14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਦੁਸਹਿਰਾ ਗਰਾਊਂਡ ਨੇੜੇ ਜੂਏ ਦੀ ਮਹਿਫ਼ਲ ’ਚ ਪੁਲਿਸ ਦਾ ਛਾਪਾ, 4 ਵਿਅਕਤੀ ਕਾਬੂ

ਫ਼ਿਰੋਜ਼ਪੁਰ, 13 ਅਕਤੂਬਰ (ਸੁਖਵਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੇ ਦੁਸਹਿਰਾ ਗਰਾਊਂਡ, ਬਸਤੀ ਸ਼ੇਖਾਂਵਾਲੀ ਵਿਖੇ ਤਾਸ਼ ਦੇ ਪੱਤਿਆਂ ਨਾਲ ਪੈਸੇ ਲਗਾ ਕੇ ਜੂਆ ਖੇਡ ਰਹੇ 4 ਵਿਅਕਤੀਆਂ ਨੂੰ ਸਿਟੀ ਥਾਣਾ ਫ਼ਿਰੋਜ਼ਪੁਰ ਦੀ ਪੁਲਿਸ ਨੇ ਛਾਪੇਮਾਰੀ ਕਰਕੇ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਤਾਸ਼ ਦੇ ਪੱਤੇ ਤੇ 1250 ਰੁਪਏ ਦੀ ਭਾਰਤੀ ਕਰੰਸੀ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਜੂਆ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।

ਅਜੀਤ ਡੈਸਕ 14-10-2026
ਫ਼ਿਰੋਜ਼ਪੁਰ, 13 ਅਕਤੂਬਰ (ਸੁਖਵਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੇ ਦੁਸਹਿਰਾ ਗਰਾਊਂਡ, ਬਸਤੀ ਸ਼ੇਖਾਂਵਾਲੀ ਵਿਖੇ ਤਾਸ਼ ਦੇ ਪੱਤਿਆਂ ਨਾਲ ਪੈਸੇ ਲਗਾ ਕੇ ਜੂਆ ਖੇਡ ਰਹੇ 4 ਵਿਅਕਤੀਆਂ ਨੂੰ ਸਿਟੀ ਥਾਣਾ ਫ਼ਿਰੋਜ਼ਪੁਰ ਦੀ ਪੁਲਿਸ ਨੇ ਛਾਪੇਮਾਰੀ ਕਰਕੇ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਤਾਸ਼ ਦੇ ਪੱਤੇ ਤੇ 1250 ਰੁਪਏ ਦੀ ਭਾਰਤੀ ਕਰੰਸੀ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਜੂਆ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਅਯੂਬ ਮਸੀਹ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੌਜੂਦ ਸਨ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕੁਝ ਵਿਅਕਤੀ ਦੁਸਹਿਰਾ ਗਰਾਊਂਡ, ਬਸਤੀ ਸ਼ੇਖਾਂਵਾਲੀ ਵਿਖੇ ਤਾਸ਼ ਦੇ ਪੱਤਿਆਂ ਨਾਲ ਪੈਸੇ ਲਗਾ ਕੇ ਜੂਆ ਖੇਡ ਰਹੇ ਹਨ। ਜੇਕਰ ਤੁਰੰਤ ਛਾਪੇਮਾਰੀ ਕੀਤੀ ਜਾਵੇ ਤਾਂ ਉਨ੍ਹਾਂ ਨੂੰ ਮੌਕੇ ’ਤੇ ਕਾਬੂ ਕੀਤਾ ਜਾ ਸਕਦਾ ਹੈ। ਪੁਲਿਸ ਅਧਿਕਾਰੀ ਅਨੁਸਾਰ ਮੁਖ਼ਬਰ ਦੀ ਸੂਚਨਾ ਨੂੰ ਭਰੋਸੇਯੋਗ ਮੰਨਦਿਆਂ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕੀਤੀ ਤੇ ਦੱਸੇ ਗਏ ਸਥਾਨ ’ ਤੇ ਛਾਪਾ ਮਾਰਿਆ। ਇਸ ਦੌਰਾਨ ਮੰਗਲ ਉਰਫ਼ ਮੰਗਲੀ ਪੁੱਤਰ ਫਜ਼ਲ, ਰਕੇਸ਼ ਉਰਫ਼ ਜੈਕੀ ਪੁੱਤਰ ਕੁਲਵੰਤ, ਰਾਜਾ ਪੁੱਤਰ ਕਾਲਾ ਤੇ ਅਨੈਤ ਉਰਫ਼ ਤੋਤਾ ਪੁੱਤਰ ਜੋਗਿੰਦਰ, ਸਾਰੇ ਵਾਸੀ ਬਸਤੀ ਸ਼ੇਖਾਂਵਾਲੀ, ਫ਼ਿਰੋਜ਼ਪੁਰ ਸ਼ਹਿਰ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ ਤਾਸ਼ ਦੇ ਪੱਤੇ ਤੇ 1250 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਸ ਸੰਬੰਧੀ ਸਿਟੀ ਥਾਣਾ ਫ਼ਿਰੋਜ਼ਪੁਰ ਵਿਖੇ ਪੰਜਾਂ ਮੁਲਜ਼ਮਾਂ ਖ਼ਿਲਾਫ਼ ਜੂਆ ਐਕਟ ਦੀ ਧਾਰਾ 13 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਸਬਜ਼ੀਆਂ ਬੀਜਣ ਲਈ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਕਾਰਵਾਈ ਨਿੰਦਣਯੋਗ: ਬੀ.ਕੇ.ਯੂ. ਲੱਖੋਵਾਲ ਅਗਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।