06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

ਸਿਰਸਾ, 5 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਪੁਲਿਸ ਦੀ ਐਂਟੀ-ਨਾਰਕੋਟਿਕਸ ਸੈੱਲ ਦੀ ਟੀਮ ਨੇ ਬਾਜੀਗਰ ਮੁਹੱਲਾ ਰਾਣੀਆਂ ਚੁੰਗੀ ਇਲਾਕੇ ਤੋਂ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਮੁਲਜ਼ਮ ਖ਼ਿਲਾਫ਼ ਸਿਟੀ ਥਾਣੇ ’ਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਅਜੀਤ ਡੈਸਕ 06-09-2026
ਸਿਰਸਾ, 5 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਪੁਲਿਸ ਦੀ ਐਂਟੀ-ਨਾਰਕੋਟਿਕਸ ਸੈੱਲ ਦੀ ਟੀਮ ਨੇ ਬਾਜੀਗਰ ਮੁਹੱਲਾ ਰਾਣੀਆਂ ਚੁੰਗੀ ਇਲਾਕੇ ਤੋਂ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਮੁਲਜ਼ਮ ਖ਼ਿਲਾਫ਼ ਸਿਟੀ ਥਾਣੇ ’ਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਐਂਟੀ-ਨਾਰਕੋਟਿਕਸ ਸੈੱਲ ਦੀ ਟੀਮ ਬਾਜੀਗਰ ਮੁਹੱਲਾ ਰਾਣੀਆਂ ਚੁੰਗੀ ਦੇ ਇਲਾਕੇ ਵਿੱਚ ਜਾਂਚ ਕਰ ਰਹੀ ਸੀ ਤਾਂ ਜਾਂਚ ਦੌਰਾਨ ਇੱਕ ਨੌਜਵਾਨ ਪੈਦਲ ਆ ਰਿਹਾ ਸੀ। ਜਦੋਂ ਉਸ ਨੇ ਅਗੇ ਪੁਲੀਸ ਨੂੰ ਵੇਖਿਆ ਤਾਂ ਉਹ ਵਾਪਿਸ ਮੋੜ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਪੁਲਿਸ ਦੇ ਜਵਾਨਾਂ ਨੇ ਹੁਸ਼ਿਆਰੀ ਕਰਦਿਆਂ ਉਸ ਨੂੰ ਕਾਬੂ ਕਰ ਲਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਹੈਰੋਇਨ ਬਰਾਮਦ ਹੋਈ ਜੋ ਤੋਲਣ ’ਤੇ 9 ਗ੍ਰਾਮ ਅਤੇ 430 ਮਿਲੀਗ੍ਰਾਮ ਬਣੀ। ਗ੍ਰਿਫ਼ਤਾਰ ਨੌਜਵਾਨ ਦੀ ਪਛਾਣ ਜਸਦੀਪ ਉਰਫ਼ ਜੱਸੀ ਪੁੱਤਰ ਸੁਖਵਿੰਦਰ ਵਾਸੀ ਬਾਜੀਗਰ ਮੁਹੱਲਾ ਸਿਰਸਾ ਵਜੋਂ ਹੋਈ ਹੈ। ਐਂਟੀ-ਨਾਰਕੋਟਿਕਸ ਸੈੱਲ ਦੇ ਇੰਚਾਰਜ ਨੇ ਦੱਸਿਆ ਹੈ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਪਿਛਲੀ ਖ਼ਬਰ ਸਫਾਈ ਕਰਮਚਾਰੀਆਂ ਨੇ ਸਰਕਾਰੀ ਹੁਕਮਾਂ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਟੋਹਾਣਾ ਦੀ ਫਤਿਹਾਬਾਦ ਡਿਸਟ੍ਰੀਬਿਊਟਰ ਨਹਿਰ ਵਿੱਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।