ਨੱਥੂਵਾਲ ਵਿਖੇ ਦਸਤਾਰ ਸਿਖਲਾਈ ਕੈਂਪ ਦੇ ਦੂਜੇ ਦਿਨ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ
ਟੋਹਾਣਾ, 3 ਅਕਤੂਬਰ (ਮਨਜੀਤ ਸਿੰਘ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਨੱਥੂਵਾਲ ਵਿਖੇ ਬੱਚਿਆਂ ਨੂੰ ਦਸਤਾਰ ਸਜਾਉਣ ਦੀ ਸਿਖਲਾਈ ਦੇਣ ਲਈ ਸ਼ੁਰੂ ਕੀਤੇ ਹਫ਼ਤਾਵਾਰੀ ਦਸਤਾਰ ਸਿਖਲਾਈ ਕੈਂਪ ਦੇ ਦੂਜੇ ਦਿਨ ਨੱਥੂਵਾਲ, ਚਿੱਲੇਵਾਲ, ਧਾਰਸੂਲ ਅਤੇ ਅੱਕਾਂਵਾਲੀ ਸਮੇਤ ਆਸ-ਪਾਸ ਦੇ ਪਿੰਡਾਂ ਤੋਂ ਪਹੁੰਚੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਨੇ ਦੱਸਿਆ ਕਿ ਇਹ ਦਸਤਾਰ ਸਿਖਲਾਈ ਕੈਂਪ 2 ਅਕਤੂਬਰ ਤੋਂ ਸ਼ੁਰੂ ਹੋਇਆ ਹੈ, ਜੋ 9 ਅਕਤੂਬਰ 2026 ਤੱਕ ਪੂਰਾ ਹਫ਼ਤਾ ਚੱਲੇਗਾ।
ਟੋਹਾਣਾ, 3 ਅਕਤੂਬਰ (ਮਨਜੀਤ ਸਿੰਘ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਨੱਥੂਵਾਲ ਵਿਖੇ ਬੱਚਿਆਂ ਨੂੰ ਦਸਤਾਰ ਸਜਾਉਣ ਦੀ ਸਿਖਲਾਈ ਦੇਣ ਲਈ ਸ਼ੁਰੂ ਕੀਤੇ ਹਫ਼ਤਾਵਾਰੀ ਦਸਤਾਰ ਸਿਖਲਾਈ ਕੈਂਪ ਦੇ ਦੂਜੇ ਦਿਨ ਨੱਥੂਵਾਲ, ਚਿੱਲੇਵਾਲ, ਧਾਰਸੂਲ ਅਤੇ ਅੱਕਾਂਵਾਲੀ ਸਮੇਤ ਆਸ-ਪਾਸ ਦੇ ਪਿੰਡਾਂ ਤੋਂ ਪਹੁੰਚੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਨੇ ਦੱਸਿਆ ਕਿ ਇਹ ਦਸਤਾਰ ਸਿਖਲਾਈ ਕੈਂਪ 2 ਅਕਤੂਬਰ ਤੋਂ ਸ਼ੁਰੂ ਹੋਇਆ ਹੈ, ਜੋ 9 ਅਕਤੂਬਰ 2026 ਤੱਕ ਪੂਰਾ ਹਫ਼ਤਾ ਚੱਲੇਗਾ। ਕੈਂਪ ਦੌਰਾਨ ਬੱਚਿਆਂ ਨੂੰ ਦਸਤਾਰ ਸਜਾਉਣ ਦੇ ਵੱਖ-ਵੱਖ ਢੰਗਾਂ ਦੀ ਸਿਖਲਾਈ ਦੇਣ ਦੇ ਨਾਲ-ਨਾਲ ਦਸਤਾਰ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਕੈਂਪ ਦੇ ਦੂਜੇ ਦਿਨ ਭਾਈ ਇੰਦਰਪਾਲ ਸਿੰਘ ਨੇ ਆਪਣੀ ਸੇਵਾ ਨਿਭਾਉਂਦਿਆਂ ਬੱਚਿਆਂ ਨੂੰ ਦਸਤਾਰ ਸਜਾਉਣ ਦੀ ਸਿਖਲਾਈ ਦਿੱਤੀ। ਭਾਈ ਅਮਰਜੀਤ ਸਿੰਘ ਧਮਤਾਨ ਸਾਹਿਬ ਵੱਲੋਂ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ। ਐਡਵੋਕੇਟ ਅਮਨਪ੍ਰੀਤ ਕੌਰ ਨੇ ਕਿਹਾ ਕਿ ਕੈਂਪ ਵਿੱਚ ਸਿਰਫ਼ ਨੱਥੂਵਾਲ ਹੀ ਨਹੀਂ, ਸਗੋਂ ਆਸ-ਪਾਸ ਦੇ ਪਿੰਡਾਂ ਤੋਂ ਵੀ ਬੱਚੇ ਪਹੁੰਚ ਰਹੇ ਹਨ। ਇਸ ਮੌਕੇ ਸਵਰਨ ਸਿੰਘ, ਭਾਈ ਹਰਵਿੰਦਰ ਸਿੰਘ, ਭਵਦੀਪ ਸਿੰਘ ਅਤੇ ਗ੍ਰੰਥੀ ਸਿੰਘ ਵੀ ਹਾਜ਼ਰ ਸਨ। ਕੈਂਪ ਦੀ ਅਗਲੀ ਸੇਵਾ ਭਾਈ ਅਮਰਜੀਤ ਸਿੰਘ ਵੱਲੋਂ ਨਿਭਾਈ ਜਾਵੇਗੀ।