29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਰਜਿੰਦਰਾ ਮੈਮੋਰੀਅਲ ਸਕੂਲ ਵਿਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਡਾ. ਸੌਰਭ ਕੋਸੇ ਨੇ ਪੀ.ਸੀ.ਆਈ. ਦੇ ਕੈਪਸੂਲ 4.0 ਪ੍ਰੋਗਰਾਮ ਵਿਚ ਕੀਤੀ ਸ਼ਮੂਲੀਅਤ ਕਿਹਾ, ਤਕਨੀਕੀ ਗਿਆਨ ਦੇ ਨਾਲ-ਨਾਲ ਆਰਟੀਫਿਸ਼ਲ ਇੰਟੈਲੀਜੈਂਸ ਦੇ ਖੇਤਰ ਵਿਚ ਵੀ ਕੰਮ ਕਰਨਾ ਸਮੇਂ ਦੀ ਲੋੜ ਹੈ

ਮੋਗਾ, 28 ਅਗਸਤ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ. ਐਸ.

ਫਾਰਮੇਸੀ ਕੌਂਸਲ ਆਫ਼ ਇੰਡੀਆ ਵਲੋਂ ਕਰਵਾਏ ਗਏ ਕੈਪਸੂਲ 4.0 ਪ੍ਰੋਗਰਾਮ ਵਿਚ ਭਾਗ ਲੈਂਦੇ ਅਤੇ ਸਨਮਾਨ ਪ੍ਰਾਪਤ ਕਰਦੇ ਹੋਏ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਡਾ. ਸੌਰਭ ਕੋਸੇ। ਅਜੀਤ ਤਸਵੀਰ 29-08-2026
ਮੋਗਾ, 28 ਅਗਸਤ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਕਾਰਜਰਤ ਡਾ. ਸੌਰਭ ਕੋਸੇ ਹੈੱਡ ਡਿਪਾਰਟਮੈਂਟ ਆਫ਼ ਫਾਰਮ.ਡੀ. ਨੇ ਫਾਰਮੇਸੀ ਕੌਂਸਲ ਆਫ਼ ਇੰਡੀਆ (ਪੀ.ਸੀ.ਆਈ.) ਵਲੋਂ ਆਯੋਜਿਤ ਕ੍ਰੀਏਟਿਵ ਐਂਡ ਐਵਲ ਫਾਰਮਾਸਿਸਟ ਫ਼ਾਰ ਸਸਟੇਨਏਬਲ ਲੀਡਰਸ਼ਿਪ 4.0 ਪ੍ਰੋਗਰਾਮ ਵਿਚ ਭਾਗ ਲਿਆ। ਫਾਰਮੇਸੀ ਕੌਂਸਲ ਆਫ਼ ਇੰਡੀਆ ਵਲੋਂ ਫਾਰਮੇਸੀ ਦੇ ਖੇਤਰ ਵਿਚ ਅਧਿਆਪਕਾਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਨ ਅਤੇ ਹੈਲਥ ਕੇਅਰ ਸਿਸਟਮ ਵਿਚ ਉਨ੍ਹਾਂ ਦੀ ਅਹਿਮ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਹ ਪ੍ਰੋਗਰਾਮ ਕਰਵਾਇਆ ਗਿਆ। ਕੈਪਸੂਲ 4.0 ਦੌਰਾਨ ਪੀ.ਸੀ.ਆਈ. ਵਲੋਂ ਮੈਡੀਕਲ ਡਿਵਾਈਸ, ਨਵੇਂ ਪੀ.ਜੀ. ਪ੍ਰੋਗਰਾਮ, ਰਿਸਰਚ ਪ੍ਰਮੋਸ਼ਨ ਸਕੀਮ (ਆਰ.ਪੀ.ਐਸ.), ਡਾਕਟਰ ਫੈਲੋਸ਼ਿਪ ਸਕੀਮ ਅਤੇ ਫਾਰਮੇਸੀ ਅਵਾਰਡ ਵਰਗੀਆਂ ਮਹੱਤਵਪੂਰਨ ਯੋਜਨਾਵਾਂ ਬਾਰੇ ਜਾਣਕਾਰੀ ਅਤੇ ਉਨ੍ਹਾਂ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਯੋਜਨਾਵਾਂ ਨਾਲ ਵੱਖ-ਵੱਖ ਸੰਸਥਾਵਾਂ ਨੂੰ ਰਿਸਰਚ ਅਤੇ ਅਕਾਦਮਿਕ ਖੇਤਰ ਵਿਚ ਤਰੱਕੀ ਦੇ ਨਵੇਂ ਮੌਕੇ ਮਿਲਣਗੇ। ਡਾ. ਸੌਰਭ ਕੋਸੇ ਨੇ ਦੱਸਿਆ ਕਿ ਦੋ ਰੋਜ਼ਾ ਇਸ ਪ੍ਰੋਗਰਾਮ ਵਿਚ ਦੇਸ਼ ਭਰ ਤੋਂ ਲਗ-ਪਗ 100 ਅਧਿਆਪਕਾਂ ਨੇ ਭਾਗ ਲਿਆ। ਪ੍ਰੋਗਰਾਮ ਦੌਰਾਨ ਤਕਨੀਕੀ ਸੈਸ਼ਨਾਂ ਦੇ ਨਾਲ-ਨਾਲ ਲੀਡਰਸ਼ਿਪ ਕੁਆਲਿਟੀ, ਫਾਰਮੇਸੀ ਪ੍ਰੋਫੈਸ਼ਨ ਨੂੰ ਮਜ਼ਬੂਤ ਬਣਾਉਣ ਅਤੇ ਨਵੀਆਂ ਤਕਨੀਕਾਂ ਨੂੰ ਅਪਣਾਉਣ ਸਬੰਧੀ ਟਰੇਨਿੰਗ ਦਿੱਤੀ ਗਈ। ਉਨ੍ਹਾਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਦੌਰ ਵਿਚ ਹਰ ਅਧਿਆਪਕ ਲਈ ਤਕਨੀਕੀ ਗਿਆਨ ਦੇ ਨਾਲ-ਨਾਲ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਖੇਤਰ ਵਿਚ ਵੀ ਕੰਮ ਕਰਨਾ ਸਮੇਂ ਦੀ ਲੋੜ ਹੈ। ਪ੍ਰੋਗਰਾਮ ਦੀ ਸਮਾਪਤੀ ਉਪਰੰਤ ਭਾਗ ਲੈਣ ਵਾਲੇ ਸਾਰੇ ਪ੍ਰਤੀਭਾਗੀਆਂ ਨੂੰ ਸਰਟੀਫਿਕੇਟ ਪ੍ਰਦਾਨ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਡਾ. ਮੋਂਟੂ ਐਮ. ਪਟੇਲ, ਉਪ ਪ੍ਰਧਾਨ ਡਾ. ਜੇ.ਐਸ. ਚੌਧਰੀ, ਚੇਅਰਮੈਨ ਐਜੂਕੇਸ਼ਨ ਰੈਗੂਲੇਸ਼ਨ ਡਾ. ਦੀਪਇੰਦਰ, ਡਾ. ਸੰਜੇ ਤੋਸਨੀਵਾਲ, ਡਾ. ਸ਼ੈਲੇਸ਼ ਜੈਨ, ਡਾ. ਸ਼੍ਰੀਕਾਂਤ ਜੋਸ਼ੀ, ਡਾ. ਸੰਮੀ ਮੁੱਲਾ ਖ਼ਾਨ ਆਦਿ ਮੌਜੂਦ ਸਨ। ਇਸ ਉਪਲਬਧੀ ‘ਤੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜ: ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਅਤੇ ਸਮੂਹ ਫੈਕਲਟੀ ਮੈਂਬਰਾਂ ਨੇ ਡਾ. ਸੌਰਭ ਕੋਸੇ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਮਾਰਕੀਟ ਕਮੇਟੀ ਮੋਗਾ ਅਤੇ ਜ਼ਿਲ੍ਹਾ ਮੰਡੀ ਦਫ਼ਤਰ ਦੇ ਕਰਮਚਾਰੀਆਂ ਨੇ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋ... ਅਗਲੀ ਖ਼ਬਰ ਗਰੀਬ ਤੇ ਮੱਧ ਵਰਗ ਦੇ ਲੋਕਾਂ ਦਾ ਮਹਿੰਗਾਈ ਨੇ ਜਿਊਣਾ ਦੂਭਰ ਕੀਤਾ - ਬੰਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।