25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਲੱਖਾਂ ਦੀ ਅਦਾਇਗੀ ਨਾ ਮਿਲਣ ਕਰਕੇ ਠੇਕੇਦਾਰ ਨੇ ਨਿਗਮ ਦੇ ਗੇਟ ’ਤੇ ਲਗਾਈਆਂ ਕੂੜੇ ਦੀਆਂ ਭਰੀਆਂ ਟਰੈਕਟਰ-ਟਰਾਲੀਆਂ

ਜਲੰਧਰ, 24 ਅਕਤੂਬਰ (ਸ਼ਿਵ)-ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਜਿੱਥੇ ਲੋਕ ਆਪਣੇ ਘਰਾਂ ਵਿਚ ਖੁਸ਼ੀਆਂ ਮਨਾਉਣ ਦੀਆਂ ਤਿਆਰੀਆਂ ਕਰ ਰਹੇ ਹਨ, ਉੱਥੇ ਹੀ ਨਗਰ ਨਿਗਮ ਜਲੰਧਰ ਦੇ ਇੱਕ ਨਿੱਜੀ ਠੇਕੇਦਾਰ ਨੂੰ ਪਿਛਲੇ 3 ਮਹੀਨਿਆਂ ਤੋਂ ਅਦਾਇਗੀ ਨਾ ਮਿਲਣ ਕਾਰਨ ਲੇਬਰ ਨੂੰ ਤਨਖਾਹ ਦੇਣ ’ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਰੋਸ ਵਜੋਂ ਅੱਜ ਠੇਕੇਦਾਰ ਬਾਬਾ ਰਾਜ ਕਿਸ਼ੋਰ ਦੀ ਅਗਵਾਈ ’ਚ ਲੇਬਰ ਵਲੋਂ ਨਗਰ ਨਿਗਮ ਦੇ ਮੇਨ ਦਫ਼ਤਰ ਦੇ ਬਾਹਰ ਕੂੜੇ ਦੀਆਂ ਟਰਾਲੀਆਂ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ।

ਅਜੀਤ ਡੈਸਕ 25-10-2026
ਜਲੰਧਰ, 24 ਅਕਤੂਬਰ (ਸ਼ਿਵ)-ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਜਿੱਥੇ ਲੋਕ ਆਪਣੇ ਘਰਾਂ ਵਿਚ ਖੁਸ਼ੀਆਂ ਮਨਾਉਣ ਦੀਆਂ ਤਿਆਰੀਆਂ ਕਰ ਰਹੇ ਹਨ, ਉੱਥੇ ਹੀ ਨਗਰ ਨਿਗਮ ਜਲੰਧਰ ਦੇ ਇੱਕ ਨਿੱਜੀ ਠੇਕੇਦਾਰ ਨੂੰ ਪਿਛਲੇ 3 ਮਹੀਨਿਆਂ ਤੋਂ ਅਦਾਇਗੀ ਨਾ ਮਿਲਣ ਕਾਰਨ ਲੇਬਰ ਨੂੰ ਤਨਖਾਹ ਦੇਣ ’ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਰੋਸ ਵਜੋਂ ਅੱਜ ਠੇਕੇਦਾਰ ਬਾਬਾ ਰਾਜ ਕਿਸ਼ੋਰ ਦੀ ਅਗਵਾਈ ’ਚ ਲੇਬਰ ਵਲੋਂ ਨਗਰ ਨਿਗਮ ਦੇ ਮੇਨ ਦਫ਼ਤਰ ਦੇ ਬਾਹਰ ਕੂੜੇ ਦੀਆਂ ਟਰਾਲੀਆਂ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਨਗਰ ਨਿਗਮ ਪ੍ਰਸ਼ਾਸਨ ਤੋਂ ਬਕਾਇਆ ਰਕਮ ਜਲਦੀ ਜਾਰੀ ਕਰਨ ਦੀ ਮੰਗ ਕੀਤੀ ਗਈ। ਠੇਕੇਦਾਰ ਬਾਬਾ ਰਾਜ ਕਿਸ਼ੋਰ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਉਨ੍ਹਾਂ ਦੀਆਂ ਅਦਾਇਗੀਆਂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਅਨੁਸਾਰ, ਕਰੀਬ 60 ਤੋਂ 70 ਲੱਖ ਰੁਪਏ ਦੀ ਰਕਮ ਬਕਾਇਆ ਪਈ ਹੈ। ਇੱਕ ਪਾਸੇ ਦੀਵਾਲੀ ਵਰਗਾ ਵੱਡਾ ਤਿਉਹਾਰ ਨੇੜੇ ਹੈ, ਦੂਜੇ ਪਾਸੇ ਉਨ੍ਹਾਂ ਨਾਲ ਕੰਮ ਕਰਨ ਵਾਲੀ ਲੇਬਰ ਰੋਜ਼ਾਨਾ ਆਪਣੇ ਪੈਸਿਆਂ ਦੀ ਮੰਗ ਕਰ ਰਹੀ ਹੈ। ਅਜਿਹੇ ਹਾਲਾਤ ਵਿਚ ਲੇਬਰ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਲੇਬਰ ਨੂੰ ਸਮੇਂ ਸਿਰ ਪੈਸੇ ਦੇਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ, ਪਰ ਜਦੋਂ ਨਗਰ ਨਿਗਮ ਵਲੋਂ ਹੀ ਅਦਾਇਗੀ ਨਹੀਂ ਕੀਤੀ ਜਾ ਰਹੀ ਤਾਂ ਉਹ ਲੇਬਰ ਨੂੰ ਪੈਸੇ ਕਿੱਥੋਂ ਦੇਣ । ਬਾਬਾ ਰਾਜ ਕਿਸ਼ੋਰ ਨੇ ਦੱਸਿਆ ਕਿ ਜਦੋਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮੇਨ ਗੇਟ ’ਤੇ ਕੂੜੇ ਦੀਆਂ ਟਰਾਲੀਆਂ ਲਗਾਏ ਜਾਣ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਵਲੋਂ ਸੰਪਰਕ ਕਰਕੇ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀਆਂ ਫਾਈਲਾਂ ’ਤੇ ਕਾਰਵਾਈ ਕਰਕੇ ਅਦਾਇਗੀ ਜਾਰੀ ਕਰਵਾਈ ਜਾਵੇਗੀ। ਅਧਿਕਾਰੀਆਂ ਨੇ ਇਸ ਸਬੰਧੀ ਦੋ ਦਿਨਾਂ ਦਾ ਸਮਾਂ ਮੰਗਿਆ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੇ ਭਰੋਸੇ ਤੋਂ ਬਾਅਦ ਉਨ੍ਹਾਂ ਨੇ ਅੱਜ ਮੁੜ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਨਗਰ ਨਿਗਮ ਵਲੋਂ ਬਕਾਇਆ ਰਕਮ ਜਲਦੀ ਜਾਰੀ ਕਰ ਦਿੱਤੀ ਜਾਵੇਗੀ, ਤਾਂ ਜੋ ਉਹ ਲੇਬਰ ਨੂੰ ਉਸ ਦੀ ਬਣਦੀ ਅਦਾਇਗੀ ਕਰ ਸਕਣ ਅਤੇ ਤਿਉਹਾਰ ਦੇ ਮੌਕੇ ’ਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਠੇਕੇਦਾਰ ਬਾਬਾ ਰਾਜ ਕਿਸ਼ੋਰ ਨੇ ਸਪੱਸ਼ਟ ਕੀਤਾ ਕਿ ਜੇਕਰ ਨਗਰ ਨਿਗਮ ਵਲੋਂ ਦਿੱਤੇ ਗਏ ਭਰੋਸੇ ਦੇ ਬਾਵਜੂਦ ਉਨ੍ਹਾਂ ਦੀ ਅਦਾਇਗੀ ਜਾਰੀ ਨਹੀਂ ਕੀਤੀ ਜਾਂਦੀ ਤਾਂ ਉਹ ਬੁੱਧਵਾਰ, 28 ਅਕਤੂਬਰ ਨੂੰ ਲੇਬਰ ਸਮੇਤ ਨਗਰ ਨਿਗਮ ਦੇ ਮੇਨ ਗੇਟ ’ਤੇ ਧਰਨਾ ਦੇਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਬਕਾਇਆ ਰਕਮ ਨਹੀਂ ਮਿਲਦੀ, ਉਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।
ਪਿਛਲੀ ਖ਼ਬਰ ਸਰਕਾਰੀ ਨੈਸ਼ਨਲ ਕਾਲਜ ਸਿਰਸਾ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ ਅਗਲੀ ਖ਼ਬਰ * ਅਦਾਇਗੀ ਨਾ ਹੋਣ ਕਰਕੇ ਲੇਬਰ ਨੂੰ ਤਨਖਾਹਾਂ ਦੇਣ ’ਚ ਆਈ ਮੁਸ਼ਕਿਲ-ਬਾਬਾ ਰਾਜ ਕਿਸ਼ੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।