06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਕੀ ਲੋਕਤੰਤਰ ਵਿਚ ਸਰਕਾਰਾਂ ਕੋਲੋਂ ਨਸ਼ਿਆਂ ਬਾਰੇ ਸਵਾਲ ਪੁੱਛਣਾ ਕੋਈ ਗੁਨਾਹ ਹੈ ?-ਬੀਬੀ ਰਣਜੀਤ ਕੌਰ

ਨਵੀਂ ਦਿੱਲੀ, 5 ਸਤੰਬਰ (ਜਗਤਾਰ ਸਿੰਘ)- ਕੀ ਲੋਕਤੰਤਰ ਵਿਚ ਸਰਕਾਰਾਂ ਕੋਲੋਂ ਨਸ਼ਿਆਂ ਬਾਰੇ ਸਵਾਲ ਪੁੱਛਣਾ ਕੋਈ ਗੁਨਾਹ ਹੈ ਅਤੇ ਜੇਕਰ ਕਿਸੀ ਨੇ ਸਵਾਲ ਪੁੱਛ ਲਿਆ ਤਾਂ ਕਿ ਉਸ ’ਤੇ ਤਸ਼ੱਦਦ ਕੀਤਾ ਜਾ ਸਕਦਾ ਹੈ ? ਇਹ ਸਵਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਰਣਜੀਤ ਕੌਰ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਪੁੱਛੇ ਹਨ।

ਅਜੀਤ ਡੈਸਕ 06-09-2026
ਨਵੀਂ ਦਿੱਲੀ, 5 ਸਤੰਬਰ (ਜਗਤਾਰ ਸਿੰਘ)- ਕੀ ਲੋਕਤੰਤਰ ਵਿਚ ਸਰਕਾਰਾਂ ਕੋਲੋਂ ਨਸ਼ਿਆਂ ਬਾਰੇ ਸਵਾਲ ਪੁੱਛਣਾ ਕੋਈ ਗੁਨਾਹ ਹੈ ਅਤੇ ਜੇਕਰ ਕਿਸੀ ਨੇ ਸਵਾਲ ਪੁੱਛ ਲਿਆ ਤਾਂ ਕਿ ਉਸ ’ਤੇ ਤਸ਼ੱਦਦ ਕੀਤਾ ਜਾ ਸਕਦਾ ਹੈ ? ਇਹ ਸਵਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਰਣਜੀਤ ਕੌਰ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਪੁੱਛੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਿਆ ਕਿ ਨਸ਼ਿਆਂ ਦੇ ਮੁੱਦੇ ’ਤੇ ਸਵਾਲ ਪੁੱਛਣ ’ਤੇ ਕਾਲਾ ਝੰਡਾ ਲਹਿਰਾ ਕੇ ਆਪਣਾ ਰੋਸ ਪ੍ਰਗਟ ਕਰਨ ਵਾਲੇ ਮੋਹਨਜੀਤ ਸਿੰਘ ਨਾਲ ਪੁਲਿਸ ਵੱਲੋਂ ਕਥਿਤ ਤੌਰ ’ਤੇ ਅੰਨ੍ਹਾ ਤਸ਼ੱਦਦ ਕਿਉਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦਾਅਵੇ ਕਰਦੀ ਹੈ ਪਰ ਕਿੰਨੀ ਸ਼ਰਮਨਾਕ ਗੱਲ ਹੈ ਕਿ ਨਸ਼ਿਆਂ ਬਾਰੇ ਸਵਾਲ ਪੁੱਛਣ ਵਾਲੇ ਨੂੰ ਨਿਸ਼ਾਨਾਂ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦਾ ਜਬਰ-ਜ਼ੁਲਮ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੱਡਾ ਸਵਾਲ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਕਾਲੇ ਝੰਡਿਆਂ ਤੋਂ ਨਹੀਂ ਬਲਕਿ ਆਪਣੀਆਂ ਕਾਲੀਆਂ ਕਾਰਗੁਜ਼ਾਰੀਆਂ ਤੋਂ ਡਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੋਹਨਜੀਤ ਸਿੰਘ ਨਾਲ ਹੋਏ ਕਥਿਤ ਤਸ਼ੱਦਦ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਪਿਛਲੀ ਖ਼ਬਰ ਜਨਮ ਅਸ਼ਟਮੀ ’ਤੇ ਗਊਸ਼ਾਲਾ ਕਮੇਟੀ ਨੇ ਭਾਜਪਾ ਆਗੂ ਐਡਵੋਕੇਟ ਰਾਜੇਸ਼ ਸ਼ਰਮਾ ਪਿੰਟੂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸ਼ਹਿਰ ਦੇ ਮੰਦਰਾਂ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਧੂਮਧਾਮ ਨਾਲ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।