14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪਿੰਡ ਮੂਸਾਖੇੜਾ ਵਿਖੇ ਲੰਬੇ ਕੇਸ ਅਤੇ ਕੇਸ ਸੰਭਾਲ ਮੁਕਾਬਲੇ ਕਰਵਾਏ

ਟੋਹਾਣਾ, 13 ਸਤੰਬਰ (ਮਨਜੀਤ ਸਿੰਘ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਲਕਾ ਮੈਂਬਰ ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਦੇ ਉਪਰਾਲਿਆਂ ਸਦਕਾ “ਕੇਸ ਸਾਡਾ ਗਹਿਣਾ, ਸਿੱਖੀ ਸਾਡੀ ਸ਼ਾਨ, ਰੱਖੋ ਕੇਸਾਂ ਦੀ ਸੰਭਾਲ ਵਧਾਓ ਕੌਮ ਦਾ ਮਾਣ” ਮੰਤਵ ਨੂੰ ਲੈ ਕੇ ਕੇਸ ਸੰਭਾਲ ਅਤੇ ਗੁਰਮਤਿ ਪ੍ਰਚਾਰ ਲਹਿਰ ਤਹਿਤ ਪਿੰਡ ਮੂਸਾਖੇੜਾ (ਕੁਲਾਂ) ਵਿਖੇ ਲੰਬੇ ਕੇਸ ਅਤੇ ਕੇਸ ਸੰਭਾਲ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਕਰੀਬ 56 ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 14-09-2026
ਟੋਹਾਣਾ, 13 ਸਤੰਬਰ (ਮਨਜੀਤ ਸਿੰਘ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਲਕਾ ਮੈਂਬਰ ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਦੇ ਉਪਰਾਲਿਆਂ ਸਦਕਾ “ਕੇਸ ਸਾਡਾ ਗਹਿਣਾ, ਸਿੱਖੀ ਸਾਡੀ ਸ਼ਾਨ, ਰੱਖੋ ਕੇਸਾਂ ਦੀ ਸੰਭਾਲ ਵਧਾਓ ਕੌਮ ਦਾ ਮਾਣ” ਮੰਤਵ ਨੂੰ ਲੈ ਕੇ ਕੇਸ ਸੰਭਾਲ ਅਤੇ ਗੁਰਮਤਿ ਪ੍ਰਚਾਰ ਲਹਿਰ ਤਹਿਤ ਪਿੰਡ ਮੂਸਾਖੇੜਾ (ਕੁਲਾਂ) ਵਿਖੇ ਲੰਬੇ ਕੇਸ ਅਤੇ ਕੇਸ ਸੰਭਾਲ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਕਰੀਬ 56 ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਪਿੰਡ ਮੂਸਾਖੇੜਾ ਦੀਆਂ ਸੰਗਤਾਂ ਵਲੋਂ ਪੂਰਾ ਸਹਿਯੋਗ ਦਿੱਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਅੰਗਰੇਜ ਸਿੰਘ ਅਤੇ ਗੁਰੂ ਘਰ ਦੇ ਗ੍ਰੰਥੀ ਭਾਈ ਸੁਖਬੀਰ ਸਿੰਘ ਨੇ ਸੇਵਾ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ। ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ, ਜਦਕਿ ਸਾਰੇ ਭਾਗ ਲੈਣ ਵਾਲੇ ਬੱਚਿਆਂ ਨੂੰ ਮੈਡਲ ਅਤੇ ਸਰਟੀਫਿਕੇਟ ਦਿੱਤੇ ਗਏ। ਸਮਾਗਮ ਦੌਰਾਨ ਬੀਬੀਆਂ ਅਤੇ ਭੈਣਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਬੱਚਿਆਂ ਦੇ ਮਾਤਾ-ਪਿਤਾ ਵੀ ਉਨ੍ਹਾਂ ਦਾ ਹੌਸਲਾ ਵਧਾਉਣ ਲਈ ਪਹੁੰਚੇ। ਐਡਵੋਕੇਟ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਅਜਿਹੇ ਮੁਕਾਬਲੇ ਕਰਵਾਉਣ ਦਾ ਮੁੱਖ ਮਕਸਦ ਬੱਚਿਆਂ ਨੂੰ ਸਿੱਖੀ ਸਰੂਪ ਨਾਲ ਜੋੜਨਾ, ਉਨ੍ਹਾਂ ਅੰਦਰ ਗੁਰਸਿੱਖੀ ਪ੍ਰਤੀ ਪਿਆਰ ਅਤੇ ਸਤਿਕਾਰ ਪੈਦਾ ਕਰਨਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਉਹ ਖੁਦ ਇਨ੍ਹਾਂ ਸਮਾਗਮਾਂ ਵਿੱਚ ਹਾਜ਼ਰੀ ਭਰ ਕੇ ਸੰਗਤਾਂ ਅਤੇ ਬੱਚਿਆਂ ਨੂੰ ਉਤਸ਼ਾਹਿਤ ਕਰ ਰਹੇ ਹਨ।ਮੁਕਾਬਲਿਆਂ ਦੇ 3 ਤੋਂ 7 ਸਾਲ ਉਮਰ ਵਰਗ ਵਿੱਚ ਅਸ਼ਮੀਤ ਕੌਰ ਨੇ ਪਹਿਲਾ, ਆਗਮਜੀਤ ਕੌਰ ਨੇ ਦੂਜਾ ਅਤੇ ਅਨਮੋਲ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 8 ਤੋਂ 11 ਸਾਲ ਉਮਰ ਵਰਗ ਵਿੱਚ ਕਰਮਨਜੋਤ ਸਿੰਘ ਪਹਿਲੇ, ਜਸਕੀਰਤ ਸਿੰਘ ਦੂਜੇ ਅਤੇ ਸਾਹਿਬਜੋਤ ਸਿੰਘ ਤੀਜੇ ਸਥਾਨ ‘ਤੇ ਰਹੇ। 12 ਤੋਂ 16 ਸਾਲ ਉਮਰ ਵਰਗ ਵਿੱਚ ਗੁਰਵੀਰ ਸਿੰਘ ਨੇ ਪਹਿਲਾ, ਜਸਮਨਜੋਤ ਸਿੰਘ ਨੇ ਦੂਜਾ ਅਤੇ ਹਰਮਨਜੋਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਢਾਡੀ ਜਥੇ ਵਿੱਚ ਸ਼ਾਮਿਲ ਭਾਈ ਸੁਖਵਿੰਦਰ ਸਿੰਘ, ਭਾਈ ਇੰਦਰਪਾਲ ਸਿੰਘ, ਭਾਈ ਮਨਪ੍ਰੀਤ ਸਿੰਘ, ਭਾਈ ਰਾਜ ਸਿੰਘ ਅਤੇ ਭਾਈ ਗੁਰਚਰਨ ਸਿੰਘ ਨੇ ਵੀ ਹਾਜ਼ਰੀ ਭਰਦਿਆਂ ਸੇਵਾ ਨਿਭਾਈ ਅਤੇ ਸੰਗਤਾਂ ਨੂੰ ਗੁਰਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਰੈੱਡ ਕਰਾਸ ਵਲੋਂ ਮਨਾਇਆ ਗਿਆ ਵਿਸ਼ਵ ਮੁਢਲੀ ਸਹਾਇਤਾ ਦਿਵਸ ਅਗਲੀ ਖ਼ਬਰ 29-30 ਸਤੰਬਰ ਨੂੰ ਸਿਰਸਾ ’ਚ ਕਰਨਗੇ ਵਿਰੋਧ ਪ੍ਰਦਰਸ਼ਨ 8ਵੇਂ ਤਨਖਾਹ ਕਮਿਸ਼ਨ ਤੋਂ ਬਾਹਰ ਰੱਖਣ ’ਤੇ ਸੇਵਾ ਮੁਕਤ ਕਰਮਚਾਰੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।