07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਨਸ਼ੀਲੇ ਪਦਾਰਥ ਸਮੇਤ ਵਿਅਕਤੀ ਕਾਬੂ

ਨਵੀਂ ਦਿੱਲੀ, 6 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਰੋਹਿਣੀ ਜ਼ਿਲ੍ਹੇ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਢੋਆ-ਢੁਆਈ ਨੂੰ ਰੋਕਣ ਲਈ ਲਗਾਤਾਰ ਮੁਹਿੰਮ ਚਲਾਈ ਹੋਈ ਹੈ।

ਅਜੀਤ ਡੈਸਕ 07-10-2026
ਨਵੀਂ ਦਿੱਲੀ, 6 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਰੋਹਿਣੀ ਜ਼ਿਲ੍ਹੇ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਢੋਆ-ਢੁਆਈ ਨੂੰ ਰੋਕਣ ਲਈ ਲਗਾਤਾਰ ਮੁਹਿੰਮ ਚਲਾਈ ਹੋਈ ਹੈ। ਪੁਲਿਸ ਨੇ ਇਸ ਮਾਮਲੇ ਵਿਚ ਸ਼ਾਮਿਲ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਕੋਲੋਂ 19 ਗ੍ਰਾਮ ਐਮ.ਡੀ. (ਮੈਫੇਡ੍ਰੋਨ) ਬਰਾਮਦ ਕੀਤੀ ਹੈ ਅਤੇ ਥਾਣਾ ਕੇ.ਐਨ.ਕੇ. ਮਾਰਗ ਵਿਖੇ ਐਨ.ਡੀ.ਪੀ.ਐਸ. ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਇਸ ਮੁਲਜ਼ਮ ਦਾ ਨਾਂਅ ਅਨਿਕੇਤ ਉਰਫ ਕਾਲਾ (26) ਹੈ ਅਤੇ ਇਹ ਲਿਬਾਸਪੁਰ, ਦਿੱਲੀ ਦੇ ਇਲਾਕੇ ਦਾ ਰਹਿਣ ਵਾਲਾ ਹੈ। ਪੁਲਿਸ ਨੇ ਇਸ ਕੋਲੋਂ ਬਾਈਕ ਵੀ ਬਰਾਮਦ ਕਰ ਲਿਆ ਹੈ ਜੋ ਇਹ ਇਸ ਮਾਮਲੇ ਵਿਚ ਵਰਤਦਾ ਰਿਹਾ ਹੈ। ਇਸ ਮਾਮਲੇ ਪ੍ਰਤੀ ਪੁਲਿਸ ਨੂੰ ਇਕ ਭਰੋਸੇਯੋਗ ਜਾਣਕਾਰੀ ਮਿਲੀ ਸੀ ਜਿਸ ਦੇ ਆਧਾਰ ’ਤੇ ਪੁਲਿਸ ਨੇ ਏ.ਐਸ.ਆਈ. ਅਸ਼ੋਕ ਕੁਮਾਰ, ਏ.ਐਸ.ਆਈ. ਆਬਰਾਰ ਅਤੇ ਹੋਰ ਪੁਲਿਸ ਕਰਮਚਾਰੀਆਂ ਦੀ ਟੀਮ ਬਣਾ ਕੇ ਜਾਲ ਵਿਛਾਇਆ। ਇਸੇ ਦੌਰਾਨ ਪੁਲਿਸ ਨੂੰ ਬਾਈਕ ’ਤੇ ਇਕ ਵਿਅਕਤੀ ਨੂੰ ਸ਼ੱਕੀ ਹਾਲਾਤ ਵਿਚ ਵੇਖਿਆ ਅਤੇ ਉਸ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 19 ਗ੍ਰਾਮ ਐਮ.ਡੀ. ਬਰਾਮਦ ਕੀਤੀ ਹੈ। ਪੁਲਿਸ ਉਕਤ ਵਿਅਕਤੀ ਵਿਰੁੱਧ ਆਪਣੀ ਕਾਰਵਾਈ ਕਰ ਰਹੀ ਹੈ।
ਪਿਛਲੀ ਖ਼ਬਰ ਸੰਤ ਨਿਰੰਕਾਰੀ ਮਿਸ਼ਨ ਵਲੋਂ 79ਵਾਂ ਸੰਤ ਸਮਾਗਮ 23 ਤੋਂ ਅਗਲੀ ਖ਼ਬਰ ਮਧੂ-ਮੱਖੀ ਪਾਲਣ 12 ਬਕਸਿਆਂ ਨਾਲ ਸ਼ੁਰੂ ਹੋਇਆ ਸੀ, ਹੁਣ 500 ਬਕਸਿਆਂ ਨਾਲ ਵਿਦੇਸ਼ਾਂ ’ਚ ਪਹੁੰਚਾਇਆ ਜਾ ਰਿਹਾ ਹੈ ਸ਼ਹਿਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।