17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਭਾਜਪਾ ਓ. ਬੀ. ਸੀ. ਮੋਰਚਾ ਦੇ ਸੂਬਾ ਮੀਤ ਪ੍ਰਧਾਨ ਸੰਦੀਪ ਸੋਨੂੰ ਭਾਟੀਆ ਗੁਰਦੁਆਰਾ ਬਾਬਾ ਗੁਰਦਿੱਤਾ ਵਿਖੇ ਹੋਏ ਨਤਮਸਤਕ

ਬਲਾਚੌਰ/ਪੋਜੇਵਾਲ, 16 ਅਕਤੂਬਰ (ਨਰੇਸ਼ ਧੌਲ, ਨਿਰਮਲ ਨਵਾਂਗਰਾਂਈ)-ਭਾਜਪਾ ਓ. ਬੀ.

ਅਜੀਤ ਡੈਸਕ 17-10-2026
ਬਲਾਚੌਰ/ਪੋਜੇਵਾਲ, 16 ਅਕਤੂਬਰ (ਨਰੇਸ਼ ਧੌਲ, ਨਿਰਮਲ ਨਵਾਂਗਰਾਂਈ)-ਭਾਜਪਾ ਓ. ਬੀ. ਸੀ. ਮੋਰਚਾ ਪੰਜਾਬ ਦੇ ਨਵ-ਨਿਯੁਕਤ ਸੂਬਾ ਮੀਤ ਪ੍ਰਧਾਨ ਸੰਦੀਪ ਸੋਨੂੰ ਭਾਟੀਆ ਹਲਕਾ ਬਲਾਚੌਰ ਦੇ ਪਿੰਡ ਚਾਂਦਪੁਰ ਰੁੜਕੀ ਵਿਖੇ ਸਥਿਤ ਬਾਬਾ ਗੁਰਦਿੱਤਾ ਜੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਗੁਰੂ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਅਰਦਾਸ ਕੀਤੀ। ਸੰਦੀਪ ਸੋਨੂੰ ਭਾਟੀਆ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਉਨ੍ਹਾਂ ਨੂੰ ਓ. ਬੀ. ਸੀ. ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਦੀ ਜੋ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਤੇ ਨਿਸ਼ਠਾ ਨਾਲ ਨਿਭਾਉਣ ਲਈ ਵਚਨਬੱਧ ਹਨ। ਸੰਦੀਪ ਸੋਨੂੰ ਭਾਟੀਆ ਨੇ ਕਿਹਾ ਕਿ ਲੋਕਾਂ ਦੀ ਸੇਵਾ ਤੇ ਇਲਾਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਅੰਤ ਵਿਚ ਸੰਦੀਪ ਸੋਨੂੰ ਭਾਟੀਆ ਨੇ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਦਰਸਾਏ ਸੇਵਾ, ਸਿਮਰਨ, ਨਿਮਰਤਾ ਅਤੇ ਸਰਬੱਤ ਦੇ ਭਲੇ ਦੇ ਸਿਧਾਂਤਾਂ ਤੇ ਚੱਲਦਿਆਂ ਉਹ ਸਮਾਜ ਦੀ ਭਲਾਈ ਤੇ ਇਲਾਕੇ ਦੀ ਤਰੱਕੀ ਲਈ ਨਿਰੰਤਰ ਕੰਮ ਕਰਦੇ ਰਹਿਣਗੇ। ਇਸ ਮੌਕੇ ਮਨਵੀਰ ਬਾਂਠ, ਬਿੰਦਰ ਟਕਾਰਲਾ ਤੇ ਹੋਰ ਵੱਖ ਵੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਬਿੱਟੂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ- ਕਲਸੀ, ਲਾਦੀਆਂ ਅਗਲੀ ਖ਼ਬਰ ਗਰੀਬਾਂ ਦੀ ਸੇਵਾ ਹੀ ਸਭ ਤੋਂ ਉੱਤਮ ਸੇਵਾ-ਡਾ. ਢਾਹਾਂ, ਡਾ. ਗੁੰਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।