08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਸੰਬੰਧੀ ਵਿਸ਼ੇਸ਼ ਕੈਂਪ ਕੱਲ੍ਹ

ਯਮੁਨਾਨਗਰ, 7 ਅਕਤੂਬਰ (ਗੁਰਦਿਆਲ ਸਿੰਘ ਨਿਮਰ) ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਪ੍ਰੀਤੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਨੇ ਕੱਲ੍ਹ ਵੀਡੀਓ ਕਾਨਫਰੰਸ ਰਾਹੀਂ ਹਦਾਇਤਾਂ ਜਾਰੀ ਕੀਤੀਆਂ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਮੁਹਿੰਮ ਦੌਰਾਨ ਬਕਾਇਆ ਨੋਟਿਸਾਂ ਦੇ ਨਿਪਟਾਰੇ ਲਈ ਹਰੇਕ ਪੋਲਿੰਗ ਸਟੇਸ਼ਨ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣ। ਇਸ ਤਹਿਤ, ਸੰਬੰਧਤ ਬੀ.

ਅਜੀਤ ਡੈਸਕ 08-10-2026
ਯਮੁਨਾਨਗਰ, 7 ਅਕਤੂਬਰ (ਗੁਰਦਿਆਲ ਸਿੰਘ ਨਿਮਰ) ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਪ੍ਰੀਤੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਨੇ ਕੱਲ੍ਹ ਵੀਡੀਓ ਕਾਨਫਰੰਸ ਰਾਹੀਂ ਹਦਾਇਤਾਂ ਜਾਰੀ ਕੀਤੀਆਂ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਮੁਹਿੰਮ ਦੌਰਾਨ ਬਕਾਇਆ ਨੋਟਿਸਾਂ ਦੇ ਨਿਪਟਾਰੇ ਲਈ ਹਰੇਕ ਪੋਲਿੰਗ ਸਟੇਸ਼ਨ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣ। ਇਸ ਤਹਿਤ, ਸੰਬੰਧਤ ਬੀ. ਐਲ. ਓ. (ਜਿਨ੍ਹਾਂ ਦੇ ਨੋਟਿਸਾਂ ਦਾ ਨਿਪਟਾਰਾ ਲੰਬਿਤ ਹੈ) 7 ਅਕਤੂਬਰ ਤੋਂ 9 ਅਕਤੂਬਰ, 2026 ਤੱਕ ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਲਗਾਉਣਗੇ ਤੇ ਵੋਟਰਾਂ ਤੋਂ ਦਸਤਾਵੇਜ਼ ਪ੍ਰਾਪਤ ਕਰਨ ਅਤੇ ਬਕਾਇਆ ਨੋਟਿਸਾਂ ਦਾ ਨਿਪਟਾਰਾ ਕਰਨ ਲਈ ਘਰ-ਘਰ ਵੀ ਜਾਣਗੇ। ਇਸ ਤੋਂ ਇਲਾਵਾ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਸੰਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ ਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ ਆਪਣੇ-ਆਪਣੇ ਅਧਿਕਾਰ ਖੇਤਰ ਵਿਚ ਕੈਂਪਾਂ ਦਾ ਨਿਰੀਖਣ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੰਬੰਧਿਤ ਬੀ. ਐਲ. ਓ. ਕੰਮ ਤਨਦੇਹੀ ਨਾਲ ਕਰ ਰਹੇ ਹਨ। ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਪਿਛਲੀ ਖ਼ਬਰ ਮਨੋਹਰ ਮੈਮੋਰੀਅਲ ਕਾਲਜ ਵਿਖੇ ਮੈਗਾ ਨੌਕਰੀ ਮੇਲਾ 10 ਨੂੰ ਅਗਲੀ ਖ਼ਬਰ 2 ਕਿਲੋ 600 ਗ੍ਰਾਮ ਪੋਸਤ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।