09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਛੇ ਨੌਜਵਾਨ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਗ੍ਰਿਫ਼ਤਾਰ

ਸਿਰਸਾ, 8 ਸਤੰਬਰ (ਭੁਪਿੰਦਰ ਪੰਨੀਵਾਲੀਆ)- ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਦੌਰਾਨ ਪੁਲੀਸ ਨੇ ਵੱਖ-ਵੱਖ ਥਾਵਾਂ ਤੋਂ ਛੇ ਨੌਜਵਾਨ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਤੋਂ 34 ਗ੍ਰਾਮ ਅਤੇ 286 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਅਜੀਤ ਡੈਸਕ 09-09-2026
ਸਿਰਸਾ, 8 ਸਤੰਬਰ (ਭੁਪਿੰਦਰ ਪੰਨੀਵਾਲੀਆ)- ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਦੌਰਾਨ ਪੁਲੀਸ ਨੇ ਵੱਖ-ਵੱਖ ਥਾਵਾਂ ਤੋਂ ਛੇ ਨੌਜਵਾਨ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਤੋਂ 34 ਗ੍ਰਾਮ ਅਤੇ 286 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਬੁਲਾਰੇ ਨੇ ਦੱਸਿਆ ਕਿ ਸੀਆਈਏ ਦੀਆਂ ਤਿੰਨ ਪੁਲਿਸ ਟੀਮਾਂ ਨੇ ਸ਼ਹਿਰ ਦੇ ਖੇਤਰ ਵਿੱਚ ਗਸ਼ਤ ਅਤੇ ਚੈਕਿੰਗ ਦੌਰਾਨ ਵੱਖ-ਵੱਖ ਥਾਵਾਂ ਤੋਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲੀਸ ਟੀਮ ਨੇ ਲਾਲ ਬੱਤੀ ਚੌਕ ਖੇਤਰ ਤੋਂ ਇੱਕ ਸਕੂਟਰ ਸਵਾਰ ਰਜਤ ਕੁਮਾਰ ਪੁੱਤਰ ਰਤਨ ਲਾਲ ਵਾਸੀ ਜੇਜੇ ਕਲੋਨੀ ਨੂੰ 8 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਸੇ ਤਰ੍ਹਾਂ ਪੁਲੀਸ ਨੇ ਅਗਰਸੇਨ ਕਲੋਨੀ ਦੇ ਰਹਿਣ ਵਾਲੇ ਈਸ਼ੂ ਕੁਮਾਰ ਨੂੰ 7 ਗ੍ਰਾਮ ਅਤੇ 70 ਮਿਲੀਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਅਰਸ਼ਦੀਪ ਸਿੰਘ ਪੁੱਤਰ ਨਿਰਮਲ ਸਿੰਘ ਚੋਪੜਾ ਵਾਲੀ ਗਲੀ ਤੋਂ 7 ਗ੍ਰਾਮ ਅਤੇ 41 ਮਿਲੀਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ ਸਿਟੀ ਥਾਣਾ ਪੁਲੀਸ ਦੀ ਟੀਮ ਨੇ ਦਿਨੇਸ਼ ਉਰਫ਼ ਹਨੀ ਸਿੰਘ ਪੁੱਤਰ ਪੂਰਨ ਚੰਦ ਵਾਸੀ ਜੇਜੇ ਕਲੋਨੀ ਨੂੰ ਇੰਡਸਟਰੀਅਲ ਏਰੀਆ ਤੋਂ 6 ਗ੍ਰਾਮ ਅਤੇ 91 ਮਿਲੀਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਸੀਆਈਏ ਸਿਰਸਾ ਪੁਲੀਸ ਨੇ ਸਦਰ ਥਾਣਾ ਖੇਤਰ ਦੇ ਸ਼ਾਹਪੁਰ ਬੇਗੂ ਪਿੰਡ ਤੋਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ 6 ਗ੍ਰਾਮ ਅਤੇ 84 ਮਿਲੀਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਪੁਲੀਸ ਨੇ ਦੱਸਿਆ ਕਿ ਸਾਰੇ ਮੁਲਜ਼ਮਾਂ ਖ਼ਿਲਾਫ਼ ਸਬੰਧਤ ਥਾਣਿਆਂ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ।
ਪਿਛਲੀ ਖ਼ਬਰ ਬਾਜਰਾ ਐਮ. ਐਸ. ਪੀ. ’ਤੇ ਖਰੀਦਣ ਦੀ ਕੀਤੀ ਮੰਗ ਅਗਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੇਵੇਂਦਰ ਸਵਰੂਪ ਬ੍ਰਹਮਚਾਰੀ ਦੇ ਸ਼ਰਧਾਂਜਲੀ ਸਮਾਰੋਹ ’ਚ ਸ਼ਿਰਕਤ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।