ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਕੀਤੀ ਸ਼ਰਧਾਂਜਲੀ ਭੇਟ
ਸਿਰਸਾ, 4 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਭਾਰਤੀ ਕਿਸਾਨ ਏਕਤਾ (ਬੀਕੇਈ) ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨ ਅੰਦੋਲਨ ਦੌਰਾਨ ਇੱਕ ਵਾਹਨ ਦੁਆਰਾ ਕੁਚਲੇ ਗਏ ਕਿਸਾਨਾਂ ਦੀ ਸ਼ਹਾਦਤ ਦੀ ਵਰ੍ਹੇਗੰਢ ਮੌਕੇ ਬੀਤੇ ਕੱਲ੍ਹ ਦ। ਰ ਸ਼ਾਮ ਪੰਜੂਆਣਾ ਦੇ ਲੰਗਰ ਸਥਾਨ ’ਤੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਸਿਰਸਾ, 4 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਭਾਰਤੀ ਕਿਸਾਨ ਏਕਤਾ (ਬੀਕੇਈ) ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨ ਅੰਦੋਲਨ ਦੌਰਾਨ ਇੱਕ ਵਾਹਨ ਦੁਆਰਾ ਕੁਚਲੇ ਗਏ ਕਿਸਾਨਾਂ ਦੀ ਸ਼ਹਾਦਤ ਦੀ ਵਰ੍ਹੇਗੰਢ ਮੌਕੇ ਬੀਤੇ ਕੱਲ੍ਹ ਦ।ਰ ਸ਼ਾਮ ਪੰਜੂਆਣਾ ਦੇ ਲੰਗਰ ਸਥਾਨ ’ਤੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਹੀਦ ਕਿਸਾਨਾਂ ਦੀਆਂ ਤਸਵੀਰਾਂ ’ਤੇ ਫੁੱਲ ਚੜ੍ਹਾਏ ਗਏ ਅਤੇ ਕਿਸਾਨ ਅੰਦੋਲਨ ਵਿੱਚ ਮਾਰੇ ਗਏ ਸਾਰੇ ਕਿਸਾਨਾਂ ਨੂੰ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਬੀਕੇਈ ਪ੍ਰਧਾਨ ਲਖਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਪਿੰਡ ਪੰਜੂਆਣਾ, ਭੰਗੂ, ਰਘੁਆਣਾ, ਖਾਈ ਸ਼ੇਰਗੜ੍ਹ ਅਤੇ ਹੋਰਾਂ ਨੇੜਲੇ ਕਈ ਪਿੰਡਾਂ ਦੇ ਕਿਸਾਨਾਂ ਅਤੇ ਨੌਜਵਾਨਾਂ ਨੇ ਸ਼ਹੀਦ ਕਿਸਾਨਾਂ ਨੂੰ ਯਾਦ ਕੀਤਾ ਅਤ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ। ਇਸ ਮੌਕੇ ਬੀਕੇਈ ਦੇ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ 3 ਅਕਤੂਬਰ ਨੂੰ ਭਾਰਤੀ ਕਿਸਾਨ ਅੰਦੋਲਨ ਦੇ ਇਤਿਹਾਸ ਦਾ ਸਭ ਤੋਂ ਦਰਦਨਾਕ ਅਤੇ ਕਾਲਾ ਦਿਨ ਦੱਸਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਨੇ ਆਪਣੇ ਹੱਕਾਂ ਅਤੇ ਇਨਸਾਫ਼ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਲੰਬੇ ਸੰਘਰਸ਼ ਅਤੇ ਸ਼ਹਾਦਤ ਕਾਰਨ ਹੀ ਕੇਂਦਰ ਸਰਕਾਰ ਨੂੰ ਤਿੰਨੋਂ ਖੇਤੀਬਾੜੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ। ਇਨ੍ਹਾਂ ਬਹਾਦਰ ਸ਼ਹੀਦ ਕਿਸਾਨਾਂ ਦੀ ਕੁਰਬਾਨੀ ਕਿਸਾਨ ਅੰਦੋਲਨ ਦੇ ਇਤਿਹਾਸ ਵਿੱਚ ਹਮੇਸ਼ਾ ਅਮਰ ਰਹੇਗੀ। ਇਸ ਮੌਕੇ ਸੁਖਜਿੰਦਰ ਸਿੰਘ, ਲਾਭ ਸਿੰਘ, ਬਲਜਿੰਦਰ ਸਿੰਘ, ਕੁਲਵੰਤ ਸਿੰਘ, ਸਤਨਾਮ ਸਿੰਘ, ਗਗਨਦੀਪ ਸਿੰਘ, ਇਕਬਾਲ ਸਿੰਘ, ਰੇਸ਼ਮ ਬਰਾੜ, ਸੋਨੂੰ, ਬੱਬੂ, ਸਮਨਦੀਪ ਅਤੇ ਸੁਖਮਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਨੌਜਵਾਨ ਮੌਜੂਦ ਸਨ।