨੂੰ ਗੁਰਮੁਖੀ, ਗੁਰਬਾਣੀ , ਸਿੱਖ ਇਤਿਹਾਸ ਦੀ ਜਾਣਕਾਰੀ ਦਿੱਤੀ ਗਈ।
ਕਰਨਾਲ , 27 ਅਗਸਤ (ਗੁਰਮੀਤ ਸਿੰਘ ਸੱਗੂ )- ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰਪਾਲ ਸਿੰਘ ਮਛੋਂਡਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਅਗਵਾਈ ਵਿਚ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਦੇ ਸਹਿਯੋਗ ਨਾਲ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਵਲੋਂ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ 450 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸਿੱਖ ਸੀਨੀਅਰ ਸੈਕੰਡਰੀ ਸਕੂਲ ਅੰਬਾਲਾ ਕੈਂਟ ਵਿਖੇ ਇਕ ਰੋਜ਼ਾ ਗੁਰਮਤਿ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਭਾਈ ਨਵਜੋਤ ਸਿੰਘ ਪ੍ਰਚਾਰਕ ਵਲੋਂ ਬੱਚਿਆਂ ਨੂੰ ਗੁਰਮੁਖੀ, ਗੁਰਬਾਣੀ , ਸਿੱਖ ਇਤਿਹਾਸ ਦੀ ਜਾਣਕਾਰੀ ਦਿੱਤੀ ਗਈ। ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੀਆਂ ਕਿਤਾਬਾਂ ਵੀ ਬੱਚਿਆਂ ਨੂੰ ਪ੍ਰੀਖਿਆ ਦੀ ਤਿਆਰੀ ਲਈ ਦਿੱਤੀਆਂ ਗਈਆਂ। ਇਸ ਮੌਕੇ ਸੁਖਵਿੰਦਰ ਸਿੰਘ ਇੰਚਾਰਜ ਵਲੋਂ ਸਹਿਯੋਗ ਦੇਣ ਲਈ ਸਕੂਲ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਜੀਵਨ ਅਤੇ ਸਿੱਖਿਆਵਾਂ ਸਾਡੇ ਲਈ ਚਾਨਣ ਮੁਨਾਰਾ ਹਨ। ਭਗਤ ਰਵਿਦਾਸ ਜੀ ਨੇ ਜਾਤ-ਪਾਤ ਦੇ ਕੋਹੜ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਅਤੇ ਮਨੁੱਖਤਾ ਦਾ ਪ੍ਰਚਾਰ ਕੀਤਾ। ਗੁਰਬਾਣੀ ਨਾਲ ਜੁੜ ਕੇ ਹੀ ਅਸੀਂ ਆਪਣਾ ਜੀਵਨ ਸੰਵਾਰ ਸਕਦੇ ਹਾਂ। ਇਸ ਮੌਕੇ ਜਗਮੀਤ ਸਿੰਘ ਪ੍ਰਬੰਧਕ, ਜਗਰੂਪ ਕੌਰ ਪੰਜਾਬੀ ਅਧਿਆਪਕ, ਸਾਰਿਕਾ ਮਲਹੋਤਰਾ ਹੈਡ ਮਿਸਟ੍ਰੈਸ, ਜਸਬੀਰ ਸਿੰਘ, ਸ਼ੇਰ ਸਿੰਘ ਆਦਿ ਹਾਜ਼ਰ ਸਨ।