11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਬ੍ਰਿਗੇਡੀਅਰ ਰੋਹਿਤ ਸਹਿਗਲ ਦੇ ਦੌਰੇ ਨਾਲ ਕਪਾਲ ਮੋਚਨ ਵਿਖੇ ਜਾਰੀ ਐਨ. ਸੀ. ਸੀ. ਸਿਖਲਾਈ ਕੈਂਪ ਸਮਾਪਤ

ਯਮੁਨਾਨਗਰ, 10 ਅਕਤੂਬਰ (ਗੁਰਦਿਆਲ ਸਿੰਘ ਨਿਮਰ)- 14 ਹਰਿਆਣਾ ਬਟਾਲੀਅਨ ਐਨ. ਸੀ.

ਕੈਂਪ ਦੀ ਸਮਾਪਤੀ ਮੌਕੇ ਕੈਡਿਟਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਐਨ. ਸੀ. ਸੀ. ਦੇ ਅਧਿਕਾਰੀ। ਤਸਵੀਰ : ਨਿਮਰ 11-10-2026
ਯਮੁਨਾਨਗਰ, 10 ਅਕਤੂਬਰ (ਗੁਰਦਿਆਲ ਸਿੰਘ ਨਿਮਰ)- 14 ਹਰਿਆਣਾ ਬਟਾਲੀਅਨ ਐਨ. ਸੀ. ਸੀ. ਯਮੁਨਾਨਗਰ ਦੁਆਰਾ ਕਪਾਲ ਮੋਚਨ ਵਿਖੇ ਜਾਰੀ 10 ਰੋਜ਼ਾ ਸੰਯੁਕਤ ਸਾਲਾਨਾ ਸਿਖਲਾਈ ਕੈਂਪ ਵੱਖ-ਵੱਖ ਗਤੀਵਿਧੀਆਂ ਨਾਲ ਅੱਜ ਸਫ਼ਲਤਾਪੂਰਵਕ ਸਮਾਪਤ ਹੋ ਗਿਆ। ਕੈਂਪ ਦੌਰਾਨ ਐਨ.ਸੀ.ਸੀ. ਕੈਡਿਟਾਂ ਨੇ ਸ਼ਾਨਦਾਰ ਅਨੁਸ਼ਾਸਨ, ਪ੍ਰਤਿਭਾ, ਸਰੀਰਕ ਤੰਦਰੁਸਤੀ ਤੇ ਟੀਮ ਭਾਵਨਾ ਦਾ ਪ੍ਰਦਰਸ਼ਨ ਕੀਤਾ। ਕੈਂਪ ‘ਚ 12 ਵਿੱਦਿਅਕ ਸੰਸਥਾਵਾਂ ਦੇ 450 ਕੈਡਿਟਾਂ ਤੇ 8 ਐਸੋਸੀਏਟ ਐਨ. ਸੀ. ਸੀ. ਕੈਡਿਟਾਂ ਨੇ ਹਿੱਸਾ ਲਿਆ। ਕੈਂਪ ਦੌਰਾਨ ਕੈਡਿਟਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਅਤੇ ਉਨ੍ਹਾਂ ‘ਚ ਲੀਡਰਸ਼ਿਪ, ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਟੀਮ ‘ਚ ਕੰਮ ਕਰਨ ਦੀ ਭਾਵਨਾ ਵਿਕਸਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ। ਕੈਂਪ ਦੇ ਸਮਾਪਤੀ ਸਮਾਰੋਹ ‘ਚ ਬ੍ਰਿਗੇਡੀਅਰ ਰੋਹਿਤ ਸਹਿਗਲ ਵੀ. ਐਸ. ਐਮ./ਗਰੁੱਪ ਕਮਾਂਡਰ ਅੰਬਾਲਾ ਗਰੁੱਪ ਐਨ. ਸੀ. ਸੀ. ਨੇ ਉਚੇਚੇ ਤੌਰ ‘ਤੇ ਸ਼ਿਰਕਤ ਕਰਦਿਆਂ ਵੱਖ-ਵੱਖ ਸਿਖਲਾਈ ਗਤੀਵਿਧੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕੈਡਿਟਾਂ ਨਾਲ ਗੱਲਬਾਤ ਕੀਤੀ ਤੇ ਸਿਖਲਾਈ ਦੌਰਾਨ ਉਨ੍ਹਾਂ ਦੇ ਉਤਸ਼ਾਹ, ਅਨੁਸ਼ਾਸਨ ਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ। ਕੈਂਪ ਦੇ ਮੁੱਖ ਆਕਰਸ਼ਣਾਂ ‘ਚੋਂ ਇਕ ਗਣਤੰਤਰ ਦਿਵਸ ਕੈਂਪ ਦੀ ਤਿਆਰੀ ਸੀ। ਇਸ ਮੌਕੇ ਆਰ. ਡੀ. ਸੀ. ਦੇ ਕੈਡਿਟਾਂ ਨੇ ਡਰਿੱਲ ਅਭਿਆਸ ਅਤੇ ਸੱਭਿਆਚਾਰਕ ਅਭਿਆਸ ਕੀਤੇ ਜਦਕਿ ਡਰਿੱਲ ਸਕੁਐਡ ਨੇ ਸੰਪੂਰਨ ਤਾਲਮੇਲ, ਅਨੁਸ਼ਾਸਨ ਅਤੇ ਸ਼ਾਨਦਾਰ ਤਾਲ ਦਾ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਸੱਭਿਆਚਾਰਕ ਟੀਮ ਨੇ ਆਪਣੀ ਪ੍ਰਤਿਭਾ ਤੇ ਸਮਰਪਣ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ। ਕੈਂਪ ਦੌਰਾਨ ਕਈ ਪ੍ਰਕਾਰ ਦੇ ਖੇਡ ਮੁਕਾਬਲੇ ਵੀ ਕਰਵਾਏ ਗਏ ਜਿਨ੍ਹਾਂ ਦੌਰਾਨ ਕੈਡਿਟਾਂ ਨੂੰ ਆਪਣੀ ਸਰੀਰਕ ਤੰਦਰੁਸਤੀ ਤੇ ਪ੍ਰਤੀਯੋਗੀ ਯੋਗਤਾਵਾਂ ਨੂੰ ਬਿਹਤਰ ਬਣਾਉਣ ਲਈ ਉਤਸ਼ਾਹਿਤ ਕੀਤਾ ਗਿਆ। ਕੈਂਪ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰਦਿਆਂ 14 ਹਰਿਆਣਾ ਬਟਾਲੀਅਨ ਐਨ. ਸੀ. ਸੀ. ਦੇ ਕਮਾਂਡਿੰਗ ਅਫ਼ਸਰ ਕਰਨਲ ਪੰਕਜ ਪਾਰੇਖ ਨੇ ਸਿਖਲਾਈ ਕੈਂਪ ਨੂੰ ਸਫ਼ਲਤਾਪੂਰਵਕ ਪੂਰਾ ਕਰਨ ਬਦਲੇ ਕੈਡਿਟਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕੈਡਿਟਾਂ ਨੂੰ ਆਪਣੇ ਜੀਵਨ ‘ਚ ਅਨੁਸ਼ਾਸਨ, ਲੀਡਰਸ਼ਿਪ, ਦੇਸ਼ ਭਗਤੀ, ਜ਼ਿੰਮੇਵਾਰੀ ਤੇ ਟੀਮ ਭਾਵਨਾ ਵਰਗੇ ਮੁੱਲ ਪੈਦਾ ਕਰਨ ਲਈ ਪ੍ਰੇਰਿਤ ਕੀਤਾ। ਬੁਲਾਰਿਆਂ ਨੇ ਕੈਂਪ ਦੌਰਾਨ ਸਿਖਲਾਈ ਸਟਾਫ਼, ਏ. ਐਨ. ਓ./ਸੀ. ਟੀ. ਓ. ਤੇ ਭਾਗ ਲੈਣ ਵਾਲੀਆਂ ਵਿੱਦਿਅਕ ਸੰਸਥਾਵਾਂ ਦੁਆਰਾ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ 10 ਦਿਨ ਲੈਫ. ਕਰਨਲ ਕੁਮੁਦ ਮੈਨੀ ਪ੍ਰਸ਼ਾਸਕੀ ਅਧਿਕਾਰੀ ਨੇ ਕੈਂਪ ਦੀਆਂ ਸਾਰੀਆਂ ਗਤੀਵਿਧੀਆਂ ਦੀ ਨਿਗਰਾਨੀ ਕੀਤੀ। ਉਨ੍ਹਾਂ ਦੇ ਨਾਲ ਸੂਬੇਦਾਰ ਮੇਜਰ ਜਸਵੰਤ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਵੀ ਕੈਂਪ ਦੇ ਸਫਲ ਸੰਚਾਲਨ ‘ਚ ਮਹੱਤਵਪੂਰਨ ਭੂਮਿਕਾ ਨਿਭਾਈ ਗਈ।
ਪਿਛਲੀ ਖ਼ਬਰ ਪ੍ਰਮੁੱਖ ਬਾਜ਼ਾਰ ਬੰਦ ਹੋਣ ’ਤੇ ਵਪਾਰੀਆਂ ਦੇ ਕਰੋੜਾਂ ਰੁਪਏ ਦਾ ਹੋਇਆ ਨੁਕਸਾਨ ਅਗਲੀ ਖ਼ਬਰ ਟੇਬਲ ਟੈਨਿਸ ’ਚ ਗੁਰੂ ਨਾਨਕ ਗਰਲਜ਼ ਕਾਲਜ ਯਮੁਨਾਨਗਰ ਦੀ ਟੀਮ ਬਣੀ ਚੈਂਪੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।