12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਭਗੌੜਾ ਵਿਅਕਤੀ ਕਾਬੂ

ਬਿਲਗਾ, 11 ਅਕਤੂਬਰ (ਤਜਿੰਦਰ ਕੁਮਾਰ)- ਜ਼ਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਬਿਲਗਾ ਦੀ ਪੁਲਿਸ ਵੱਲੋਂ ਇੱਕ ਭਗੌੜੇ ਵਿਅਕਤੀ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਦਿਲਬਾਗ ਸਿੰਘ ਮੁੱਖ ਅਫਸਰ ਥਾਣਾ ਬਿਲਗਾ ਨੇ ਦੱਸਿਆ ਕਿ ਸਬ ਡਿਵੀਜ਼ਨ ਫਿਲੌਰ ਦੇ ਡੀ.

ਅਜੀਤ ਡੈਸਕ 12-10-2026
ਬਿਲਗਾ, 11 ਅਕਤੂਬਰ (ਤਜਿੰਦਰ ਕੁਮਾਰ)- ਜ਼ਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਬਿਲਗਾ ਦੀ ਪੁਲਿਸ ਵੱਲੋਂ ਇੱਕ ਭਗੌੜੇ ਵਿਅਕਤੀ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਦਿਲਬਾਗ ਸਿੰਘ ਮੁੱਖ ਅਫਸਰ ਥਾਣਾ ਬਿਲਗਾ ਨੇ ਦੱਸਿਆ ਕਿ ਸਬ ਡਿਵੀਜ਼ਨ ਫਿਲੌਰ ਦੇ ਡੀ.ਐੱਸ.ਪੀ. ਭਰਤ ਮਸੀਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ, ਨਸ਼ੀਲੇ ਪਦਾਰਥਾਂ ਨੂੰ ਵੇਚਣ ‘ਤੇ ਰੋਕਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ, ਏ.ਐਸ.ਆਈ. ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਗਸ਼ਤ ਅਤੇ ਚੈਕਿੰਗ ਦੌਰਾਨ ਥਾਣਾ ਬਿਲਗਾ ਵਿਖੇ ਦਰਜ ਮੁਕੱਦਮਾ ਨੰਬਰ 26 ਮਿਤੀ 27 ਫਰਵਰੀ 2022 ਅਧੀਨ ਧਾਰਾ 15 ਬੀ-61-85 ਐੱਨ.ਡੀ.ਪੀ.ਐੱਸ. ਐਕਟ ਵਿੱਚ ਭਗੌੜਾ ਦੋਸ਼ੀ ਪਵਨ ਕੁਮਾਰ ਪੁੱਤਰ ਪੂਰਨ ਚੰਦ, ਵਾਸੀ ਪਿੰਡ ਮੀਓਵਾਲ ਥਾਣਾ ਬਿਲਗਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪਿਛਲੀ ਖ਼ਬਰ ਗੈਸਟ ਟੀਚਰਾਂ ਸਮੇਤ ਸਾਰੇ ਕੱਚੇ ਕਰਮਚਾਰੀਆਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਅਗਲੀ ਖ਼ਬਰ ਅਸਮਾਨੋਂ ਵਰ੍ਹਿਆ ਕਹਿਰ, ਤੜਕਸਾਰ ਚੱਲੇ ਤੇਜ਼ ਝੱਖੜ ਤੇ ਭਾਰੀ ਮੀਂਹ ਨੇ ਕਿਸਾਨਾਂ ਦੇ ਸੁਪਨੇ ਕੀਤੇ ਚਕਨਾਚੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।