06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਡੀ. ਏ. ਵੀ. ਗਰਲਜ਼ ਕਾਲਜ ਦੀ ਵਿਦਿਆਰਥਣ ਕਾਮਨਾ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਮੈਰਿਟ ਸੂਚੀ ‘ਚ ਚੌਥਾ ਸਥਾਨ ਪ੍ਰਾਪਤ ਕੀਤਾ

ਯਮੁਨਾਨਗਰ, 5 ਸਤੰਬਰ (ਗੁਰਦਿਆਲ ਸਿੰਘ ਨਿਮਰ)-ਡੀ. ਏ.

ਕੁਰੂਕਸ਼ੇਤਰ ਯੂਨੀਵਰਸਿਟੀ ਦੀ ਮੈਰਿਟ ਸੂਚੀ ‘ਚ ਚੌਥਾ ਸਥਾਨ ਪ੍ਰਾਪਤ ਕਰਨ ਲਈ ਵਿਦਿਆਰਥਣ ਕਾਮਨਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰ. ਡਾ. ਸੁਰਿੰਦਰ ਕੌਰ ਅਤੇ ਡਾ. ਪ੍ਰਮੇਸ਼ ਕੁਮਾਰ। ਤਸਵੀਰ : ਨਿਮਰ 06-09-2026
ਯਮੁਨਾਨਗਰ, 5 ਸਤੰਬਰ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਗਰਲਜ਼ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਦੀ ਵਿਦਿਆਰਥਣ ਕਾਮਨਾ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਮੈਰਿਟ ਸੂਚੀ ‘ਚ ਚੌਥਾ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਬੀ. ਏ. ਮਾਸ ਸੰਚਾਰ ਦੇ ਛੇਵੇਂ ਸਮੈਸਟਰ ‘ਚ ਕਾਮਨਾ ਨੇ 3,300 ‘ਚੋਂ 2,538 ਅੰਕ ਪ੍ਰਾਪਤ ਕੀਤੇ ਹਨ। ਇਸ ਪ੍ਰਾਪਤ ਬਦਲੇ ਕਾਲਜ ਦੀ ਕਾਰਜਕਾਰੀ ਪ੍ਰਿੰ. ਡਾ. ਸੁਰਿੰਦਰ ਕੌਰ ਨੇ ਕਾਮਨਾ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਮੈਰਿਟ ਸੂਚੀ ‘ਚ ਚੌਥਾ ਸਥਾਨ ਪ੍ਰਾਪਤ ਕਰਨਾ ਕਾਮਨਾ ਦੀ ਸਖ਼ਤ ਮਿਹਨਤ ਤੇ ਉਸ ਦੇ ਅਧਿਆਪਕਾਂ ਦੇ ਮਾਰਗਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਐਲਾਨ ਕੀਤਾ ਕਿ ਕਾਮਨਾ ਨੂੰ ਸਾਲਾਨਾ ਪੁਰਸਕਾਰ ਸਮਾਰੋਹ ‘ਚ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਵਿਭਾਗ ਦੇ ਮੁਖੀ ਡਾ. ਪ੍ਰਮੇਸ਼ ਕੁਮਾਰ ਤਿਆਗੀ ਸਮੇਤ ਵਿਭਾਗ ਦੇ ਸਮੁੱਚੇ ਫੈਕਲਟੀ ਮੈਂਬਰਾਂ ਨੂੰ ਵੀ ਵਧਾਈ ਦਿੱਤੀ। ਇਸੇ ਦੌਰਾਨ ਵਿਭਾਗ ਦੇ ਮੁਖੀ ਡਾ. ਪ੍ਰਮੇਸ਼ ਕੁਮਾਰ ਤਿਆਗੀ ਨੇ ਕਿਹਾ ਕਿ ਆਪਣੀ ਪੜ੍ਹਾਈ ਦੇ ਨਾਲ-ਨਾਲ ਕਾਮਨਾ ਨੇ ਵੱਖ-ਵੱਖ ਰਾਜ ਤੇ ਰਾਸ਼ਟਰੀ ਮੀਡੀਆ ਮੇਲਿਆਂ ‘ਚ ਵੀ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਸ ਨੇ ਵਾਰ-ਵਾਰ ਵੱਖ-ਵੱਖ ਮੁਕਾਬਲਿਆਂ ‘ਚ ਆਪਣੀ ਪ੍ਰਤਿਭਾ ਸਾਬਤ ਕੀਤੀ ਹੈ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਤੋਂ ਅਰਜ਼ੀਆਂ ਮੰਗੀਆਂ ਅਗਲੀ ਖ਼ਬਰ ਕਾਲਾਂਵਾਲੀ ਵਿੱਚ ਰੇਲਵੇ ਫਾਟਕ ਦਾ ਇੱਕ ਹਿੱਸਾ ਟੁੱਟਿਆ, ਮੰਡੀ ਦੇ ਲੋਕਾਂ ਤੇ ਮੋਟਰ ਗੱਡੀਆਂ ਦੇ ਡਰਾਈਵਰਾਂ ਨੂੰ ਹੋਈ ਪਰੇਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।