22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਵਿਦਿਆਰਥੀਆਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ

ਯਮੁਨਾਨਗਰ, 21 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਲੀਗਲ ਲਿਟਰੇਸੀ ਸੈੱਲ ਨੇ ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਵਿਖੇ ਇਕ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮੌਲਿਕ, ਸੰਵਿਧਾਨਕ ਤੇ ਕਾਨੂੰਨੀ ਅਧਿਕਾਰਾਂ ਤੇ ਫਰਜ਼ਾਂ ਬਾਰੇ ਜਾਗਰੂਕ ਕਰਨਾ ਸੀ।

ਅਜੀਤ ਡੈਸਕ 22-10-2026
ਯਮੁਨਾਨਗਰ, 21 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਲੀਗਲ ਲਿਟਰੇਸੀ ਸੈੱਲ ਨੇ ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਵਿਖੇ ਇਕ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮੌਲਿਕ, ਸੰਵਿਧਾਨਕ ਤੇ ਕਾਨੂੰਨੀ ਅਧਿਕਾਰਾਂ ਤੇ ਫਰਜ਼ਾਂ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਪ੍ਰੋਗਰਾਮ ਦੇ ਮਾਹਿਰ ਐਡਵੋਕੇਟ ਮ੍ਰਿਦੁਲ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ, ਉਨ੍ਹਾਂ ਨੂੰ ਉਨ੍ਹਾਂ ਦੇ ਨਿੱਜੀ ਤੇ ਸਮਾਜਿਕ ਜੀਵਨ ਵਿਚ ਸਸ਼ਕਤ ਬਣਾਉਣ ਲਈ ਖਾਸ ਜਾਣਕਾਰੀ ਪ੍ਰਦਾਨ ਕੀਤੀ। ਯੂਨੀਵਰਸਿਟੀ ਦੇ ਸਾਰੇ ਫੈਕਲਟੀ ਦੇ ਵਿਦਿਆਰਥੀਆਂ ਨੇ ਪ੍ਰੋਗਰਾਮ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨੋਹਰ ਗੋਇਲ ਨੇ ਸਫਲ ਪ੍ਰੋਗਰਾਮ ਲਈ ਕੋਆਰਡੀਨੇਟਰ ਡਾ. ਪੂਜਾ ਜੈਨ ਤੇ ਸਹਾਇਕ ਪ੍ਰੋਫੈਸਰ ਇਨਾ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਇਸ ਪ੍ਰੋਗਰਾਮ ਦੀ ਮਹੱਤਤਾ ਬਾਰੇ ਦੱਸਿਆ।
ਪਿਛਲੀ ਖ਼ਬਰ ਪੁਲਿਸ ਸ਼ਹੀਦੀ ਦਿਵਸ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੌਰਾਨ ਨੌਂ ਮਹੀਨਿਆਂ ’ਚ 79,642 ਵਿਅਕਤੀ ਗ੍ਰਿਫ਼ਤਾਰ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।