12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਏ. ਟੀ. ਐਮ. ’ਚ ਚੋਰੀ ਕਰਨ ਦੀ ਕੋਸ਼ਿਸ਼ ਦੇ ਦੋਸ਼ ਹੇਠ ਦੋ ਮੁਲਜ਼ਮ ਕਾਬੂ

ਯਮੁਨਾਨਗਰ, 11 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਏ. ਟੀ.

ਅਜੀਤ ਡੈਸਕ 12-10-2026
ਯਮੁਨਾਨਗਰ, 11 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਏ. ਟੀ. ਐਮ. ‘ਚ ਚੋਰੀ ਦੀ ਕੋਸ਼ਿਸ਼ ਕਰਨ ਦੇ ਮਾਮਲੇ ‘ਚ ਐਂਟੀ-ਬਰਗਲਾਰੀ ਸਟਾਫ਼-ਕਮ-ਐਂਟੀ-ਨਾਰਕੋਟਿਕ ਸੈੱਲ-2 ਦੀ ਟੀਮ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਟੀਮ ਦੇ ਇੰਚਾਰਜ ਰਮਨ ਚੰਦੇਲ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਕਿ ਦੋ ਨੌਜਵਾਨ ਕਿਸੇ ਅਪਰਾਧ ਨੂੰ ਅੰਜਾਮ ਦੇਣ ਦੀ ਫਿਰਾਕ ‘ਚ ਘੁੰਮ ਰਹੇ ਹਨ। ਇਸ ਸੂਚਨਾ ਦੇ ਆਧਾਰ ‘ਤੇ ਏ. ਐਸ. ਆਈ. ਸੁਰਿੰਦਰ ਸਿੰਘ, ਕੁਲਦੀਪ, ਗੌਰਵ, ਦਿਨੇਸ਼ ਅਤੇ ਨਵਤੇਜ ‘ਤੇ ਆਧਾਰਿਤ ਇਕ ਟੀਮ ਦਾ ਗਠਨ ਕੀਤਾ ਗਿਆ, ਜਿਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਨੌਜਵਾਨਾਂ ਦੀ ਪਛਾਣ ਜੈਚੰਦ ਉਰਫ਼ ਮੂਲਾ ਪੁੱਤਰ ਮੇਘਰਾਜ ਵਾਸੀ ਮਿਲਕ ਖਾਸ ਤੇ ਸ਼ੁਭਮ ਉਰਫ਼ ਗੁਨੀ ਪੁੱਤਰ ਗੁਲਸ਼ਨ ਕੁਮਾਰ ਵਾਸੀ ਅਰਾਈਆਵਾਲਾ ਵਜੋਂ ਹੋਈ। ਪੁੱਛਗਿੱਛ ਕਰਨ ‘ਤੇ ਮੁਲਜ਼ਮਾਂ ਨੇ ਏ. ਟੀ. ਐਮ. ‘ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਦੀ ਗੱਲ ਕਬੂਲ ਕਰ ਲਈ। ਟੀਮ ਇੰਚਾਰਜ ਰਮਨ ਚੰਦੇਲ ਨੇ ਅੱਗੇ ਦੱਸਿਆ ਕਿ ਬੀਤੀ 8 ਅਕਤੂਬਰ ਨੂੰ ਵਿਆਸਪੁਰ ਪੁਲਿਸ ਨੂੰ ਸ਼ਿਕਾਇਤ ਮਿਲੀ ਸੀ ਕਿ ਕਿਸੇ ਨੇ ਰਾਤ ਨੂੰ ਵਿਆਸਪੁਰ ਦੇ ਛੋਟੇ ਬੱਸ ਸਟੈਂਡ ਨੇੜੇ ਇਕ ਏ. ਟੀ. ਐਮ. ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ। ਹਾਲਾਂਕਿ ਕੋਈ ਨਕਦੀ ਚੋਰੀ ਨਹੀਂ ਹੋਈ ਪਰ ਚੋਰੀ ਦੀ ਕੋਸ਼ਿਸ਼ ਦੌਰਾਨ ਕਰੀਬ 2 ਲੱਖ ਰੁ. ਦਾ ਨੁਕਸਾਨ ਹੋ ਗਿਆ ਹੈ। ਇਸ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਚੋਰੀ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰਨ ਉਪਰੰਤ ਅਗਲੇਰੀ ਜਾਂਚ ਉਨ੍ਹਾਂ ਦੀ ਟੀਮ ਦੇ ਹਵਾਲੇ ਕਰ ਦਿੱਤੀ। ਇਸ ਤੋਂ ਬਾਅਦ ਜਾਂਚ ਟੀਮ ਨੇ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਨਸ਼ੇ ਦੀ ਹਾਲਤ ‘ਚ ਉਕਤ ਏ. ਟੀ. ਐਮ. ‘ਚ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਕਾਬੂ ਕਰਨ ਉਪਰੰਤ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ।
ਪਿਛਲੀ ਖ਼ਬਰ ਸਿਰਸਾ ਕਲੱਬ ਵਿਖੇ ਐਕਵਾ ਜ਼ੁੰਬਾ ਕਰਵਾਇਆ ਅਗਲੀ ਖ਼ਬਰ ਬਿਸ਼ਨਾ ਮੱਲ ਸਕੂਲ ਦੇ ਵਿਦਿਆਰਥੀ ਵਿੱਦਿਅਕ ਦੌਰੇ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।