20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਓਜ਼ੋਨ ਪਰਤ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ

ਫ਼ਿਰੋਜ਼ਪੁਰ, 19 ਸਤੰਬਰ (ਗੁਰਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਵਿਖੇ ਵਿਸ਼ਵ ਓਜ਼ੋਨ ਦਿਵਸ ਮੌਕੇ ਵਾਤਾਵਰਨ ਸੁਰੱਖਿਆ ਅਤੇ ਓਜ਼ੋਨ ਪਰਤ ਦੀ ਮਹੱਤਤਾ ਸਬੰਧੀ ਵਿਦਿਆਰਥਣਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਕਾਲਜ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਦੇ ਆਸ਼ੀਰਵਾਦ, ਡਾ.

ਅਜੀਤ ਡੈਸਕ 20-09-2026
ਫ਼ਿਰੋਜ਼ਪੁਰ, 19 ਸਤੰਬਰ (ਗੁਰਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਵਿਖੇ ਵਿਸ਼ਵ ਓਜ਼ੋਨ ਦਿਵਸ ਮੌਕੇ ਵਾਤਾਵਰਨ ਸੁਰੱਖਿਆ ਅਤੇ ਓਜ਼ੋਨ ਪਰਤ ਦੀ ਮਹੱਤਤਾ ਸਬੰਧੀ ਵਿਦਿਆਰਥਣਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਕਾਲਜ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਦੇ ਆਸ਼ੀਰਵਾਦ, ਡਾ.ਅਗਨੀਜ਼ ਢਿੱਲੋਂ, ਪ੍ਰਧਾਨ ਕਾਲਜ ਮੈਨੇਜਮੈਂਟ ਦੇ ਮਾਰਗਦਰਸ਼ਨ ਤੇ ਐਡਵੋਕੇਟ ਅਜੈ ਬੱਤਾ ਸਕੱਤਰ ਅਤੇ ਡਾ.ਸੰਗੀਤਾ ਪ੍ਰਿੰਸੀਪਲ ਦੀ ਅਗਵਾਈ ਹੇਠ ਕਾਰਵਾਈਆਂ ਗਤੀਵਿਧੀਆਂ ਨੂੰ ਡੀ.ਐੱਸ.ਟੀ. ਕਿਉਰੀ ਗ੍ਰਾਂਟ ਤੇ ਆਈ.ਕਿਊ.ਏ.ਸੀ. ਦਾ ਸਹਿਯੋਗ ਪ੍ਰਾਪਤ ਰਿਹਾ। ਪੋਸਟ ਗ੍ਰੈਜੂਏਟ ਕੈਮਿਸਟਰੀ ਵਿਭਾਗ ਵਲੋਂ ਵਿਦਿਆਰਥਣਾਂ ਨੇ ਓਜ਼ੋਨ ਪਰਤ ਦੀ ਮਹੱਤਤਾ, ਓਜ਼ੋਨ ਘਾਟ ਦੇ ਕਾਰਨਾਂ ਅਤੇ ਵਾਤਾਵਰਨ ’ਤੇ ਇਸ ਦੇ ਪ੍ਰਭਾਵਾਂ ਬਾਰੇ ਪਾਵਰ ਪੁਆਇੰਟ ਪੇਸ਼ਕਾਰੀਆਂ ਦਿੱਤੀਆਂ। ਇਸੇ ਦੌਰਾਨ ‘ਓਜ਼ੋਨ ਡਿਪਲੀਸ਼ਨ ਐਂਡ ਕੋਜ਼ਿਜ਼’ ਵਿਸ਼ੇ ’ਤੇ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ.ਸੰਗੀਤਾ ਨੇ ਵਿਸ਼ਵ ਓਜ਼ੋਨ ਦਿਵਸ ਮੌਕੇ ਕਰਵਾਈਆਂ ਗਈਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਧਾਰਮਿਕ ਸਮਾਗਮ ਅਗਲੀ ਖ਼ਬਰ ਹੁੱਡਾ ਦੇ ਖਪਤਕਾਰਾਂ ਦੀਆਂ ਸਮੱਸਿਆਵਾਂ ਸੰਬੰਧੀ ਐਮ.ਸੀ. ਨਿਤਿਨ ਗਰਗ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।