30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਭਾਜਪਾ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਰਹੀ ਹੈ - ਦੁਸ਼ਯੰਤ ਚੌਟਾਲਾ ਸੂਬੇ ਦੇ ਅਧਿਕਾਰਾਂ ਦੀ ਲੜਾਂਗੇ ਲੜਾਈ

ਸਿਰਸਾ, 29 ਅਗਸਤ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਅੱਜ ਭਾਜਪਾ ਲੋਕ ਸਭਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਮਾਣ ਦਾ ਸਤਿਕਾਰ ਨਹੀਂ ਕਰ ਰਹੀ ਹੈ। ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।

ਅਜੀਤ ਡੈਸਕ 30-08-2026
ਸਿਰਸਾ, 29 ਅਗਸਤ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਅੱਜ ਭਾਜਪਾ ਲੋਕ ਸਭਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਮਾਣ ਦਾ ਸਤਿਕਾਰ ਨਹੀਂ ਕਰ ਰਹੀ ਹੈ। ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਉਹ ਅੱਜ ਆਪਣੇ ਜਨ ਸੰਪਰਕ ਮੁਹਿੰਮ ਦੌਰਾਨ ਪਿੰਡਾਂ ‘ਚ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰ ਰਹੇ ਸਨ। ਆਪਣੇ ਜਨ ਸੰਪਰਕ ਮੁਹਿੰਮ ਦੌਰਾਨ ਪਿੰਡਾਂ ‘ਚ ਨੁਕੜ ਸਭਾਵਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿੱਚ ਵੱਡੀ ਤਬਦੀਲੀ ਆਈ ਹੈ ਅਤੇ ਨੌਜਵਾਨ ਜਾਗ ਪਏ ਹਨ। ਸਰਕਾਰ ਦਾਅਵਾ ਕਰਦੀ ਸੀ ਕਿ ਉੱਥੇ ਅਸਤੀਫ਼ੇ ਸਵੀਕਾਰ ਨਹੀਂ ਕੀਤੇ ਜਾਂਦੇ ਪਰ ਨੌਜਵਾਨਾਂ ਦੇ ਸੰਘਰਸ਼ ਅੱਗੇ ਭਾਜਪਾ ਆਗੂ ਨੂੰ ਆਪਣਾ ਅਸਤੀਫਾ ਦੇਣਾ ਪਿਆ ਹੈ। ਉਨ੍ਹਾਂ ਭਾਜਪਾ ਸਰਕਾਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਿਸ਼ਵ ਪੱਧਰ ‘ਤੇ ਕਮੀ ਆਉਣ ਦੇ ਬਾਵਜੂਦ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਨਾ ਘਟਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਐਤਕੀਂ ਮਾਨਸੂਨ ਦੇ ਮੌਸਮ ਦੌਰਾਨ ਮੀਂਹ ਘਟ ਪੈਣ ਕਾਰਨ ਝੋਨੇ ਦੀ ਖੇਤੀ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਵਿੱਤੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਸਰਕਾਰ ਨੂੰ ਅਜਿਹੇ ਸਾਰੇ ਝੋਨਾ ਉਤਪਾਦਕਾਂ ਦੀਆਂ ਫਸਲਾਂ ਨੂੰ ਸੋਕਾ ਪ੍ਰਭਾਵਿਤ ਐਲਾਨਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਪੇਂਡੂ ਸੜਕਾਂ ਨੂੰ ਸੁਧਾਰਨ ਲਈ 250 ਤੋਂ 300 ਕਰੋੜ ਰੁਪਏ ਖਰਚ ਕੀਤੇ ਸਨ ਪਰ ਮੌਜੂਦਾ ਸਰਕਾਰ ਨੇ ਇਸ ਦਿਸ਼ਾ ਵਿੱਚ ਕੁਝ ਵੀ ਨਵਾਂ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਿਰਫ਼ ਪੁਰਾਣੀਆਂ ਯੋਜਨਾਵਾਂ ਦੇ ਨਾਮ ਬਦਲਣ ਵਿੱਚ ਮਾਹਰ ਹੈ। ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸੂਬੇ ਦੇ ਲੋਕ ਹੁਣ ਭਾਜਪਾ ਤੋਂ ਖਲਾਸੀ ਚਾਹੁੰਦੇ ਹਨ ਅਤੇ ਬਦਲਾਅ ਚਾਹੁੰਦੇ ਹਨ। ਕਾਂਗਰਸ ਪਾਰਟੀ ਦੇ ਅੰਦਰ ਸੂਬੇ ਦੀ ਸਥਿਤੀ ਕੋਈ ਗੁਪਤ ਨਹੀਂ ਹੈ ਕਿਉਂਕਿ ਇਹ ਵੰਡੀ ਹੋਈ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਸੂਬੇ ਦੇ ਹੱਕਾਂ ਲਈ ਜ਼ੋਰਦਾਰ ਢੰਗ ਨਾਲ ਲੜਨਗੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਗਰੀਬਾਂ ਨੂੰ ਕਈ ਸ਼ਰਤਾਂ ਲਗਾ ਕੇ ਉਨ੍ਹਾਂ ਦੇ ਰਾਸ਼ਨ ਕਾਰਡ ਕੱਟ ਕੇ ਪ੍ਰੇਸ਼ਾਨ ਕਰ ਰਹੀ ਹੈ। ਸੂਬਾ ਸਰਕਾਰ ਦੀਆਂ ਗਲਤੀਆਂ ਕਾਰਨ ਹੀ ਸੂਬੇ ਭਰ ਵਿੱਚ ਪਟਵਾਰੀ ਅਤੇ ਸਫਾਈ ਕਰਮਚਾਰੀ ਵੀ ਹੜਤਾਲ ‘ਤੇ ਹਨ। ਇਸ ਮਖੋਸਰਾਣੀ, ਰੁਪਾਣਾ ਬਿਸ਼ਰੋਈਆਂ, ਰੁਪਾਣਾ ਗੰਜਾ, ਚਾਹਰਵਾਲਾ, ਜੋਗੀਵਾਲਾ, ਰਾਮਪੁਰਾ ਬਾਗੜੀਆ, ਕਾਗਦਾਣਾ, ਸ਼ਾਹਪੁਰੀਆ, ਤਰਕਾਂਵਾਲੀ ਅਤੇ ਨੱਥੂਸਰੀ ਕਲਾਂ ‘ਚ ਨੁਕੜ ਸਭਾਵਾਂ ਤੇ ਜਲਸੇ ਕੀਤੇ। ਇਸ ਮੌਕੇ ਜੇਜੇਪੀ ਦੇ ਕਈ ਆਗੂ ਤੇ ਵਰਕਰ ਉਨ੍ਹਾਂ ਨਾਲ ਮੌਜੂਦ ਸਨ।
ਪਿਛਲੀ ਖ਼ਬਰ ਪ੍ਰਧਾਨ ਦੇ ਅਹੁਦੇ ਲਈ ਛੇ , ਮੀਤ ਪ੍ਰਧਾਨ ਲਈ ਅਤੇ ਸਕੱਤਰ ਦੇ ਅਹੁਦੇ ਲਈ ਦੋ ਵਿਚਾਲੇ ਹੋਵੇਗਾ ਮੁਕਾਬਲਾ ਅਗਲੀ ਖ਼ਬਰ ਜਗਦੀਸ਼ ਕੌਰ ਵਾਡੀਆ ਦੀ ਪੁਸਤਕ “ਸ਼ਹਾਦਤ ਦੀਆਂ ਪੈੜਾਂ” ਅੱਜ ਹੋਵੇਗੀ ਜਾਰੀ -ਬੇਅੰਤ ਸਿੰਘ ਸਰਹੱਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।