ਗੂਹਲਾ ਚੀਕਾ, 9 ਅਕਤੂਬਰ (ਓ.ਪੀ. ਸੈਣੀ)- ਅਗਰਵਾਲ ਸਭਾ ਮਹਾਰਾਜਾ ਅਗਰਸੈਨ ਦੀ ਜੈਅੰਤੀ ਨੂੰ ਇੱਕ ਸ਼ਾਨਦਾਰ ਤੇ ਇਤਿਹਾਸਕ ਸਮਾਗਮ ਬਣਾਉਣ ਲਈ ਜ਼ੋਰਦਾਰ ਤਿਆਰੀਆਂ ਕਰ ਰਹੀ ਹੈ। ਇਸ ਸੰਬੰਧ ਵਿਚ ਅਗਰਵਾਲ ਸਭਾ ਕੈਥਲ ਦੇ ਪ੍ਰਧਾਨ ਰਾਮਪ੍ਰਤਾਪ ਗੁਪਤਾ ਨੇ ਚੀਕਾ ਵਿੱਚ ਅਗਰਵਾਲ ਧਰਮਸ਼ਾਲਾ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਅਗਰਵਾਲ ਭਾਈਚਾਰੇ ਦੇ ਪ੍ਰਮੁੱਖ ਮੈਂਬਰਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਸਮਾਰੋਹ ’ਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਅਗਰਵਾਲ ਧਰਮਸ਼ਾਲਾ ਚੀਕਾ ਦੇ ਪ੍ਰਧਾਨ ਕੁਲਵੰਤ ਰਾਏ ਗੋਇਲ ਨੇ ਸਮੁੱਚੇ ਅਗਰਵਾਲ ਭਾਈਚਾਰੇ ਵੱਲੋਂ ਸੱਦਾ ਸਵੀਕਾਰ ਕੀਤਾ ਤੇ ਉਨ੍ਹਾਂ ਨੂੰ ਆਪਣੀ ਸਰਗਰਮ ਭਾਗੀਦਾਰੀ ਦਾ ਭਰੋਸਾ ਦਿੱਤਾ। ਰਾਮਪ੍ਰਤਾਪ ਗੁਪਤਾ ਨੇ ਐਲਾਨ ਕੀਤਾ ਕਿ ਐਤਵਾਰ 11 ਅਕਤੂਬਰ ਨੂੰ ਸ਼ਹਿਰ ਵਿੱਚ ਵਿਸ਼ਾਲ ਸੋਭਾ ਯਾਤਰਾ ਕੱਢੀ ਜਾਵੇਗੀ। 12 ਅਕਤੂਬਰ ਨੂੰ ਵ੍ਰਿੰਦਾਵਨ ਗਾਰਡਨ ਵਿਖੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਮੌਕੇ ਕਈ ਪ੍ਰਮੁੱਖ ਸ਼ਖਸੀਅਤਾਂ ਸ਼ਾਮਲ ਹੋਣਗੀਆਂ ਜਿਸ ਵਿਚ ਭਾਜਪਾ ਦੀ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ, ਹਰਿਆਣਾ ਕੈਬਨਿਟ ਮੰਤਰੀ ਵਿਪੁਲ ਗੋਇਲ, ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਵੀਨ ਜਿੰਦਲ, ਸਾਬਕਾ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ, ਸਾਬਕਾ ਮੰਤਰੀ ਅਸੀਮ ਗੋਇਲ, ਘਣਸ਼ਿਆਮ ਸਰਾਫ, ਗੋਪਾਲ ਕਾਂਡਾ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਦੇ ਨਾਂਅ ਸ਼ਾਮਿਲ ਹਨ। ਇਸ ਮੌਕੇ ਮੰਡੀ ਦੇ ਪ੍ਰਧਾਨ ਕਰਮਚੰਦ ਗਰਗ, ਮਲਾਹ ਐਸੋਸੀਏਸ਼ਨ ਦੇ ਪ੍ਰਧਾਨ ਰਾਮਸਰੂਪ ਜਿੰਦਲ, ਗਊਸ਼ਾਲਾ ਦੇ ਪ੍ਰਧਾਨ ਦਰਸ਼ਨ ਲਾਲ, ਆਸ਼ੂ ਗੋਇਲ, ਰਾਜਕੁਮਾਰ ਗਰਗ, ਰਾਜਕੁਮਾਰ ਜਖੋਲੀ, ਰਾਜੇਸ਼ ਗਰਗ ਤੇ ਰਾਜੂ ਗੋਰਾ ਸਮੇਤ ਅਗਰਵਾਲ ਭਾਈਚਾਰੇ ਦੇ ਕਈ ਪ੍ਰਮੁੱਖ ਮੈਂਬਰ ਮੌਜੂਦ ਸਨ।