21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ

ਖਰੜ, 21 ਅਕਤੂਬਰ (ਜੰਡਪੁਰੀ)- ਨੇੜਲੇ ਪਿੰਡ ਮੱਛਲੀ ਕਲਾਂ ਦੇ ਇਕ 16 ਸਾਲਾ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਮਰਪ੍ਰੀਤ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਪਿੰਡ ਮੱਛਲੀ ਕਲਾਂ ਜ਼ਿਲ੍ਹਾ ਮੁਹਾਲੀ ਵਜੋਂ ਹੋਈ ਹੈ, ਜੋ ਕਿ 11ਵੀਂ ਦਾ ਵਿਦਿਆਰਥੀ ਸੀ।

ਸਮਰਪ੍ਰੀਤ ਸਿੰਘ ਦੀ ਫਾਈਲ ਤਸਵੀਰ। 22-10-2026
ਖਰੜ, 21 ਅਕਤੂਬਰ (ਜੰਡਪੁਰੀ)- ਨੇੜਲੇ ਪਿੰਡ ਮੱਛਲੀ ਕਲਾਂ ਦੇ ਇਕ 16 ਸਾਲਾ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਮਰਪ੍ਰੀਤ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਪਿੰਡ ਮੱਛਲੀ ਕਲਾਂ ਜ਼ਿਲ੍ਹਾ ਮੁਹਾਲੀ ਵਜੋਂ ਹੋਈ ਹੈ, ਜੋ ਕਿ 11ਵੀਂ ਦਾ ਵਿਦਿਆਰਥੀ ਸੀ। ਹਾਸਿਲ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਹੈ ਕਿ ਤਿਉਹਾਰਾਂ ਦਾ ਸੀਜ਼ਨ ਹੋਣ ਕਾਰਨ ਘਰ ‘ਚ ਸਾਫ਼-ਸਫ਼ਾਈ ਕਰਨ ਲਈ ਸਮਰਪ੍ਰੀਤ ਸਿੰਘ ਗੁਆਂਢੀਆਂ ਤੋਂ ਲੋਹੇ ਦੀ ਪੌੜੀ ਲੈ ਕੇ ਆਇਆ ਸੀ ਅਤੇ ਅੱਜ ਜਦੋਂ ਸਵੇਰੇ 8 ਕੁ ਵਜੇ ਉਹ ਗੁਆਂਢੀਆਂ ਦੀ ਪੌੜੀ ਵਾਪਸ ਦੇਣ ਲਈ ਜਾ ਰਿਹਾ ਸੀ ਤਾਂ ਅਚਾਨਕ ਪੌੜੀ ਘਰ ਦੇ ਨੇੜਿਓਂ ਲੰਘਦੀਆਂ ਬਿਜਲੀ ਦੀਆਂ ਨੀਵੀਆਂ ਤਾਰਾਂ ਦੇ ਸੰਪਰਕ ‘ਚ ਆ ਗਈ, ਜਿਸ ਕਾਰਨ ਉਸ ਦੇ ਪੁੱਤਰ ਸਮਰਪ੍ਰੀਤ ਸਿੰਘ ਨੂੰ ਜਬਰਦਸਤ ਕਰੰਟ ਲੱਗ ਗਿਆ। ਉਸ ਨੂੰ ਤੁਰੰਤ ਇਲਾਜ ਲਈ ਸੋਹਾਣਾ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਬਿਜਲੀ ਦੀਆਂ ਤਾਰਾਂ ਨੀਵੀਆਂ ਹੋਣ ਕਾਰਨ ਵਾਪਰਿਆ ਹੈ। ਫ਼ਿਲਹਾਲ ਪੁਲਿਸ ਨੇ ਇਸ ਮਾਮਲੇ ‘ਚ ਧਾਰਾ 194 ਅਧੀਨ ਕਾਰਵਾਈ ਕਰਦਿਆਂ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
ਪਿਛਲੀ ਖ਼ਬਰ ਵਿਧਵਾ ਨਾਲ ਧੋਖਾਧੜੀ ਦੇ ਮਾਮਲੇ ’ਚ ਦੋ ਲੋਕਾਂ ਨੂੰ ਕੀਤਾ ਨਾਮਜ਼ਦ ਅਗਲੀ ਖ਼ਬਰ ਕਾਰ ਦੀ ਟੱਕਰ ਨਾਲ ਜ਼ਖ਼ਮੀ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।