25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸੇਵਾ ਸੰਕਲਪ ਅਭਿਆਨ ਤਹਿਤ ਪੁਲਿਸ ਮੁਲਾਜ਼ਮਾਂ ਨੇ ਕੀਤਾ ਖੂਨਦਾਨ

ਸਿਰਸਾ, 24 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਬਰਨਾਲਾ ਰੋਡ ’ਤੇ ਪੁਲਿਸ ਲਾਈਨ ਦੇ ਕਮਿਊਨਿਟੀ ਸੈਂਟਰ ’ਚ ਸੇਵਾ ਸੰਕਲਪ ਅਭਿਆਨ ਤਹਿਤ ਖੂਨਦਾਨ ਕੈਂਪ ਲਾਇਆ ਗਿਆ। ਸਿਰਸਾ ਦੇ ਸਿਵਲ ਹਸਪਤਾਲ ਦੇ ਡਾ.

ਅਜੀਤ ਡੈਸਕ 25-09-2026
ਸਿਰਸਾ, 24 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਬਰਨਾਲਾ ਰੋਡ ’ਤੇ ਪੁਲਿਸ ਲਾਈਨ ਦੇ ਕਮਿਊਨਿਟੀ ਸੈਂਟਰ ’ਚ ਸੇਵਾ ਸੰਕਲਪ ਅਭਿਆਨ ਤਹਿਤ ਖੂਨਦਾਨ ਕੈਂਪ ਲਾਇਆ ਗਿਆ। ਸਿਰਸਾ ਦੇ ਸਿਵਲ ਹਸਪਤਾਲ ਦੇ ਡਾ. ਸਮਤਾ ਦੀ ਨਿਗਰਾਨੀ ਹੇਠ ਲਾਏ ਗਏ ਇਸ ਕੈਂਪ ਵਿੱਚ ਕੁੱਲ 85 ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਖੂਨਦਾਨ ਕੀਤਾ। ਕੈਂਪ ਵਿੱਚ ਸ਼ਾਮਲ ਡੀ.ਐਸ.ਪੀ. ਸੁਖਬੀਰ ਸਿੰਘ ਨੇ ਕਿਹਾ ਕਿ ਖੂਨਦਾਨ ਇੱਕ ਮਹਾਨ ਦਾਨ ਹੈ। ਖੂਨ ਦੀ ਇੱਕ ਬੂੰਦ ਵੀ ਜਾਨ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਇੱਕ ਸਮਾਜਿਕ ਕਾਰਜ ਹੈ ਜੋ ਲੋੜਵੰਦ ਮਰੀਜ਼ਾਂ ਨੂੰ ਸਿੱਧੇ ਤੌਰ ’ਤੇ ਲਾਭ ਪਹੁੰਚਾਉਂਦਾ ਹੈ। ਪੁਲਿਸ ਮੁਲਾਜ਼ਮਾਂ ਵੱਲੋਂ ਸਵੈ-ਇੱਛਾ ਨਾਲ ਖੂਨਦਾਨ ਕਰਨਾ ਸੇਵਾ ਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਡੀ.ਐਸ.ਪੀ. ਨੇ ਕਿਹਾ ਕਿ ਨੌਜਵਾਨ ਦੇਸ਼ ਤੇ ਸਮਾਜ ਦੀ ਤਾਕਤ ਹਨ। ਉਨ੍ਹਾਂ ਨੂੰ ਆਪਣੀ ਊਰਜਾ ਨੂੰ ਸਕਾਰਾਤਮਕ ਗਤੀਵਿਧੀਆਂ ਵਿੱਚ ਲਗਾਉਣਾ ਚਾਹੀਦਾ ਹੈ ਤੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਤੇ ਖੇਡਾਂ, ਸਿੱਖਿਆ ਅਤੇ ਸਮਾਜ ਸੇਵਾ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ।
ਪਿਛਲੀ ਖ਼ਬਰ ਹਰਿਆਣਾ ਭਾਜਪਾ ਨੂੰ ਤਜਰਬੇ ਅਤੇ ਸੰਗਠਨਾਤਮਕ ਹੁਨਰ ਤੋਂ ਮਿਲੇਗੀ ਨਵੀਂ ਊਰਜਾ - ਸੁਭਾਸ਼ ਬਰਾਲਾ ਅਗਲੀ ਖ਼ਬਰ ਵਿਦਿਆਰਥਣਾਂ ਸਾਈਬਰ ਅਪਰਾਧ ਪ੍ਰਤੀ ਜਾਗਰੂਕ ਹੋਣ-ਮੀਨਾ ਪਰਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।