06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਧਿਆਪਕ ਦਿਵਸ ਮੌਕੇ ਸੇਵਾ-ਮੁਕਤ ਪ੍ਰਿੰਸੀਪਲ ਸੁਰਜੀਤ ਸਿੰਘ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਦੇ ਡਾ. ਕੇ.ਕੇ. ਵਰਮਾ ਤੇ ਹੋਰ।

ਮੰਡੀ ਕਿੱਲਿਆਂਵਾਲੀ, 5 ਸਤੰਬਰ (ਇਕਬਾਲ ਸਿੰਘ ਸ਼ਾਂਤ)- ਅਧਿਆਪਕ ਦਿਵਸ ਮੌਕੇ ਖੇਤਰ ਦੇ ਇੱਕ ਪ੍ਰਾਈਵੇਟ ਸਕੂਲ ਵਿਚ ਕਰਵਾਏ ਸਮਾਗਮ ਦੌਰਾਨ ਸੇਵਾ-ਮੁਕਤ ਪ੍ਰਿੰਸੀਪਲ ਸੁਰਜੀਤ ਸਿੰਘ ਨੇ ਅਧਿਆਪਕਾਂ ਨਾਲ ਆਪਣੇ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਅਧਿਆਪਕ ਦਾ ਵਿਦਿਆਰਥੀਆਂ ਦੀ ਜ਼ਿੰਦਗੀ ’ਤੇ ਡੂੰਘਾ ਅਤੇ ਲੰਮੇ ਸਮੇਂ ਤੱਕ ਪ੍ਰਭਾਵ ਰਹਿੰਦਾ ਹੈ।

ਅਜੀਤ ਡੈਸਕ 06-09-2026
ਮੰਡੀ ਕਿੱਲਿਆਂਵਾਲੀ, 5 ਸਤੰਬਰ (ਇਕਬਾਲ ਸਿੰਘ ਸ਼ਾਂਤ)- ਅਧਿਆਪਕ ਦਿਵਸ ਮੌਕੇ ਖੇਤਰ ਦੇ ਇੱਕ ਪ੍ਰਾਈਵੇਟ ਸਕੂਲ ਵਿਚ ਕਰਵਾਏ ਸਮਾਗਮ ਦੌਰਾਨ ਸੇਵਾ-ਮੁਕਤ ਪ੍ਰਿੰਸੀਪਲ ਸੁਰਜੀਤ ਸਿੰਘ ਨੇ ਅਧਿਆਪਕਾਂ ਨਾਲ ਆਪਣੇ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਅਧਿਆਪਕ ਦਾ ਵਿਦਿਆਰਥੀਆਂ ਦੀ ਜ਼ਿੰਦਗੀ ’ਤੇ ਡੂੰਘਾ ਅਤੇ ਲੰਮੇ ਸਮੇਂ ਤੱਕ ਪ੍ਰਭਾਵ ਰਹਿੰਦਾ ਹੈ। ਉਨ੍ਹਾਂ ਅਧਿਆਪਕਾਂ ਨੂੰ ਅਧਿਆਪਨ ਦੀ ਮਰਿਆਦਾ ਕਾਇਮ ਰੱਖਦਿਆਂ ਵਿਦਿਆਰਥੀਆਂ ਦੇ ਮਾਰਗਦਰਸ਼ਨ ਲਈ ਸਮਰਪਿਤ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਪ੍ਰਬੰਧਕਾਂ ਵਲੋਂ ਸੁਰਜੀਤ ਸਿੰਘ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਤ ਕੀਤਾ ਗਿਆ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਕੇ.ਕੇ. ਵਰਮਾ ਨੇ ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੇ ਭਵਿੱਖ ਨਿਰਮਾਣ ਵਿਚ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਸ਼ਹਿਰ ਦੇ ਮੰਦਰਾਂ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਧੂਮਧਾਮ ਨਾਲ ਮਨਾਈ ਅਗਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ 54ਵਾਂ ਖੂਨਦਾਨ ਮੇਲਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।