ਵਿਸ਼ਵ ਪਸ਼ੂ ਦਿਵਸ ਮੌਕੇ ਰਿਗਵੇਦਾ ਇੰਟਰਨੈਸ਼ਨਲ ਸਕੂਲ ਟੋਹਾਣਾ ’ਚ ਪਸ਼ੂ ਜਾਗਰੂਕਤਾ ਰੈਲੀ
ਟੋਹਾਣਾ, 3 ਅਕਤੂਬਰ (ਮਨਜੀਤ ਸਿੰਘ)- ਟੋਹਾਣਾ ਦੇ ਦਮਕੌਰਾ ਰੋਡ ਸਥਿਤ ਰਿਗਵੇਦਾ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਪਸ਼ੂ ਦਿਵਸ ਮੌਕੇ ਵਿਦਿਆਰਥੀਆਂ ਵਿੱਚ ਪਸ਼ੂ-ਪੰਛੀਆਂ ਪ੍ਰਤੀ ਪਿਆਰ, ਦਇਆ ਤੇ ਸੰਵੇਦਨਸ਼ੀਲਤਾ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਪਸ਼ੂ ਜਾਗਰੂਕਤਾ ਰੈਲੀ ਕਰਵਾਈ ਗਈ। ਰੈਲੀ ਵਿੱਚ ਸਕੂਲ ਦੀਆਂ 7ਵੀਂ ਤੇ 8ਵੀਂ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਟੋਹਾਣਾ, 3 ਅਕਤੂਬਰ (ਮਨਜੀਤ ਸਿੰਘ)- ਟੋਹਾਣਾ ਦੇ ਦਮਕੌਰਾ ਰੋਡ ਸਥਿਤ ਰਿਗਵੇਦਾ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਪਸ਼ੂ ਦਿਵਸ ਮੌਕੇ ਵਿਦਿਆਰਥੀਆਂ ਵਿੱਚ ਪਸ਼ੂ-ਪੰਛੀਆਂ ਪ੍ਰਤੀ ਪਿਆਰ, ਦਇਆ ਤੇ ਸੰਵੇਦਨਸ਼ੀਲਤਾ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਪਸ਼ੂ ਜਾਗਰੂਕਤਾ ਰੈਲੀ ਕਰਵਾਈ ਗਈ। ਰੈਲੀ ਵਿੱਚ ਸਕੂਲ ਦੀਆਂ 7ਵੀਂ ਤੇ 8ਵੀਂ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪਸ਼ੂ-ਪੰਛੀਆਂ ਦੀ ਸੁਰੱਖਿਆ, ਜੀਵ-ਜੰਤੂਆਂ ਪ੍ਰਤੀ ਦਇਆ ਤੇ ਉਨ੍ਹਾਂ ਦੀ ਸੰਭਾਲ ਸੰਬੰਧੀ ਵੱਖ-ਵੱਖ ਆਕਰਸ਼ਕ ਤੇ ਸੰਦੇਸ਼ ਭਰਪੂਰ ਪੋਸਟਰ, ਤਖ਼ਤੀਆਂ ਤੇ ਬੈਨਰ ਤਿਆਰ ਕੀਤੇ ਗਏ। ਵਿਦਿਆਰਥੀਆਂ ਨੇ ਇਨ੍ਹਾਂ ਰਾਹੀਂ ਲੋਕਾਂ ਨੂੰ ਪਸ਼ੂ-ਪੰਛੀਆਂ ਦੀ ਰੱਖਿਆ ਤੇ ਸੰਭਾਲ ਲਈ ਪ੍ਰੇਰਿਤ ਕੀਤਾ। ਸਕੂਲ ਦੇ ਵਿਹੜੇ ਵਿੱਚ ਕਰਵਾਈ ਗਈ ਇਸ ਜਾਗਰੂਕਤਾ ਰੈਲੀ ਦੌਰਾਨ ਵਿਦਿਆਰਥੀਆਂ ਨੇ ਅਨੁਸ਼ਾਸਨ ਤੇ ਉਤਸ਼ਾਹ ਨਾਲ ਭਾਗ ਲਿਆ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਦਾ ਪ੍ਰਗਟਾਵਾ ਕੀਤਾ। ਸਕੂਲ ਪ੍ਰਿੰਸੀਪਲ ਰਾਜਨ ਦੁਬੇ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਬੱਚਿਆਂ ਵਿੱਚ ਸ਼ੁਰੂ ਤੋਂ ਹੀ ਉਨ੍ਹਾਂ ਪ੍ਰਤੀ ਦਇਆ, ਸੰਵੇਦਨਸ਼ੀਲਤਾ ਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ ਹੈ। ਸਕੂਲ ਚੇਅਰਮੈਨ ਪ੍ਰਦੀਪ ਕੁਮਾਰ ਮੜੀਆ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਮਨੁੱਖੀ ਕਦਰਾਂ-ਕੀਮਤਾਂ ਤੇ ਸਮਾਜਿਕ ਜ਼ਿੰਮੇਵਾਰੀਆਂ ਨਾਲ ਜੋੜਦੀਆਂ ਹਨ।