29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਤੀਰਥ ਸਿੰਘ ਮਾਹਲਾ ਤੇ ਜਸਪ੍ਰੀਤ ਸਿੰਘ ਮਾਹਲਾ ਨੂੰ ਥਾਪੜਾ ਦਿੰਦਿਆਂ ਹਲਕੇ ਅੰਦਰ ਜ਼ੋਰਦਾਰ ਸਰਗਰਮੀਆਂ ਲਈ ਕੀਤਾ ਪ੍ਰੇਰਿਤ

ਠੱਠੀ ਭਾਈ, 28 ਅਗਸਤ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਹਾਲ-ਚਾਲ ਪੁੱਛਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਯੂਥ ਅਕਾਲੀ ਆਗੂ ਜਸਪ੍ਰੀਤ ਸਿੰਘ ਮਾਹਲਾ ਵਿਸ਼ੇਸ਼ ਤੌਰ ‘ਤੇ ਪਿੰਡ ਬਾਦਲ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਅਤੇ ਤੰਦਰੁਸਤੀ ਸਬੰਧੀ ਜਾਣਕਾਰੀ ਹਾਸਲ ਕੀਤੀ।

ਪਿੰਡ ਬਾਦਲ ਪਹੁੰਚੇ ਜਥੇਦਾਰ ਮਾਹਲਾ ਨੇ ਜਾਣਿਆ ਸੁਖਬੀਰ ਸਿੰਘ ਬਾਦਲ ਦਾ ਹਾਲ 29-08-2026
ਠੱਠੀ ਭਾਈ, 28 ਅਗਸਤ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਹਾਲ-ਚਾਲ ਪੁੱਛਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਯੂਥ ਅਕਾਲੀ ਆਗੂ ਜਸਪ੍ਰੀਤ ਸਿੰਘ ਮਾਹਲਾ ਵਿਸ਼ੇਸ਼ ਤੌਰ ‘ਤੇ ਪਿੰਡ ਬਾਦਲ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਅਤੇ ਤੰਦਰੁਸਤੀ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੁਲਾਕਾਤ ਦੌਰਾਨ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਹਲਕਾ ਬਾਘਾ ਪੁਰਾਣਾ ਅੰਦਰ ਸ਼੍ਰੋਮਣੀ ਅਕਾਲੀ ਦਲ ਦੀਆਂ ਚੱਲ ਰਹੀਆਂ ਸਰਗਰਮੀਆਂ, ਪਾਰਟੀ ਵਰਕਰਾਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਅਤੇ ਹਲਕੇ ਦੇ ਲੋਕਾਂ ਨਾਲ ਲਗਾਤਾਰ ਬਣੇ ਹੋਏ ਸੰਪਰਕ ਸਬੰਧੀ ਸੁਖਬੀਰ ਸਿੰਘ ਬਾਦਲ ਨੂੰ ਵਿਸਥਾਰ ਨਾਲ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਅਕਾਲੀ ਵਰਕਰ ਪੂਰੀ ਮਿਹਨਤ, ਲਗਨ ਅਤੇ ਇਕਜੁੱਟਤਾ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸਰਗਰਮ ਹਨ। ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਯੂਥ ਅਕਾਲੀ ਆਗੂ ਜਸਪ੍ਰੀਤ ਸਿੰਘ ਮਾਹਲਾ ਦੀ ਹੌਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ‘ਨਿਧੜਕ ਯੋਧੇ’ ਦੱਸਿਆ ਅਤੇ ਹਲਕਾ ਬਾਘਾ ਪੁਰਾਣਾ ਅੰਦਰ ਪਾਰਟੀ ਦੀਆਂ ਸਰਗਰਮੀਆਂ ਹੋਰ ਤੇਜ਼ ਕਰਨ ਲਈ ਪ੍ਰੇਰਿਤ ਕੀਤਾ। ਯੂਥ ਅਕਾਲੀ ਆਗੂ ਜਸਪ੍ਰੀਤ ਸਿੰਘ ਮਾਹਲਾ ਨੇ ਕਿਹਾ ਕਿ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਨੌਜਵਾਨ ਵਰਗ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤਾ ਹੌਸਲਾ ਅਕਾਲੀ ਵਰਕਰਾਂ ਲਈ ਵੱਡੀ ਪ੍ਰੇਰਨਾ ਹੈ। ਜਥੇਦਾਰ ਤੀਰਥ ਸਿੰਘ ਮਾਹਲਾ ਨੇ ਅੰਤ ਵਿਚ ਹਲਕਾ ਬਾਘਾ ਪੁਰਾਣਾ ਦੇ ਸਮੂਹ ਅਕਾਲੀ ਵਰਕਰਾਂ ਅਤੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਵਰਕਰਾਂ ਦੀ ਮਿਹਨਤ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਬਾਘਾ ਪੁਰਾਣਾ ਵਿਚ ਹੋਰ ਮਜ਼ਬੂਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਮਹੇਸ਼ ਕੁਮਾਰ ਆਜ਼ਾਦ ਭਾਖੜਾ ਨਹਿਰ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਨਵਜੋਤ ਸਿੰਘ ਢਿੱਲੋਂ ਦੀ ਟੀਮ ਨੇ ਕੱਢੀ ਬਾਹਰ ਲਾਸ਼... ਅਗਲੀ ਖ਼ਬਰ ਮਹਿੰਗਾਈ ਨੇ ਵਿਗਾੜਿਆ ਘਰਾਂ ਦਾ ਬਜਟ, ਸਰਕਾਰ ਲੋਕਾਂ ਨੂੰ ਦੇਵੇ ਤੁਰੰਤ ਰਾਹਤ-ਪ੍ਰਧਾਨ ਭੁੱਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।