14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਮਜੀਤ ਸਿੰਘ ‘ਵੀਰਜੀ’ ਵਲੋਂ ਸੰਗਤਾਂ ਨੂੰ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਵਾਏ

ਨਵੀਂ ਦਿੱਲੀ,13 ਅਕਤੂਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦਿੱਲੀ ਇਕਾਈ ਦੇ ਬੁਲਾਰੇ ਪਰਮਜੀਤ ਸਿੰਘ ‘ਵੀਰਜੀ’ (ਮੁਖੀ ਗੁਰਬਾਣੀ ਰਿਸਰਚ ਫਾਊਂਡੇਸ਼ਨ) ਵਲੋਂ ਸ਼ਿਵ ਨਗਰ ,ਹਰੀ ਨਗਰ ,ਵਰਿੰਦਰ ਨਗਰ, ਗੁਰੂ ਨਾਨਕ ਪੁਰਾ ਅਤੇ ਜਨਕਪੁਰੀ ਦੀਆਂ ਸੰਗਤਾਂ ਨੂੰ ਹਰਿਆਣਾ ਵਿਖੇ ਸਥਿਤ ਵੱਖ ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਵਾਏ। ਇਹ ਗੁਰਧਾਮ ਯਾਤਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 351ਵੇਂ ਸ਼ਹੀਦੀ ਦਿਹਾ਼ੜੇ ਨੂੰ ਸਮਰਪਿਤ ਸੀ,ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੱਖ ਵੱਖ ਗੁਰਧਾਮਾਂ ਦੇ ਕੀਤੇ।

ਅਜੀਤ ਡੈਸਕ 14-10-2026
ਨਵੀਂ ਦਿੱਲੀ,13 ਅਕਤੂਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦਿੱਲੀ ਇਕਾਈ ਦੇ ਬੁਲਾਰੇ ਪਰਮਜੀਤ ਸਿੰਘ ‘ਵੀਰਜੀ’ (ਮੁਖੀ ਗੁਰਬਾਣੀ ਰਿਸਰਚ ਫਾਊਂਡੇਸ਼ਨ) ਵਲੋਂ ਸ਼ਿਵ ਨਗਰ ,ਹਰੀ ਨਗਰ ,ਵਰਿੰਦਰ ਨਗਰ, ਗੁਰੂ ਨਾਨਕ ਪੁਰਾ ਅਤੇ ਜਨਕਪੁਰੀ ਦੀਆਂ ਸੰਗਤਾਂ ਨੂੰ ਹਰਿਆਣਾ ਵਿਖੇ ਸਥਿਤ ਵੱਖ ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਵਾਏ। ਇਹ ਗੁਰਧਾਮ ਯਾਤਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 351ਵੇਂ ਸ਼ਹੀਦੀ ਦਿਹਾ਼ੜੇ ਨੂੰ ਸਮਰਪਿਤ ਸੀ,ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੱਖ ਵੱਖ ਗੁਰਧਾਮਾਂ ਦੇ ਕੀਤੇ। ਇਨ੍ਹਾਂ ਗੁਰਧਾਮਾਂ ਦੀ ਸੰਗਤਾਂ ਨੂੰ ਯਾਤਰਾ ਕਰਾਉਣ ਦੀ ਸੇਵਾ ਨਿਭਾਉਣ ਵਾਲੇ ਪਰਮਜੀਤ ਸਿੰਘ ‘ਵੀਰਜੀ’ ਨੇ ਦੱਸਿਆ ਕਿ ਸੰਗਤਾਂ ਨੂੰ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ 6 ਵੋਲਵੋ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਅਤੇ ਇਨ੍ਹਾਂ ਰਾਹੀਂ ਸੰਗਤਾਂ ਰੋਹਤਕ ਵਿਖੇ ਸਥਿਤ ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਮੰਜੀ ਸਾਹਿਬ ਲਖਨ ਮਾਜਰਾ ਅਤੇ ਵਿਖੇ ਸਥਿਤ ਗੁ. ਮੰਜੀ ਸਾਹਿਬ ਦੇ ਦਰਸ਼ਨ ਕੀਤੇ। ਯਾਤਰਾ ਦੇ ਜੀਦ ਪੁੱਜਣ ’ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਵਿੰਦਰ ਸਿੰਘ ਵਲੋਂ ਸੰਗਤਾਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਗੁਰਦੁਆਰਾ ਧਮਤਾਨ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸੰਗਤਾਂ ਵਾਪਸ ਦਿੱਲੀ ਪੁੱਜੀਆਂ। ਪਰਮਜੀਤ ਸਿੰਘ ਵੀਰਜੀ ਨੇ ਦੱਸਿਆ ਕਿ ਇਸ ਯਾਤਰਾ ਦਾ ਮਕਸਦ ਸੰਗਤਾਂ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਨਾ ਹੈ ਅਤੇ ਨਵੀਂ ਪਨੀਰੀ ਨੂੰ ਵੀ ਗੁਰਮਤਿ ਸਿਧਾਂਤਾਂ ਨਾਲ ਜੁੜਨ ਲਈ ਉਤਸ਼ਾਹਿਤ ਕਰਨਾ ਹੈ।
ਪਿਛਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਮਲਾ ਵਿਖੇ ਆਯੂਸ਼ਮਾਨ ਸਿਹਤ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।