22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਨਿੱਜੀਕਰਨ ਦੇ ਵਿਰੋਧ ’ਚ ਬਿਜਲੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਸਿਰਸਾ, 21 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਨਿੱਜੀਕਾਰਨ ਦੇ ਵਿਰੋਧ ’ਚ ਅੱਜ ਫਿਰ ਬਿਜਲੀ ਮੁਲਾਜ਼ਮਾਂ ਨੇ ਜੋਰਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਰਕਾਰੀ ਹੁਕਮਾਂ ਦੀਆਂ ਕਾਪੀਆਂ ਸਾੜੀਆਂ ਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਸਰਕਾਰੀ ਹੁਕਮਾਂ ਦੀਆਂ ਕਾਪੀਆਂ ਸਾੜਦੇ ਬਿਜਲੀ ਮੁਲਾਜ਼ਮ। ਤਸਵੀਰ : ਪੰਨੀਵਾਲੀਆ 22-10-2026
ਸਿਰਸਾ, 21 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਨਿੱਜੀਕਾਰਨ ਦੇ ਵਿਰੋਧ ’ਚ ਅੱਜ ਫਿਰ ਬਿਜਲੀ ਮੁਲਾਜ਼ਮਾਂ ਨੇ ਜੋਰਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਰਕਾਰੀ ਹੁਕਮਾਂ ਦੀਆਂ ਕਾਪੀਆਂ ਸਾੜੀਆਂ ਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਐਚ.ਐਸ.ਬੀ.ਪੀ. ਵਰਕਰਜ਼ ਯੂਨੀਅਨ ਸਰਕਲ ਸਕੱਤਰ ਸਤਿੰਦਰ ਮੋਂਗਾ ਨੇ ਕੀਤੀ। ਪ੍ਰਦਰਸ਼ਨਕਾਰੀ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਸਤਿੰਦਰ ਮੋਂਗਾ ਨੇ ਕਿਹਾ ਕਿ ਸਰਕਾਰ ਨੇ 11 ਪਾਵਰ ਪ੍ਰਾਈਵੇਟ ਲਿਮਟਿਡ ਨੂੰ ਲਾਇਸੈਂਸ ਜਾਰੀ ਕਰਨ ਦਾ ਫੈਸਲਾ ਲਿਆ ਹੈ ਜਿਸ ਦਾ ਮੁਲਾਜ਼ਮ ਜ਼ੋਰਦਾਰ ਵਿਰੋਧ ਕਰਨਗੇ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਆਪਣਾ ਵਿਰੋਧ ਦਰਜ ਕਰਵਾਉਣ ਲਈ ਸਰਕਾਰੀ ਹੁਕਮਾਂ ਦੀਆਂ ਕਾਪੀਆਂ ਸਾੜੀਆਂ ਤੇ ਬਿਜਲੀ ਨਿਗਮ ਵਿੱਚ ਲਾਇਸੈਂਸ ਰੱਦ ਕਰਨ ਤੇ ਨਿੱਜੀਕਰਨ ਪ੍ਰਕਿਰਿਆ ਨੂੰ ਰੋਕਣ ਦੀ ਮੰਗ ਕੀਤੀ। ਵਿਰੋਧ ਪ੍ਰਦਰਸ਼ਨ ਦੌਰਾਨ ਕਰਮਚਾਰੀਆਂ ਨੇ ਸਰਕਾਰ ਦੇ ਫੈਸਲੇ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਬਿਜਲੀ ਨਿਗਮ ਵਿੱਚ ਨਿੱਜੀਕਰਨ ਨੂੰ ਉਤਸ਼ਾਹਿਤ ਕਰਨ ਵਾਲੇ ਫੈਸਲੇ ਜਿਥੇ ਕਰਮਚਾਰੀਆਂ ਦੇ ਹਿੱਤਾਂ ਦੇ ਵਿਰੁੱਧ ਹਨ ਉਥੇ ਹੀ ਇਹ ਕਿਸਾਨ ਤੇ ਆਮ ਬਿਜਲੀ ਖਪਤਕਾਰ ਦੇ ਵੀ ਵਿਰੋਧ ’ਚ ਹਨ। ਉਨ੍ਹਾਂ ਮੰਗ ਕੀਤੀ ਕਿ 11 ਪਾਵਰ ਪ੍ਰਾਈਵੇਟ ਲਿਮਟਿਡ ਨੂੰ ਜਾਰੀ ਕੀਤੇ ਗਏ ਲਾਇਸੈਂਸ ਨੂੰ ਤੁਰੰਤ ਰੱਦ ਕੀਤਾ ਜਾਵੇ ਤੇ ਬਿਜਲੀ ਨਿਗਮ ਵਿੱਚ ਕੋਈ ਨਿੱਜੀਕਰਨ ਨਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਨਿੱਜੀਕਰਨ ਦਾ ਫੈਸਲਾ ਵਾਪਿਸ ਨਾ ਲਿਆ ਤਾਂ 22, 23 ਤੇ 24 ਅਕਤੂਬਰ ਨੂੰ ਹੜਤਾਲ ਕੀਤੀ ਜਾਵੇਗੀ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਸਰਕਾਰ ਕਰਮਚਾਰੀਆਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲਵੇ ਤੇ ਨਿੱਜੀਕਰਨ ਦੇ ਫੈਸਲਿਆਂ ’ਤੇ ਮੁੜ ਵਿਚਾਰ ਕਰੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਉਨ੍ਹਾਂ ਦਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ।
ਪਿਛਲੀ ਖ਼ਬਰ ਸਰਕਾਰੀ ਸੈਕੰਡਰੀ (ਲੜਕੇ) ਸਕੂਲ ਰਤੀਆ ਵਿਖੇ ਦੁਸਹਿਰਾ ਮਨਾਇਆ ਅਗਲੀ ਖ਼ਬਰ ਰਾਹੁਲ ਗਾਂਧੀ ਦੇਸ਼ ਵਿਚ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੇ - ਸਿਰਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।