ਸਿਰਸਾ ਜ਼ਿਲ੍ਹੇ ਵਿੱਚ 90,859 ਮੀਟ੍ਰਿਕ ਟਨ ਝੋਨਾ ਖਰੀਦਿਆ
ਸਿਰਸਾ, 23 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਖਰੀਦ ਏਜੰਸੀਆਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਕੁੱਲ 90,859 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ। ਇਸ ਵਿੱਚ ਖੁਰਾਕ ਤੇ ਸਪਲਾਈ ਵਿਭਾਗ ਨੇ 29,127 ਮੀਟ੍ਰਿਕ ਟਨ, ਹੈਫੇਡ ਨੇ 45,932 ਮੀਟ੍ਰਿਕ ਟਨ ਅਤੇ ਹਰਿਆਣਾ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 15,800 ਮੀਟ੍ਰਿਕ ਟਨ ਝੋਨਾ ਖਰੀਦਿਆ ਹੈ।
ਸਿਰਸਾ, 23 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਖਰੀਦ ਏਜੰਸੀਆਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਕੁੱਲ 90,859 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ। ਇਸ ਵਿੱਚ ਖੁਰਾਕ ਤੇ ਸਪਲਾਈ ਵਿਭਾਗ ਨੇ 29,127 ਮੀਟ੍ਰਿਕ ਟਨ, ਹੈਫੇਡ ਨੇ 45,932 ਮੀਟ੍ਰਿਕ ਟਨ ਅਤੇ ਹਰਿਆਣਾ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 15,800 ਮੀਟ੍ਰਿਕ ਟਨ ਝੋਨਾ ਖਰੀਦਿਆ ਹੈ। ਇਸ ਦੌਰਾਨ ਹੁਣ ਤੱਕ ਮੰਡੀਆਂ ਵਿੱਚੋਂ ਕੁੱਲ 50,085 ਮੀਟ੍ਰਿਕ ਟਨ ਝੋਨਾ ਚੁੱਕਿਆ ਗਿਆ ਹੈ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਰਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਕੁੱਲ 11,335 ਕਿਸਾਨਾਂ ਨੂੰ ਝੋਨੇ ਦੀ ਖਰੀਦ ਪ੍ਰਕਿਰਿਆ ਤੋਂ ਲਾਭ ਹੋਇਆ ਹੈ। ਇਨ੍ਹਾਂ ਵਿੱਚੋਂ 3,531 ਕਿਸਾਨਾਂ ਨੂੰ ਖੁਰਾਕ ਤੇ ਸਪਲਾਈ ਵਿਭਾਗ, 6,176 ਨੂੰ ਹੈਫੇਡ ਤੇ 1,628 ਨੂੰ ਹਰਿਆਣਾ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਰਾਹੀਂ ਲਾਭ ਹੋਇਆ ਹੈ। ਉਨ੍ਹਾਂ ਦੱਸਿਆ ਕਿ ਖਰੀਦ ਸਥਿਤੀ ਦੇ ਅਨੁਸਾਰ, ਕਾਲਾਂਵਾਲੀ ਅਨਾਜ ਮੰਡੀ ਵਿਖੇ ਕੁੱਲ 20,101 ਮੀਟ੍ਰਿਕ ਟਨ, ਡੱਬਵਾਲੀ ਵਿਖੇ 13,612 ਮੀਟ੍ਰਿਕ ਟਨ, ਸਿਰਸਾ ਵਿਖੇ 6,853 ਮੀਟ੍ਰਿਕ ਟਨ, ਰਾਣੀਆ ਵਿਖੇ 4,096 ਮੀਟ੍ਰਿਕ ਟਨ, ਐਲਨਾਬਾਦ ਵਿਖੇ 3,994 ਮੀਟ੍ਰਿਕ ਟਨ, ਰੋੜੀ ਵਿਖੇ 5,625 ਮੀਟ੍ਰਿਕ ਟਨ ਅਤੇ ਦੇਸੂਜੋਧਾ ਮੰਡੀ ਵਿਖੇ 3,020 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ। ਜ਼ਿਲ੍ਹੇ ਭਰ ਦੀਆਂ ਹੋਰ ਮੰਡੀਆਂ ਵਿੱਚ ਵੀ ਝੋਨੇ ਦੀ ਖਰੀਦ ਜਾਰੀ ਹੈ।