25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਹੈਰੋਇਨ ਸਮੇਤ ਵਿਅਕਤੀ ਕਾਬੂ

ਟੋਹਾਣਾ, 24 ਸਤੰਬਰ (ਮਨਜੀਤ ਸਿੰਘ) - ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸ਼ਹਿਰ ਟੋਹਾਣਾ ਪੁਲਿਸ ਨੇ ਇਕ ਵਿਅਕਤੀ ਨੂੰ 7. 16 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।

ਅਜੀਤ ਡੈਸਕ 25-09-2026
ਟੋਹਾਣਾ, 24 ਸਤੰਬਰ (ਮਨਜੀਤ ਸਿੰਘ) - ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸ਼ਹਿਰ ਟੋਹਾਣਾ ਪੁਲਿਸ ਨੇ ਇਕ ਵਿਅਕਤੀ ਨੂੰ 7.16 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਰਾਜਮਣੀ ਉਰਫ਼ ਮਣੀ ਪੁੱਤਰ ਅਮਰ ਸਿੰਘ ਵਾਸੀ ਵਾਰਡ ਨੰਬਰ 11, ਬਾਜ਼ੀਗਰ ਮੁਹੱਲਾ, ਟੋਹਾਣਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਥਾਣਾ ਸ਼ਹਿਰ ਟੋਹਾਣਾ ਦੇ ਇੰਚਾਰਜ ਇੰਸਪੈਕਟਰ ਸੰਦੀਪ ਨੇ ਦੱਸਿਆ ਕਿ ਪੁਲਿਸ ਟੀਮ ਟੋਹਾਣਾ-ਰਤੀਆ ਸੜਕ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਚੌਕਸੀ ਵਰਤ ਰਹੀ ਸੀ। ਇਸ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮ ਨੇ ਨਵੇਂ ਬਾਈਪਾਸ ’ਤੇ ਨਵੀਂ ਅਨਾਜ ਮੰਡੀ ਦੇ ਟੀ-ਪੁਆਇੰਟ ਨੇੜੇ ਛਾਪਾ ਮਾਰ ਕੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ। ਨਿਯਮਾਂ ਅਨੁਸਾਰ ਤਲਾਸ਼ੀ ਲੈਣ ’ਤੇ ਮੁਲਜ਼ਮ ਦੀ ਪੈਂਟ ਦੀ ਜੇਬ ਵਿੱਚੋਂ ਪਾਰਦਰਸ਼ੀ ਮੋਮੀ ਲਿਫ਼ਾਫ਼ੇ ਵਿੱਚ ਰੱਖੀ 7.16 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਬਰਾਮਦ ਨਸ਼ੀਲਾ ਪਦਾਰਥ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਸੰਬੰਧੀ ਥਾਣਾ ਸ਼ਹਿਰ ਟੋਹਾਣਾ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਪਿਛਲੀ ਖ਼ਬਰ ਵਿਦਿਆਰਥਣਾਂ ਸਾਈਬਰ ਅਪਰਾਧ ਪ੍ਰਤੀ ਜਾਗਰੂਕ ਹੋਣ-ਮੀਨਾ ਪਰਮਾਰ ਅਗਲੀ ਖ਼ਬਰ ਫਸਲ ਰਜਿਸਟਰੇਸ਼ਨ ਲਈ ਸਰਕਾਰ ਦੇ ਪੋਰਟਲ ਸਿਸਟਮ ’ਚ ਫਸੇ ਕਿਸਾਨ-ਲਖਵਿੰਦਰ ਸਿੰਘ ਔਲਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।